Amritpal Singh: ਅੰਮ੍ਰਿਤਪਾਲ ਦੇ ਹੋਰ ਨੇੜੇ ਪਹੁੰਚੀ ਪੁਲਿਸ, ਪੱਪਲਪ੍ਰੀਤ ਤੋਂ ਬਾਅਦ ਜੋਗਾ ਸਿੰਘ ਨੂੰ ਵੀ ਕੀਤਾ ਗ੍ਰਿਫਤਾਰ
Punjab Police ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਕਰੀਬੀ ਨੂੰ ਫੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜੋਗਾ ਸਿੰਘ ਨੂੰ ਪੁਲਿਸ ਨੇ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਹੈ। ਉਸਤੋਂ ਪਹਿਲਾਂ ਪੱਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਸੀ ਜਿਸਨੂੰ ਡਿਬਰੂਗੜ੍ਹ ਜੇਲ ਭੇਜ ਦਿੱਤਾ ਹੈ।
ਚੰਡੀਗੜ੍ਹ । ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪਿਛਲੇ ਹਫਤੇ ਪੁਲਸ ਨੇ ਅੰਮ੍ਰਿਤਪਾਲ ਦੇ ਸਭ ਤੋਂ ਖਾਸ ਅਤੇ ਭਰੋਸੇਮੰਦ ਦੋਸਤ ਪੱਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਨੇ ਉਸ ਦੇ ਇਕ ਹੋਰ ਕਰੀਬੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਜੋਗਾ ਸਿੰਘ ਨੂੰ ਪੰਜਾਬ ਦੇ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੇ ਦਿੱਤੀ ਹੈ।
Punjab police have arrested ‘Waris Punjab De’ chief Amritpal Singh’s main aide Joga Singh from Sirhind: Narinder Bhargav, DIG Border Range pic.twitter.com/xzLKHWn4rS
— ANI (@ANI) April 15, 2023
ਹੁਸ਼ਿਆਰਪੁਰ ਪੁਲਿਸ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਿਭਾਈ ਅਹਿਮ ਭੂਮਿਕਾ
ਜਾਣਕਾਰੀ ਅਨੁਸਾਰ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿੱਚ ਹੁਸ਼ਿਆਰਪੁਰ ਪੁਲਿਸ (Hoshiarpur Police) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਹਿਮ ਭੂਮਿਕਾ ਨਿਭਾਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੋਗਾ ਸਿੰਘ 18 ਤੋਂ 28 ਮਾਰਚ ਤੱਕ ਅੰਮ੍ਰਿਤਪਾਲ ਕੋਲ ਰਿਹਾ ਸੀ। ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਪੰਜਾਬ ਵਾਪਸ ਲਿਆਉਣ ਵਾਲੇ ਲੋਕਾਂ ਵਿੱਚੋਂ ਜੋਗਾ ਸਿੰਘ ਇੱਕ ਸੀ। ਜੋਗਾ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਡੇਰੇ ਦਾ ਇੰਚਾਰਜ ਹੈ।
ਇਹ ਵੀ ਪੜ੍ਹੋ
ਭਾਰਗਵ ਨੇ ਦੱਸਿਆ ਕਿ ਜੋਗਾ ਸਿੰਘ ਅੰਮ੍ਰਿਤਪਾਲ ਦੇ ਸਿੱਧੇ ਸੰਪਰਕ ਵਿੱਚ ਸੀ। ਇਹ ਜੋਗਾ ਸੀ ਜਿਸ ਨੇ ਅੰਮ੍ਰਿਤਪਾਲ ਨੂੰ ਪਨਾਹ ਅਤੇ ਗੱਡੀ ਮੁਹੱਈਆ ਕਰਵਾਈ, ਉਸਨੇ ਅੰਮ੍ਰਿਤਪਾਲ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਰਹਿਣ ਦਾ ਪ੍ਰਬੰਧ ਕੀਤਾ, ਤਾਂ ਜੋ ਉਹ ਵਾਪਸ ਪੰਜਾਬ ਜਾ ਸਕੇ।
ਕਈ ਦਿਨਾਂ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਪੁਲਿਸ
ਪਿਛਲੇ ਮਹੀਨੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨੀ ਸਮਰਥਕ (Khalistani Supporter) ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਪਰ ਉਹ ਪੁਲੀਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਪੁਲਿਸ ਤੋਂ ਲਗਾਤਾਰ ਭੱਜ ਰਿਹਾ ਹੈ। ਅਜਿਹੇ ‘ਚ ਉਹ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ।
ਦੋ ਵਿਅਕਤੀਆਂ ਨੂੰ ਪਹਿਲਾਂ ਕੀਤਾ ਸੀ ਗ੍ਰਿਫਤਾਰ
ਪੁਲਿਸ ਨੇ ਅੰਮ੍ਰਿਤਪਾਲ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਬਾਬਕ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਸੀ।