Punjab Flood: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼, ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਾਣਕਾਰੀ

Published: 

31 Aug 2023 18:55 PM

Compensation To Flood Affected Victim ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਫਿਲਹਾਲ ਰਾਹਤ ਰਾਸ਼ੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਰਾਹਤ ਰਾਸ਼ੀ ਵੱਖ-ਵੱਖ ਸਿਰਿਆਂ ਹੇਠ ਵਧਾਈ ਜਾਵੇ।

Punjab Flood: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼, ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਾਣਕਾਰੀ
Follow Us On

ਪੰਜਾਬ ਨਿਊਜ। ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ (Brahm Shankar Zimpa) ਨੇ ਕਿਹਾ ਕਿ ਫਿਲਹਾਲ ਰਾਹਤ ਰਾਸ਼ੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਰਾਹਤ ਰਾਸ਼ੀ ਵੱਖ-ਵੱਖ ਸਿਰਿਆਂ ਹੇਠ ਵਧਾਈ ਜਾਵੇ।

ਪਰ ਕੇਂਦਰ ਸਰਕਾਰ (Central Govt) ਵੱਲੋਂ ਕੋਈ ਹਾਂ-ਪੱਖੀ ਪ੍ਰਵਾਨਗੀ ਨਾ ਮਿਲਣ ਮਗਰੋਂ ਹੁਣ ਜ਼ਿਲ੍ਹਾ ਪੱਧਰ ਤੇ ਰਾਹਤ ਰਾਸ਼ੀ ਵੰਡਣ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਨੁਕਸਾਨ ਦੀ ਪੂਰੀ ਰਿਪੋਰਟ ਆਉਣੀ ਬਾਕੀ ਹੈ ਪਰ ਰਾਹਤ ਰਾਸ਼ੀ ਉਨ੍ਹਾਂ ਜ਼ਿਲ੍ਹਿਆਂ ਵਿੱਚ ਵੰਡੀ ਜਾ ਰਹੀ ਹੈ ਜਿੱਥੋਂ ਗਿਰਦਾਵਰੀ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। 21 ਅਗਸਤ ਨੂੰ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਰਾਸ਼ੀ ਵਿੱਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ।

ਪ੍ਰਤੀ ਏਕੜ ਦਿੱਤਾ ਜਾਵੇਗਾ 6800 ਰੁਪਏ ਮੁਆਵਜਾ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਨੁਕਸਾਨੀ ਗਈ ਝੋਨੇ ਦੀ ਫ਼ਸਲ ਲਈ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ (Cabinet Minister) ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿੱਚ 68 ਲੋਕਾਂ ਦੀ ਜਾਨ ਚਲੀ ਗਈ ਸੀ। ਜਿਸ ਵਿੱਚੋਂ 62 ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਵਿਅਕਤੀ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

306 ਘਰਾਂ ਨੂੰ ਰਾਹਤ ਰਾਸ਼ੀ ਮਿਲੀ

ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ 545 ਘਰਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 306 ਘਰਾਂ ਨੂੰ 1.20 ਲੱਖ ਰੁਪਏ ਪ੍ਰਤੀ ਘਰ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਮਾਮੂਲੀ ਰੂਪ ਵਿੱਚ ਨੁਕਸਾਨੇ ਗਏ 3752 ਘਰਾਂ ਵਿੱਚੋਂ 2514 ਘਰਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਿੰਪਾ ਨੇ ਦੱਸਿਆ ਕਿ ਪਸ਼ੂਆਂ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 155 ਮੱਝਾਂ ਅਤੇ ਗਾਵਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 99 ਪਸ਼ੂਆਂ ਨੂੰ 37,500 ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਕਾਰੋਬਾਰ (Business) ਵਿੱਚ 14821 ਪਸ਼ੂਆਂ ਵਿੱਚੋਂ 14520 ਪਸ਼ੂਆਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ।

ਯੋਗ ਵਿਅਕਤੀਆਂ ਨੂੰ ਦਿੱਤਾ ਜਾਵੇ ਮੁਆਵਜਾ

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾ ਰਾਸ਼ੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੱਕਦਾਰਾਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤਾਂ ਹਨ ਕਿ ਮੁਆਵਜ਼ੇ ਸਬੰਧੀ ਕੋਈ ਸਿਫ਼ਾਰਸ਼ਾਂ ਜਾਂ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਪੱਖ ਪੂਰਣ ਨਾ ਕੀਤਾ ਜਾਵੇ ਅਤੇ ਯੋਗਤਾ ਦੇ ਆਧਾਰ ਤੇ ਹੀ ਯੋਗ ਵਿਅਕਤੀ ਨੂੰ ਮੁਆਵਜ਼ਾ ਦਿੱਤਾ ਜਾਵੇ।