ਲੁਧਿਆਣਾ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਕੈਦ ਦੀ ਸਜ਼ਾ, ਇੱਕ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ

Published: 

21 Oct 2023 23:29 PM

ਲਧਿਆਣਾ ਅਦਾਲਤ ਨੇ ਇੱਕ ਨਸ਼ਾ ਤਸਕਰ ਨੂੰ ਸਖਤ ਸਜਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ 10 ਸਾਲ ਕੈਦ ਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸੈਸ਼ਨ ਜੱਜ ਖੇਮ ਕਰਨ ਗੋਇਲ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਐੱਸਟੀਐੱਫ ਨੇ ਨਸ਼ਾ ਤਸਕਰ ਖਿਲਾਫ 13 ਅਕਤੂਬਰ 2019 ਨੂੰ ਕੇਸ ਦਰਜ ਕੀਤਾ ਸੀ। ਜਿਸਤੇ ਅਦਾਲਤ ਨੇ ਹੁਣ ਫੈਸਲਾ ਸੁਣਾਇਆ ਹੈ। ਹਾਲਾਂਕਿ ਮੁਲਜ਼ਮ ਨੇ ਅਦਾਲਤ ਵਿੱਚ ਕਿਹਾ ਕਿ ਉਸਨੂੰ ਇਸ ਕੇਸ ਵਿੱਚ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ।

ਲੁਧਿਆਣਾ ਅਦਾਲਤ ਨੇ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਕੈਦ ਦੀ ਸਜ਼ਾ, ਇੱਕ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ
Follow Us On

ਪੰਜਾਬ ਨਿਊਜ। ਲੁਧਿਆਣਾ ਦੇ ਵਧੀਕ ਸੈਸ਼ਨ ਜੱਜ (Sessions Judge) ਖੇਮ ਕਰਨ ਗੋਇਲ ਦੀ ਅਦਾਲਤ ਨੇ ਇੱਕ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਐਸਟੀਐਫ ਪੁਲਿਸ ਨੇ 13 ਅਕਤੂਬਰ 2019 ਨੂੰ ਐਨਡੀਪੀਐਸ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਲਜ਼ਮ ਸੁਖਬੀਰ ਸਿੰਘ ਉਰਫ ਸੁੱਖਾ ਮੁਹੱਲਾ ਪ੍ਰੀਤ ਨਗਰ ਦੁੱਗਰੀ ਦਾ ਰਹਿਣ ਵਾਲਾ ਹੈ।

2019 ਵਿੱਚ ਸੁੱਖਾ ਨੂੰ ਪੁਲਿਸ ਟੀਮ ਨੇ ਹੀਰਾ ਨਗਰ ਵਿੱਚ ਚੈਕਿੰਗ ਲਈ ਰੋਕਿਆ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਬੈਗ ਵਿੱਚੋਂ 1 ਕਿਲੋ 600 ਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ। ਦੋਸ਼ੀ ਸੁੱਖਾ ਨੇ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੰਦਿਆਂ ਕਿਹਾ ਕਿ ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਪੁਲਿਸ ਅਨੁਸਾਰ ਸੁੱਖਾ ਬਾਈਕ ਤੇ ਘੁੰਮ ਕੇ ਲੋਕਾਂ ਨੂੰ ਨਸ਼ਾ ਸਪਲਾਈ ਕਰਦਾ ਸੀ।

ਸ਼ਨੀਵਾਰ ਨੂੰ ਅਦਾਲਤ (Court) ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ ‘ਤੇ ਦੋਸ਼ੀ ਸੁੱਖਾ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ। ਐਸਟੀਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਵੇਲੇ ਕਈ ਅਜਿਹੇ ਕੇਸ ਪੈਂਡਿੰਗ ਪਏ ਹਨ, ਜਿਨ੍ਹਾਂ ਵਿੱਚ ਨਸ਼ਾ ਤਸਕਰਾਂ ਨੂੰ ਸਜ਼ਾਵਾਂ ਮਿਲਣੀਆਂ ਬਾਕੀ ਹਨ। ਆਉਣ ਵਾਲੇ ਦਿਨਾਂ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇਗਾ।