ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੰਦ ਹੋਏ ਫਰੀਦਕੋਟ ਸਥਿਤ ਬੀਜ ਖੋਜ ਕੇਂਦਰ ਦੀ ਮਸ਼ੀਨਰੀ ਹੋਣ ਲੱਗੀ ਕਬਾੜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੰਦ ਹੋਏ ਫਰੀਦਕੋਟ ਸਥਿਤ ਬੀਜ ਖੋਜ ਕੇਂਦਰ ਦੀ ਮਸ਼ੀਨਰੀ ਹੋਣ ਲੱਗੀ ਕਬਾੜ, ਮਹਾਂਰਾਜਾ ਫਰੀਦਕੋਟ ਦੀ ਕਰੀਬ 1200 ਏਕੜ ਜ਼ਮੀਨ ਵਿਚ ਚਲਦੇ ਬੀਜ ਖੋਜ ਕੇਂਦਰ ਨੂੰ ਖੇਤੀਬਾੜੀ ਯੂਨੀਵਰਸਿਟੀ ਨੇ ਕੀਤਾ ਸੀ ਬੰਦ, ਚਲਾਉਣ ਲਈ ਪੰਜਾਬ ਸਰਕਾਰ ਨਹੀਂ ਦਿਖਾ ਰਹੀ ਦਿਲਚਸਪੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੰਦ ਹੋਏ ਫਰੀਦਕੋਟ ਸਥਿਤ ਬੀਜ ਖੋਜ ਕੇਂਦਰ ਦੀ ਮਸ਼ੀਨਰੀ ਹੋਣ ਲੱਗੀ ਕਬਾੜ
Follow Us
sukhjinder-sahota-faridkot
| Published: 23 Jan 2023 13:36 PM IST
ਇੱਥੇ ਫਰੀਦਕੋਟ ਰਿਆਸਤ ਦੇ ਸਹਿਯੋਗ ਨਾਲ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ 32 ਸਾਲ ਪਹਿਲਾਂ ਸ਼ੁਰੂ ਕੀਤੇ ਗਏ ਰਾਜਾ ਹਰਿੰਦਰ ਸਿੰਘ ਬੀਜ ਖੋਜ ਕੇਂਦਰ ਦੇ ਬੰਦ ਹੋਣ ਤੋਂ ਬਾਅਦ ਇੱਥੇ ਪਈ ਕਰੋੜਾਂ ਰੁਪਏ ਦੀ ਖੇਤੀ ਨਾਲ ਸਬੰਧਤ ਮਸ਼ੀਨਰੀ ਕਬਾੜ ਹੋਣੀ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਖੇਤੀਬਾੜੀ ਯੂਨੀਵਰਸਿਟੀ 20 ਮਹੀਨੇ ਪਹਿਲਾਂ ਬੀਜ ਖੋਜ ਕੇਂਦਰ ਨੂੰ ਬੰਦ ਕਰ ਚੁੱਕੀ ਹੈ। ਪੰਜਾਬ ਸਰਕਾਰ ਨੇ ਇਸ ਨੂੰ ਚਲਾਉਣ ਵਿੱਚ ਕੋਈ ਖਾਸ ਦਿਲਚਸਪੀ ਨਹੀਂ ਦਿਖਾਈ, ਜਦਕਿ ਫ਼ਰੀਦਕੋਟ ਰਿਆਸਤ ਦੀ ਜਾਇਦਾਦ ਦੀ ਸਾਂਭ ਸੰਭਾਲ ਕਰ ਰਹੇ ਮਹਾਰਾਵਲ ਖੇਵਾ ਜੀ ਟਰੱਸਟ ਵੱਲੋਂ 1200 ਏਕੜ ਵਿੱਚ ਫੈਲੇ ਇਸ ਬੀਜ ਖੋਜ ਕੇਂਦਰ ਨੂੰ ਯੂਨੀਵਰਸਿਟੀ ਅਧੀਨ ਹੀ ਰੱਖਣ ਦੀਆਂ ਕੋਸ਼ਿਸ਼ ਕੀਤੀਆਂ ਕੀਤੀਆਂ ਗਈਆਂ ਹਨ। ਪਰ ਕਿਸੇ ਕਾਰਨ ਵਸ ਜਾਂ ਮਹਾਂਰਾਜਾ ਦੀ ਜਾਇਦਾਦ ਦੀ ਮਾਲਕੀ ਦਾ ਮਾਮਲਾ ਉਚ ਅਦਾਲਤਾਂ ਵਿਚ ਪੈਂਡਿੰਗ ਹੋਣ ਅਤੇ ਫਿਰ ਬੀਤੇ ਸਾਲ ਹੀ ਇਸ ਮਾਮਲੇ ਦਾ ਫੈਸਲਾ ਮਹਾਰਾਵਲ ਖੇਵਾ ਜੀ ਟਰੱਸਟ ਦੇ ਖਿਲਾਫ ਆ ਜਾਣ ਦੇ ਚਲਦੇ ਇਹ ਮੁੜ ਚੱਲ ਨਹੀਂ ਸਕਿਆ।

ਹੁਣ ਨਹੀਂ ਹੋ ਰਹੀ ਕੋਈ ਸੰਭਾਲ

ਰਾਜਾ ਹਰਿੰਦਰ ਸਿੰਘ ਬੀਜ ਖੋਜ ਕੇਂਦਰ ਵਿੱਚ ਇੱਕ ਦਰਜਨ ਟਰੈਕਟਰ ਅਤੇ ਖੇਤੀ ਲਈ ਲੋੜੀਂਦੇ ਆਧੁਨਿਕ ਸੰਦਾਂ ਤੋਂ ਇਲਾਵਾ ਬੀਜਾਂ ਦੀ ਟੈਸਟਿੰਗ ਲਈ ਆਧੁਨਿਕ ਲੈਬਾਰਟਰੀਆਂ ਵੀ ਸਥਾਪਤ ਹਨ। ਇਨ੍ਹਾਂ ਦੀ ਹੁਣ ਕੋਈ ਸੰਭਾਲ ਨਹੀਂ ਹੋ ਰਹੀ, ਜਿਸ ਕਾਰਨ ਇਹ ਬੇਕਾਰ ਹੋ ਰਹੀਆਂ ਹਨ। ਇਹ ਖੋਜ ਕੇਂਦਰ ਖੇਤੀਬਾੜੀ ਯੂਨੀਵਰਸਿਟੀ ਦਾ ਸਭ ਤੋਂ ਵੱਡਾ ਬੀਜ ਖੋਜ ਕੇਂਦਰ ਸੀ ਅਤੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਂਦੇ ਸੁਧਰੇ 75 ਫੀਸਦੀ ਬੀਜ ਇਸ ਖੋਜ ਕੇਂਦਰ `ਚੋਂ ਹੀ ਭੇਜੇ ਜਾਂਦੇ ਸਨ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਫਰੀਦਕੋਟ ਵਿੱਚ ਸਥਾਪਿਤ ਇਹ ਬੀਜ ਖੋਜ ਕੇਂਦਰ ਮਾਲਵੇ ਲਈ ਸੁਧਰੇ ਬੀਜਾਂ ਦਾ ਸਭ ਤੋਂ ਵੱਡਾ ਸਰੋਤ ਸੀ। ਇਸ ਦੇ ਬੰਦ ਹੋਣ ਨਾਲ ਕਿਸਾਨਾਂ ਨੂੰ ਲੋੜ ਅਨੁਸਾਰ ਮਿਆਰੀ ਬੀਜ ਨਹੀਂ ਮਿਲ ਰਹੇ ਅਤੇ ਬੀਜ ਮਾਫ਼ੀਆ ਭਾਰੂ ਹੋ ਰਿਹਾ ਹੈ।

ਮੁੜ ਸ਼ੁਰੂ ਹੋਵੇਗਾ ਬੀਜ ਖੋਜ ਕੇਂਦਰ: ਵਿਧਾਇਕ ਸੇਖੋਂ

ਫ਼ਰੀਦਕੋਟ ਦੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬੀਜ ਖੋਜ ਕੇਂਦਰ ਸ਼ੁਰੂ ਕਰਨ ਲਈ ਉਹ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬੀਜ ਖੋਜ ਕੇਂਦਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਆਉਂਦਾ ਹੈ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਪਈ ਕੀਮਤੀ ਮਸ਼ੀਨਰੀ ਨੂੰ ਕਿਸੇ ਵੀ ਕੀਮਤ ‘ਤੇ ਕਬਾੜ ਨਹੀਂ ਬਣਨ ਦਿੱਤਾ ਜਾਵੇਗਾ। ਜਲਦੀ ਹੀ ਬੀਜ ਕੇਂਦਰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...