ਪੰਜਾਬ ‘ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ, ਕਈ ਸ਼ਹਿਰਾਂ ਦੀ ਹਵਾ ਹੋਈ ਬੇਹੱਦ ਖਰਾਬ

Updated On: 

07 Nov 2023 09:37 AM

ਪੰਜਾਬ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦਾ ਸਿਲਸਿਲਾ ਰੋਕ ਨਹੀਂ ਰਹੇ। ਸੋਮਵਾਰ ਨੂੰ ਅੰਮ੍ਰਿਤਸਰ ਦਾ AQI ਪੱਧਰ ਬਹੁਤ ਹੀ ਮਾੜੀ ਸ਼੍ਰੇਣੀ 316 'ਤੇ ਪਹੁੰਚ ਗਿਆ। ਜਦੋਂ ਕਿ ਬਠਿੰਡਾ ਵਿੱਚ 288, ਜਲੰਧਰ ਵਿੱਚ 222, ਖੰਨਾ ਵਿੱਚ 225, ਲੁਧਿਆਣਾ ਵਿੱਚ 282, ਮੰਡੀ ਗੋਬਿੰਦਗੜ੍ਹ ਵਿੱਚ 256 ਅਤੇ ਪਟਿਆਲਾ ਵਿੱਚ 219 ਮਾਮਲੇ ਦਰਜ ਕੀਤੇ ਗਏ ਹਨ।

ਪੰਜਾਬ ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ, ਕਈ ਸ਼ਹਿਰਾਂ ਦੀ ਹਵਾ ਹੋਈ ਬੇਹੱਦ ਖਰਾਬ
Follow Us On

ਪੰਜਾਬ ਨਿਊਜ। ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ ਸਾਲ ਇਸ ਸਮੇਂ ਤੱਕ 29999 ਮਾਮਲੇ ਸਾਹਮਣੇ ਆਏ ਸਨ। ਸਾਲ 2021 ਵਿੱਚ ਪਰਾਲੀ ਸਾੜਨ (Burning stubble) ਦੇ ਅੰਕੜੇ 32734 ਸਨ। ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਨਾਲ ਹਵਾ ਦੀ ਗੁਣਵੱਤਾ ਵੀ ਵਿਗੜ ਗਈ ਹੈ। ਸੂਬੇ ਦੇ ਸਾਰੇ ਸ਼ਹਿਰਾਂ ਦੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨੂੰ ਮਾੜੀ ਕੈਟੈਗਰੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸੋਮਵਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਘਟੇ ਅਤੇ ਕੁੱਲ 2,060 ਮਾਮਲੇ ਸਾਹਮਣੇ ਆਏ

ਪੰਜਾਬ (Punjab) ਵਿੱਚ ਪਰਾਲੀ ਸਾੜਨ ਦੇ ਮਾਮਲੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ ਸਾਲ ਇਸ ਸਮੇਂ ਤੱਕ 29999 ਮਾਮਲੇ ਸਾਹਮਣੇ ਆਏ ਸਨ। ਸਾਲ 2021 ਵਿੱਚ ਪਰਾਲੀ ਸਾੜਨ ਦੇ ਅੰਕੜੇ 32734 ਸਨ। ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਨਾਲ ਹਵਾ ਦੀ ਗੁਣਵੱਤਾ ਵੀ ਵਿਗੜ ਗਈ ਹੈ। ਸੂਬੇ ਦੇ ਸਾਰੇ ਸ਼ਹਿਰਾਂ ਦੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨੂੰ ਖਰਾਬ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸੋਮਵਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਘਟੇ ਅਤੇ ਕੁੱਲ 2,060 ਮਾਮਲੇ ਸਾਹਮਣੇ ਆਏ

ਹੁਣ ਤੱਕ 17,403 ਮਾਮਲੇ ਸਾਹਮਣੇ ਆ ਚੁੱਕੇ ਹਨ

ਹਾਲਾਂਕਿ, ਸੋਮਵਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਘਟੇ ਅਤੇ ਕੁੱਲ 2,060 ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਕੇਸ ਸੰਗਰੂਰ (Sangrur) ਦੇ ਹਨ। ਹੁਣ ਸੰਗਰੂਰ ਵਿੱਚ ਪਰਾਲੀ ਸਾੜਨ ਦੇ ਕੁੱਲ 3,207 ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਇਲਾਵਾ ਫ਼ਿਰੋਜ਼ਪੁਰ 1,976 ਮਾਮਲਿਆਂ ਨਾਲ ਦੂਜੇ ਸਥਾਨ ‘ਤੇ, ਤਰਨਤਾਰਨ 1,809 ਮਾਮਲਿਆਂ ਨਾਲ ਤੀਜੇ ਸਥਾਨ ‘ਤੇ, ਮਾਨਸਾ 1,451 ਮਾਮਲਿਆਂ ਨਾਲ ਚੌਥੇ ਸਥਾਨ ‘ਤੇ ਅਤੇ ਅੰਮ੍ਰਿਤਸਰ 1,439 ਮਾਮਲਿਆਂ ਨਾਲ ਪੰਜਵੇਂ ਸਥਾਨ ‘ਤੇ ਹੈ। ਇਸ ਵਾਰ 6 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 17,403 ਮਾਮਲੇ ਸਾਹਮਣੇ ਆਏ ਹਨ।

ਸਾਰੇ ਸ਼ਹਿਰਾਂ ਦਾ AQI ਹੋਇਆ ਬਹੁਤ ਖ਼ਰਾਬ

ਹਾਲਾਂਕਿ ਇਹ ਅੰਕੜਾ ਪਿਛਲੇ ਸਾਲ ਦੀ ਇਸ ਤਰੀਕ ਨਾਲੋਂ ਘੱਟ ਹੈ। ਪਿਛਲੇ ਸਾਲ ਇਸ ਸਮੇਂ ਤੱਕ, 29,999 ਮਾਮਲੇ ਸਨ। ਸਾਲ 2021 ਵਿੱਚ ਪਰਾਲੀ ਸਾੜਨ ਦੇ ਅੰਕੜੇ 32,734 ਸਨ। ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਨਾਲ ਹਵਾ ਦੀ ਗੁਣਵੱਤਾ ਵੀ ਵਿਗੜ ਗਈ ਹੈ। ਸੂਬੇ ਦੇ ਸਾਰੇ ਸ਼ਹਿਰਾਂ ਦੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਨੂੰ ਖਰਾਬ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

AQI ਦੇ ਮਾਮਲੇ ‘ਚ ਇਹ ਹੈ ਪੰਜਾਬ ਦੇ ਸ਼ਹਿਰਾਂ ਦਾ ਹਾਲ

ਅੰਮ੍ਰਿਤਸਰ ਅਤੇ ਬਠਿੰਡਾ ਦਾ AQI ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ। ਇਸ ਤਹਿਤ ਸੋਮਵਾਰ ਨੂੰ ਅੰਮ੍ਰਿਤਸਰ AQI 333 ਦੇ ਨਾਲ ਸੂਬੇ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਇਸ ਦੇ ਨਾਲ ਹੀ ਬਠਿੰਡਾ AQI 306 ਨਾਲ ਦੂਜੇ, ਲੁਧਿਆਣਾ 287 ਨਾਲ ਤੀਜੇ, ਮੰਡੀ ਗੋਬਿੰਦਗੜ੍ਹ 275 ਨਾਲ ਚੌਥੇ, ਜਲੰਧਰ 241 ਨਾਲ ਪੰਜਵੇਂ, ਖੰਨਾ 230 ਨਾਲ ਛੇਵੇਂ ਅਤੇ ਪਟਿਆਲਾ 223 ਨਾਲ ਸੱਤਵੇਂ ਸਥਾਨ ‘ਤੇ ਰਿਹਾ। ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਸਾਹ ਲੈਣਾ ਖ਼ਤਰੇ ਵਿੱਚ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਸੰਕਟ ਹੋਰ ਡੂੰਘਾ ਹੋ ਸਕਦਾ ਹੈ।