Robbery: ਬਦਮਾਸ਼ਾਂ ਨੇ ਬੱਸ ਕੰਡਕਟਰ ਨੂੰ ਘੇਰਕੇ ਕੁੱਟਿਆ, 30 ਹਜ਼ਾਰ ਦੀ ਨਕਦੀ ਲੁੱਟੀ

Updated On: 

27 May 2023 23:38 PM

ਮਾਸਟਰਮਾਈਂਡ ਔਰਤ ਸਮੇਤ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਚਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੰਜਿਸ਼ਨ ਹਮਲਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ 'ਚ ਕੀਤਾ ਗਿਆ ਸੀ। ਔਰਤ ਦਾ ਪਤੀ ਫਰਾਰ ਹੈ। ਸੁਲਤਾਨਪੁਰ ਲੋਧੀ ਪੁਲਿਸ ਨੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਟਰੇਸ ਕਰਨ ਦਾ ਦਾਅਵਾ ਕੀਤਾ ਹੈ।

Robbery: ਬਦਮਾਸ਼ਾਂ ਨੇ ਬੱਸ ਕੰਡਕਟਰ ਨੂੰ ਘੇਰਕੇ ਕੁੱਟਿਆ, 30 ਹਜ਼ਾਰ ਦੀ ਨਕਦੀ ਲੁੱਟੀ

ਸੰਕੇਤਕ ਤਸਵੀਰ

Follow Us On

ਕਪੂਰਥਲਾ। ਪੰਜਾਬ ਦੇ ਕਪੂਰਥਲਾ ਖੇਤਰ ਵਿੱਚ ਸੁਲਤਾਨਪੁਰ ਲੋਧੀ (Sultanpur Lodhi) ਦੇ ਤਲਵੰਡੀ ਪੁਲ ਨੇੜੇ ਸਵੇਰੇ 9 ਵਜੇ ਇੱਕ ਬਾਈਕ ਸਵਾਰ ਇੱਕ ਬੱਸ ਕੰਡਕਟਰ ਨੂੰ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘੇਰ ਲਿਆ ਅਤੇ ਬੁਰੀ ਤਰ੍ਹਾਂ ਨਾਲ ਕੁੱਟਿਆ।

ਫਿਰ ਉਸ ਦੇ ਕੈਸ਼ ਬੈਗ ਵਿਚ ਰੱਖੀ 30 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਨੇੜੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਹਰਕਤ ‘ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਮਹਿਲਾ ਸਣੇ ਚਾਰ ਗ੍ਰਿਫਤਾਰ ਕੀਤੇ’

ਪੁਲਿਸ (Police) ਦਾ ਦਾਅਵਾ ਹੈ ਕਿ ਦੋ ਘੰਟਿਆਂ ਵਿੱਚ ਮਾਮਲੇ ਨੂੰ ਟਰੇਸ ਕਰਕੇ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮਾਸਟਰਮਾਈਂਡ ਔਰਤ ਸਮੇਤ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਔਰਤ ਦਾ ਪਤੀ ਫਰਾਰ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਖਮੀ ਬੱਸ ਕੰਡਕਟਰ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ।

ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਤੇ ਸਟੇਸ਼ਨ ਇੰਚਾਰਜ ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਛੇ-ਸੱਤ ਹਥਿਆਰਬੰਦ ਬਦਮਾਸ਼ਾਂ ਨੇ ਪਿੰਡ ਕਾਲੇਵਾਲ ਵਾਸੀ ਬੱਸ ਕੰਡਕਟਰ ਬਲਜਿੰਦਰ ਸਿੰਘ ਨੂੰ ਸੜਕ ਦੇ ਵਿਚਕਾਰ ਘੇਰ ਲਿਆ।

‘ਲੋਹੇ ਦੀ ਰਾਡ ਤੇ ਚਾਕੂ ਨਾਲ ਕੀਤਾ ਹਮਲਾ’

ਜਿਵੇਂ ਹੀ ਉਹ ਰੁਕਿਆ ਤਾਂ ਉਸ ‘ਤੇ ਲੋਹੇ ਦੀ ਰਾਡ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬਦਮਾਸ਼ ਉਸ ਦੇ ਬੈਗ ‘ਚ ਰੱਖੀ 30 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਜ਼ਖ਼ਮੀ ਬੱਸ ਕੰਡਕਟਰ ਬਲਜਿੰਦਰ ਸਿੰਘ ਨੇ ਹਮਲਾਵਰਾਂ ਦੀ ਪਛਾਣ ਕਰਨਪ੍ਰੀਤ ਸਿੰਘ ਵਾਸੀ ਮਹਿਤਪੁਰ, ਮਨਦੀਪ ਸਿੰਘ ਵਾਸੀ ਲੋਹੀਆਂ, ਗੁਰਤੇਜ ਸਿੰਘ ਵਾਸੀ ਕੋਠੇ ਤੇ ਜੋਬਨਪ੍ਰੀਤ ਸਿੰਘ ਉਰਫ਼ ਜੋਈ ਵਾਸੀ ਰਾਏਵਾਲ ਵਜੋਂ ਕੀਤੀ ਹੈ।

‘ਲੁੱਟ ਦੀ ਨੀਅਤ ਨਾਲ ਕੀਤਾ ਹਮਲਾ’

ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਕਰੀਬ ਇੱਕ ਸਾਲ ਪਹਿਲਾਂ ਸਪਨਮਨਪ੍ਰੀਤ ਕੌਰ ਤੋਂ 1.6 ਲੱਖ ਰੁਪਏ ਉਧਾਰ ਲਏ ਸਨ। ਉਸ ਨੂੰ ਵਾਪਸ ਕਰਨ ਦੇ ਬਾਵਜੂਦ ਉਹ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰਦੀ ਸੀ। ਸਪਨਮਨਪ੍ਰੀਤ ਕੌਰ ਨੇ ਪੈਸੇ ਦੇਣ ਤੋਂ ਇਨਕਾਰ ਕਰਨ ‘ਤੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਹੁਣ ਉਸ ਨੂੰ ਸਬਕ ਸਿਖਾ ਦੇਵੇਗੀ, ਜਿਸ ਕਾਰਨ ਉਸ ਨੇ ਲੁੱਟ ਦੀ ਨੀਅਤ ਨਾਲ ਉਸ ‘ਤੇ ਹਮਲਾ ਕਰਨ ਲਈ ਬਦਮਾਸ਼ ਭੇਜ ਦਿੱਤਾ ਹੈ।

ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ

ਡੀਐਸਪੀ (DSP) ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਬਿਆਨਾਂ ਤੇ ਕੇਸ ਦਰਜ ਕਰਕੇ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਸ ਦਰਜ ਕਰਕੇ ਏਐਸਆਈ ਲਖਬੀਰ ਸਿੰਘ ਨੇ ਇਸ ਮਾਮਲੇ ਦੀ ਮਾਸਟਰਮਾਈਂਡ ਸਪਨਮਨਪ੍ਰੀਤ ਕੌਰ ਵਾਸੀ ਮੁਹੱਲਾ ਸ਼ਾਹ ਸੁਲਤਾਨਪੁਰ ਮਹਿਤਪੁਰ ਨੂੰ ਵੀ ਸ਼ਾਮਲ ਪਾਇਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਪਨਮਨਪ੍ਰੀਤ ਕੌਰ, ਮਨਦੀਪ ਸਿੰਘ, ਗੁਰਤੇਜ ਸਿੰਘ, ਜੋਬਨਪ੍ਰੀਤ ਸਿੰਘ ਉਰਫ ਜੋਈ ਨੂੰ ਗ੍ਰਿਫਤਾਰ ਕਰ ਲਿਆ।

‘ਫਰਾਰ ਮੁਲਜ਼ਮਾਂ ਨੂੰ ਜਲਦੀ ਕੀਤਾ ਜਾਵੇਗਾ ਗ੍ਰਿਫਤਾਰ’

ਜਦਕਿ ਸਪਨਮਨਪ੍ਰੀਤ ਕੌਰ ਦਾ ਪਤੀ ਕਰਨਪ੍ਰੀਤ ਸਿੰਘ ਫਰਾਰ ਹੋ ਗਿਆ। ਡੀਐਸਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਸਪਨਮਨਪ੍ਰੀਤ ਕੌਰ ਖ਼ਿਲਾਫ਼ ਪਹਿਲਾਂ ਵੀ ਥਾਣਾ ਲੋਹੀਆਂ ਵਿੱਚ ਨਸ਼ਾ ਵੇਚਣ ਅਤੇ ਕੁੱਟਮਾਰ ਦੇ ਕੇਸ ਦਰਜ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਦੋ ਘੰਟਿਆਂ ਵਿੱਚ ਕੇਸ ਟਰੇਸ ਕਰ ਲਿਆ ਹੈ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version