ਮੋਹਾਲੀ ਆਰ.ਪੀ.ਜੀ. ਹਮਲੇ ਦੇ ਅਹਿਮ ਕਿਰਦਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

Published: 

18 Feb 2023 10:29 AM

ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਹੈ ਮੁਲਜ਼ਮ ਗੁਰਪਿੰਦਰ ਪਿੰਦੂ ਜਿਸਨੂੰ ਪੁਲਿਸ ਨੇ ਕਾਬੂ ਕੀਤਾ ਹੈ।

ਮੋਹਾਲੀ ਆਰ.ਪੀ.ਜੀ. ਹਮਲੇ ਦੇ ਅਹਿਮ ਕਿਰਦਾਰ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
Follow Us On

ਚੰਡੀਗੜ: ਬੀਤੇ ਸਾਲ ਮੋਹਾਲੀ ਸਥਿਤ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਟਰ ਤੇ ਰਾਕੇਟ ਪ੍ਰੋਪੇਲਡ ਗਰਨੇਡ (ਆਰ.ਪੀ.ਜੀ.) ਹਮਲਾ ਕਰਨ ਵਾਲੇ ਹਮਲਾਵਰਾਂ ਵਿਚ ਅਹਿਮ ਭੂਮੀਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਪੁਲੀਸ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਿਦਆਂ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਣਯੋਗ ਹੈ ਕਿ 9 ਮਈ 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਤੇ ਲਗਭਗ ਗਰਨੇਡ ਨਾਲ ਹਮਲਾ ਕੀਤਾ ਗਿਆ ਸੀ।

ਹਮਲੇ ਵਿਚ ਵਰਤਣ ਲਈ ਅਸਾਲਟ ਰਾਈਫਲ ਦੀ ਖੇਪ ਦੀ ਕੀਤੀ ਗਈ ਸੀ ਤਸਕਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਮੁਲਜ਼ਮ ਪਿੰਦੂ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਮਿਤੀ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ।

ਇਸ ਮਾਮਲੇ ਵਿਚ ਨੌਂ ਦੋਸ਼ੀ ਕੀਤੇ ਜਾ ਚੱਕੇ ਹਨ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ ਸੀ, ਨੂੰ ਦਿੱਲੀ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ਚ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ। ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ।