AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ ਆਰ.ਪੀ.ਜੀ. ਹਮਲੇ ਦੇ ਅਹਿਮ ਕਿਰਦਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਹੈ ਮੁਲਜ਼ਮ ਗੁਰਪਿੰਦਰ ਪਿੰਦੂ ਜਿਸਨੂੰ ਪੁਲਿਸ ਨੇ ਕਾਬੂ ਕੀਤਾ ਹੈ।

ਮੋਹਾਲੀ ਆਰ.ਪੀ.ਜੀ. ਹਮਲੇ ਦੇ ਅਹਿਮ ਕਿਰਦਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
tv9-punjabi
| Published: 18 Feb 2023 10:29 AM IST
Share
ਚੰਡੀਗੜ: ਬੀਤੇ ਸਾਲ ਮੋਹਾਲੀ ਸਥਿਤ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਟਰ ਤੇ ਰਾਕੇਟ ਪ੍ਰੋਪੇਲਡ ਗਰਨੇਡ (ਆਰ.ਪੀ.ਜੀ.) ਹਮਲਾ ਕਰਨ ਵਾਲੇ ਹਮਲਾਵਰਾਂ ਵਿਚ ਅਹਿਮ ਭੂਮੀਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਪੁਲੀਸ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਿਦਆਂ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਣਯੋਗ ਹੈ ਕਿ 9 ਮਈ 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਤੇ ਲਗਭਗ ਗਰਨੇਡ ਨਾਲ ਹਮਲਾ ਕੀਤਾ ਗਿਆ ਸੀ। ਹਮਲੇ ਵਿਚ ਵਰਤਣ ਲਈ ਅਸਾਲਟ ਰਾਈਫਲ ਦੀ ਖੇਪ ਦੀ ਕੀਤੀ ਗਈ ਸੀ ਤਸਕਰੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਮੁਲਜ਼ਮ ਪਿੰਦੂ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਮਿਤੀ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ। ਇਸ ਮਾਮਲੇ ਵਿਚ ਨੌਂ ਦੋਸ਼ੀ ਕੀਤੇ ਜਾ ਚੱਕੇ ਹਨ ਗ੍ਰਿਫਤਾਰ ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ ਸੀ, ਨੂੰ ਦਿੱਲੀ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ਚ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ। ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...