ਬਦਮਾਸ਼ਾਂ ਨੇ ਸੁੱਤੇ ਪਏ ਜਿੰਮ ਮਾਲਿਕ ਨੂੰ ਮਾਰੀਆਂ ਪੰਜ ਗੋਲੀਆਂ, ਤਰਨਤਾਰਨ ਦੇ ਪਿੰਡ ਘਰਿਆਲਾ ਦੀ ਵਾਰਦਾਤ

Published: 

07 Nov 2023 14:34 PM

ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਜਿੰਮ ਮਾਲਿਕ ਰਣਜੀਤ ਸਿੰਘ ਨੂੰ ਬਦਮਾਸ਼ਾਂ ਨੇ ਗੋਲੀ ਮਾਰਕੇ ਕਤਲ ਕਰ ਦਿੱਤਾ। ਸਿੰਘ ਨੂੰ ਬਦਮਾਸ਼ਾਂ ਨੇ ਪੰਜ ਗੋਲੀਆਂ ਮਾਰੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਪਿਤਾ ਮਲੂਕ ਸਿੰਘ ਹਮਲਾਵਰਾਂ ਨੂੰ ਫੜਨ ਲਈ ਅੱਗੇ ਆਇਆ ਤਾਂ ਦੋਸ਼ੀ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਬਦਮਾਸ਼ਾਂ ਨੇ ਸੁੱਤੇ ਪਏ ਜਿੰਮ ਮਾਲਿਕ ਨੂੰ ਮਾਰੀਆਂ ਪੰਜ ਗੋਲੀਆਂ, ਤਰਨਤਾਰਨ ਦੇ ਪਿੰਡ ਘਰਿਆਲਾ ਦੀ ਵਾਰਦਾਤ
Follow Us On

ਪੰਜਾਬ ਨਿਊਜ। ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿੱਚ ਦੇਰ ਰਾਤ ਇੱਕ ਜਿੰਮ ਮਾਲਕ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ (CCTV cameras) ਵਿੱਚ ਕੈਦ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਘੜਿਆਲਾ ਕਰੀਬ ਅੱਠ ਸਾਲ ਵਿਦੇਸ਼ ਵਿੱਚ ਨੌਕਰੀ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਪਿੰਡ ਪਰਤਿਆ ਸੀ ਅਤੇ ਜਿੰਮ ਚਲਾਉਂਦਾ ਸੀ।

ਸੋਮਵਾਰ ਰਾਤ ਕਰੀਬ 1.30 ਵਜੇ ਦੋ ਅਣਪਛਾਤੇ ਵਿਅਕਤੀ ਰਣਜੀਤ ਸਿੰਘ ਦੇ ਘਰ ਦਾਖਲ ਹੋਏ। ਰਣਜੀਤ ਆਪਣੀ ਪਤਨੀ ਅਤੇ ਬੇਟੇ ਨਾਲ ਕਮਰੇ ਵਿੱਚ ਸੌਂਂ ਰਿਹਾ ਸੀ। ਮੁਲਜ਼ਮਾਂ ਨੇ ਆਪਣੇ ਰਿਵਾਲਵਰ ਨਾਲ ਉਸ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਸ਼ਰੀਰ ‘ਤੇ ਸਨ ਗੋਲੀਆਂ ਦੇ ਨਿਸ਼ਾਨ

ਰਣਜੀਤ ਸਿੰਘ ਦੇ ਸਰੀਰ ‘ਤੇ ਪੰਜ ਗੋਲੀਆਂ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਪਿਤਾ ਮਲੂਕ ਸਿੰਘ ਹਮਲਾਵਰਾਂ (Attackers) ਨੂੰ ਫੜਨ ਲਈ ਅੱਗੇ ਆਇਆ ਤਾਂ ਦੋਸ਼ੀ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

‘ਸਾਡੇ ਮੁੰਡੇ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ’

ਰਣਜੀਤ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਉਸ ਦੇ ਲੜਕੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦਾ ਘਰ ਬਰਬਾਦ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਦਰ ਪੱਟੀ ਦੇ ਮੁਖੀ ਗੁਰਤੇਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।