AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Robbery: ਬਦਮਾਸ਼ਾਂ ਨੇ ਬੱਸ ਕੰਡਕਟਰ ਨੂੰ ਘੇਰਕੇ ਕੁੱਟਿਆ, 30 ਹਜ਼ਾਰ ਦੀ ਨਕਦੀ ਲੁੱਟੀ

ਮਾਸਟਰਮਾਈਂਡ ਔਰਤ ਸਮੇਤ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਚਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੰਜਿਸ਼ਨ ਹਮਲਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ 'ਚ ਕੀਤਾ ਗਿਆ ਸੀ। ਔਰਤ ਦਾ ਪਤੀ ਫਰਾਰ ਹੈ। ਸੁਲਤਾਨਪੁਰ ਲੋਧੀ ਪੁਲਿਸ ਨੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਟਰੇਸ ਕਰਨ ਦਾ ਦਾਅਵਾ ਕੀਤਾ ਹੈ।

Robbery: ਬਦਮਾਸ਼ਾਂ ਨੇ ਬੱਸ ਕੰਡਕਟਰ ਨੂੰ ਘੇਰਕੇ ਕੁੱਟਿਆ, 30 ਹਜ਼ਾਰ ਦੀ ਨਕਦੀ ਲੁੱਟੀ
ਸੰਕੇਤਕ ਤਸਵੀਰ
tv9-punjabi
| Updated On: 27 May 2023 23:38 PM IST
Share
ਕਪੂਰਥਲਾ। ਪੰਜਾਬ ਦੇ ਕਪੂਰਥਲਾ ਖੇਤਰ ਵਿੱਚ ਸੁਲਤਾਨਪੁਰ ਲੋਧੀ (Sultanpur Lodhi) ਦੇ ਤਲਵੰਡੀ ਪੁਲ ਨੇੜੇ ਸਵੇਰੇ 9 ਵਜੇ ਇੱਕ ਬਾਈਕ ਸਵਾਰ ਇੱਕ ਬੱਸ ਕੰਡਕਟਰ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘੇਰ ਲਿਆ ਅਤੇ ਬੁਰੀ ਤਰ੍ਹਾਂ ਨਾਲ ਕੁੱਟਿਆ। ਫਿਰ ਉਸ ਦੇ ਕੈਸ਼ ਬੈਗ ਵਿਚ ਰੱਖੀ 30 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਨੇੜੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਹਰਕਤ ‘ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਮਹਿਲਾ ਸਣੇ ਚਾਰ ਗ੍ਰਿਫਤਾਰ ਕੀਤੇ’

ਪੁਲਿਸ (Police) ਦਾ ਦਾਅਵਾ ਹੈ ਕਿ ਦੋ ਘੰਟਿਆਂ ਵਿੱਚ ਮਾਮਲੇ ਨੂੰ ਟਰੇਸ ਕਰਕੇ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮਾਸਟਰਮਾਈਂਡ ਔਰਤ ਸਮੇਤ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਔਰਤ ਦਾ ਪਤੀ ਫਰਾਰ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਖਮੀ ਬੱਸ ਕੰਡਕਟਰ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਤੇ ਸਟੇਸ਼ਨ ਇੰਚਾਰਜ ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਛੇ-ਸੱਤ ਹਥਿਆਰਬੰਦ ਬਦਮਾਸ਼ਾਂ ਨੇ ਪਿੰਡ ਕਾਲੇਵਾਲ ਵਾਸੀ ਬੱਸ ਕੰਡਕਟਰ ਬਲਜਿੰਦਰ ਸਿੰਘ ਨੂੰ ਸੜਕ ਦੇ ਵਿਚਕਾਰ ਘੇਰ ਲਿਆ।

‘ਲੋਹੇ ਦੀ ਰਾਡ ਤੇ ਚਾਕੂ ਨਾਲ ਕੀਤਾ ਹਮਲਾ’

ਜਿਵੇਂ ਹੀ ਉਹ ਰੁਕਿਆ ਤਾਂ ਉਸ ‘ਤੇ ਲੋਹੇ ਦੀ ਰਾਡ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬਦਮਾਸ਼ ਉਸ ਦੇ ਬੈਗ ‘ਚ ਰੱਖੀ 30 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਜ਼ਖ਼ਮੀ ਬੱਸ ਕੰਡਕਟਰ ਬਲਜਿੰਦਰ ਸਿੰਘ ਨੇ ਹਮਲਾਵਰਾਂ ਦੀ ਪਛਾਣ ਕਰਨਪ੍ਰੀਤ ਸਿੰਘ ਵਾਸੀ ਮਹਿਤਪੁਰ, ਮਨਦੀਪ ਸਿੰਘ ਵਾਸੀ ਲੋਹੀਆਂ, ਗੁਰਤੇਜ ਸਿੰਘ ਵਾਸੀ ਕੋਠੇ ਤੇ ਜੋਬਨਪ੍ਰੀਤ ਸਿੰਘ ਉਰਫ਼ ਜੋਈ ਵਾਸੀ ਰਾਏਵਾਲ ਵਜੋਂ ਕੀਤੀ ਹੈ।

‘ਲੁੱਟ ਦੀ ਨੀਅਤ ਨਾਲ ਕੀਤਾ ਹਮਲਾ’

ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਕਰੀਬ ਇੱਕ ਸਾਲ ਪਹਿਲਾਂ ਸਪਨਮਨਪ੍ਰੀਤ ਕੌਰ ਤੋਂ 1.6 ਲੱਖ ਰੁਪਏ ਉਧਾਰ ਲਏ ਸਨ। ਉਸ ਨੂੰ ਵਾਪਸ ਕਰਨ ਦੇ ਬਾਵਜੂਦ ਉਹ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰਦੀ ਸੀ। ਸਪਨਮਨਪ੍ਰੀਤ ਕੌਰ ਨੇ ਪੈਸੇ ਦੇਣ ਤੋਂ ਇਨਕਾਰ ਕਰਨ ‘ਤੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਹੁਣ ਉਸ ਨੂੰ ਸਬਕ ਸਿਖਾ ਦੇਵੇਗੀ, ਜਿਸ ਕਾਰਨ ਉਸ ਨੇ ਲੁੱਟ ਦੀ ਨੀਅਤ ਨਾਲ ਉਸ ‘ਤੇ ਹਮਲਾ ਕਰਨ ਲਈ ਬਦਮਾਸ਼ ਭੇਜ ਦਿੱਤਾ ਹੈ।

ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ

ਡੀਐਸਪੀ (DSP) ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਬਿਆਨਾਂ ਤੇ ਕੇਸ ਦਰਜ ਕਰਕੇ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਸ ਦਰਜ ਕਰਕੇ ਏਐਸਆਈ ਲਖਬੀਰ ਸਿੰਘ ਨੇ ਇਸ ਮਾਮਲੇ ਦੀ ਮਾਸਟਰਮਾਈਂਡ ਸਪਨਮਨਪ੍ਰੀਤ ਕੌਰ ਵਾਸੀ ਮੁਹੱਲਾ ਸ਼ਾਹ ਸੁਲਤਾਨਪੁਰ ਮਹਿਤਪੁਰ ਨੂੰ ਵੀ ਸ਼ਾਮਲ ਪਾਇਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਪਨਮਨਪ੍ਰੀਤ ਕੌਰ, ਮਨਦੀਪ ਸਿੰਘ, ਗੁਰਤੇਜ ਸਿੰਘ, ਜੋਬਨਪ੍ਰੀਤ ਸਿੰਘ ਉਰਫ ਜੋਈ ਨੂੰ ਗ੍ਰਿਫਤਾਰ ਕਰ ਲਿਆ।

‘ਫਰਾਰ ਮੁਲਜ਼ਮਾਂ ਨੂੰ ਜਲਦੀ ਕੀਤਾ ਜਾਵੇਗਾ ਗ੍ਰਿਫਤਾਰ’

ਜਦਕਿ ਸਪਨਮਨਪ੍ਰੀਤ ਕੌਰ ਦਾ ਪਤੀ ਕਰਨਪ੍ਰੀਤ ਸਿੰਘ ਫਰਾਰ ਹੋ ਗਿਆ। ਡੀਐਸਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਸਪਨਮਨਪ੍ਰੀਤ ਕੌਰ ਖ਼ਿਲਾਫ਼ ਪਹਿਲਾਂ ਵੀ ਥਾਣਾ ਲੋਹੀਆਂ ਵਿੱਚ ਨਸ਼ਾ ਵੇਚਣ ਅਤੇ ਕੁੱਟਮਾਰ ਦੇ ਕੇਸ ਦਰਜ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਦੋ ਘੰਟਿਆਂ ਵਿੱਚ ਕੇਸ ਟਰੇਸ ਕਰ ਲਿਆ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...