ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਹੋਵੇਗੀ ਨਵੇਂ ਚੇਅਰਮੈਨ ਦੀ ਨਿਯੁਕਤੀ, ਸਰਕਾਰ ਨੇ ਮੰਗੀ ਅਰਜ਼ੀਆਂ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸਿੰਘ ਵਲੋਂ ਬੀਤੀ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
PSEB ਨੇ ਜਾਰੀ ਕੀਤੀ ਡੇਟਸ਼ੀਟ, ਜਾਣੋਂ ਕਦੋਂ ਹੋਣਗੇ ਪੇਪਰ, 7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸਿੰਘ ਵਲੋਂ ਬੀਤੀ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨਾਂ ਅਰਜ਼ੀਆਂ ਦੇ ਨਾਲ ਤਜੁਰਬਾ ਅਤੇ ਸ਼ਰਤਾਂ ਸਮੇਤ ਸਾਰੀ ਜਾਣਕਾਰੀ ਨੱਥੀ ਲੈਟਰ ਵਿਚ ਵਿਸਥਾਰ ਨਾਲ ਦਿੱਤੇ ਜਾਣ ਸਬੰਧੀ ਕਿਹਾ ਗਿਆ ਹੈ। ਤੁਹਾਨੂੰ ਇਹ ਵੀ ਦੱਸ ਦਈਏ ਕਿ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਬੋਰਡ ਦੀ ਅਧਿਕਾਰਤ ਵੈੱਬਸਾਈਟ ਤੇ 27 ਜਨਵਰੀ ਸ਼ਾਮ 5 ਵਜੇ ਤੋਂ ਪਹਿਲਾਂ ਭੇਜੀਆਂ ਜਾ ਸਕਦੀਆਂ ਹਨ। ਇਥੈ ਇਹ ਵੀ ਜਿਕਰਯੋਗ ਹੈ ਕਿ ਬੋਰਡ ਦੇ ਸਾਬਕਾ ਚੇਅਰਮੈਨ ਡਾ. ਯੋਗਰਾਜ ਸਿੰਘ ਜੋ ਕਿ ਉਹ ਪਿਛਲੇ ਢਾਈ ਸਾਲਾਂ ਤੋਂ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ, ਜਿਨ੍ਹਾਂ ਵਲੋਂ ਅਚਾਨਕ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਨ੍ਹਾਂ ਦੇ ਕਾਰਜਕਾਲ ਵਿੱਚ ਅਜੇ ਛੇ ਮਹੀਨੇ ਬਾਕੀ ਸਨ। ਹੁਣ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਨਵਾਂ ਚੇਅਰਮੈਨ ਬਣਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੌਜੂਦਾ ਚੇਅਰਮੈਨ ਨੂੰ ਅਗਲੇ ਹੁਕਮਾਂ ਤੱਕ ਆਪਣੇ ਅਹੁਦੇ ਤੇ ਬਣੇ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ
ਆਖਿਰਕਾਰ ਡਾ. ਯੋਗਰਾਜ ਨੇ ਕਿਉਂ ਚੇਅਰਮੈਨੀ ਤੋਂ ਦਿੱਤਾ ਅਸਤੀਫਾ
ਜਿਕਰਯੋਗ ਹੈ ਕਿ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਡਾ. ਯੋਗਰਾਜ ਸਿੰਘ ਵਲੋਂ ਅਚਾਨਕ ਅਸਤੀਫਾ ਦੇਣ ਮਗਰੋਂ ਜਦੋਂ ਉਨ੍ਹਾਂ ਕੋਲੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਅਸਤੀਫਾ ਦੇਣ ਦੇ ਕੁੱਝ ਨਿੱਜੀ ਕਾਰਨ ਹਨ। ਇਥੇ ਇਹ ਵੀ ਜਿਕਰਯੋਗ ਹੈ ਕਿ ਡਾ. ਯੋਗਰਾਜ ਅਗਸਤ 2020 ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਣੇ ਸਨ। ਡਾ. ਯੋਗਰਾਜ ਪੰਜਾਬੀ ਭਾਸ਼ਾ ਵਿਭਾਗ ਦੇ ਪ੍ਰੋਫੈਸਰ ਸਨ ਤੇ ਇਸ ਤੋਂ ਪਹਿਲਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਵੀ ਤਾਇਨਾਤ ਰਹੇ। ਉਹ ਯੂਨੀਵਰਸਿਟੀ ‘ਚ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਕੰਮ ਕਰ ਚੁੱਕੇ ਹਣ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਤੋਂ ਇਲਾਵਾ ਕੇਂਦਰੀ ਲੇਖਕ ਸਭਾ, ਜਲੰਧਰ ਦਾ ਮੈਂਬਰ ਵੀ ਹੈ।