Barricade Breach: ਬਦਮਾਸ਼ਾਂ ਨੇ ਤੋੜਿਆ ਪੁਲਿਸ ਨਾਕਾ, ਦੋ ਪੁਲਿਸ ਮੁਲਾਜ਼ਮ ਜ਼ਖਮੀ
Barricade Breach: ਪੰਜਾਬ ਪੁਲਿਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇੱਕ ਪਿਕਅੱਪ ਗੱਡੀ ਨੇ ਨਾਕਾ ਤੋੜ ਕੇ ਭੱਜਣ ਦੀ ਕੋਸਿਸ ਕੀਤੀ ਅਤੇ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਮੁਲਜ਼ਮ ਫਰਾਰ ਹੋ ਗਏ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਸਿਵਲ ਹਪਸਤਾਲ ਪੱਟੀ ਵਿਖੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਗੁਰਬਿੰਦਰ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਤਰਨਤਾਰਨ ਨਿਊਜ਼: ਪੰਜਾਬ ਪੁਲਿਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇੱਕ ਪਿਕਅੱਪ ਗੱਡੀ ਨੇ ਨਾਕਾ ਤੋੜ ਕੇ ਭੱਜਣ ਦੀ ਕੋਸਿਸ ਕੀਤੀ ਅਤੇ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਮੁਲਜ਼ਮ ਫਰਾਰ ਹੋ ਗਏ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਬਾਅਦ ਵਿੱਚ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਪੁਲਿਸ ਦੀ ਗੱਡੀ ਦਰੱਖਤ ਨਾਲ ਟਕਰਾਈ
ਮਿਲੀ ਜਾਣਕਾਰੀ ਮੁਤਾਬਾਕ ਸ਼ਰਾਰਤੀ ਅਨਸਰਾਂ ਦੀ ਭਾਲ ‘ਚ ਐੱਸ. ਐੱਸ. ਪੀ. ਤਰਨਤਾਰਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੋਟ ਬੁੱਢਾ ਫਿਰੋਜ਼ਪੁਰ ਪੁਲ ਨੇੜੇ ਭਾਊਵਾਲ ਨਾਕਾ ਲਗਾਇਆ ਗਿਆ ਸੀ, ਜਿਸ ‘ਤੇ ਇੱਕ ਸ਼ੱਕੀ ਮਹਿੰਦਰਾ ਪਿੱਕਅੱਪ ਚਾਲਕ ਨੂੰ ਰੋਕਣ ‘ਤੇ ਉਸ ਨੇ ਬੈਰੀਕੇਡਾਂ (Barricade) ਨੂੰ ਟੱਕਰ ਮਾਰ ਕੇ ਗੱਡੀ ਭਜਾ ਲਈ। ਇਸ ਦੌਰਾਨ ਗੱਡੀ ਦਾ ਪਿੱਛਾ ਕਰਦਿਆਂ ਪੁਲਿਸ ਪਾਰਟੀ ਦੀ ਗੱਡੀ ਦਾ ਸੰਤੁਲਨ ਵਿਗੜਨ ‘ਤੇ ਅਚਾਨਕ ਗੱਡੀ ਦਰੱਖ਼ਤ ‘ਚ ਜਾ ਟਕਰਾਈ। ਜਿਸ ਨਾਲ ਦੋ ਪੁਲਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਸਿਵਲ ਹਪਸਤਾਲ ਪੱਟੀ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
ਇੱਕ ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ
ਨਾਕਾ ਇੰਚਾਰਜ ਏ. ਐੱਸ. ਆਈ. ਦਰਸ਼ਨ ਸਿੰਘ ਦੱਸਿਆ ਕਿ ਉਹ ਅਤੇ ਗੁਰਬਿੰਦਰ ਸਿੰਘ ਭਾਊਵਾਲ ਕੋਟ ਬੁੱਢਾ ਪੁਲ ਨਾਕੇ ‘ਤੇ ਤਾਇਨਾਤ ਸੀ ਅਤੇ ਸਾਡੇ ਵੱਲੋਂ ਫਿਰੋਜ਼ਪੁਰ ਜਾ ਰਹੀ ਸ਼ੱਕੀ ਗੱਡੀ ਜਾਣ ਕੇ ਮਹਿੰਦਰਾ ਪਿੱਕਅਪ ਬੋਲੈਰੋ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਗੱਡੀ ਚਾਲਕ ਨੇ ਨਾਕੇ ‘ਤੇ ਲੱਗੇ ਬੈਰੀਕੇਡ ਨੂੰ ਤੋੜ ਕੇ ਗੱਡੀ ਭਜਾ ਲਈ। ਜਿਸ ਦਾ ਅਸੀਂ ਨਾਕੇ ‘ਤੇ ਤਾਇਨਾਤ ਪੁਲਿਸ ਪਾਰਟੀ ਨੇ ਪਿੱਛਾ ਕੀਤਾ। ਜਿਸ ‘ਤੇ ਮਹਿੰਦਰਾ ਪਿੱਕਅਪ ਗੱਡੀ ਚਾਲਕ ਨੇ ਪੁਲਿਸ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਕੇ ਗੱਡੀ ਭਜਾ ਲਈ ਅਤੇ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਗੱਡੀ ਦਰੱਖ਼ਤ ਵਿੱਚ ਜਾ ਵੱਜੀ। ਜਿਸ ਕਾਰਨ ਅਸੀਂ ਜ਼ਖਮੀ ਹੋ ਗਏ। ਸਾਨੂੰ ਸਿਵਲ ਹਪਸਤਾਲ ਪੱਟੀ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਗੁਰਬਿੰਦਰ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ