Controversial Video Matter: ਕਟਾਰੂਚੱਕ ਦੇ ਵਿਵਾਦਿਤ ਵੀਡੀਓ ਮਾਮਲੇ ‘ਚ ਸਰਕਾਰ ਨੇ SC ਕਮਿਸ਼ਨ ਨੂੰ ਤੀਜੇ ਨੋਟਿਸ ਦਾ ਵੀ ਨਹੀਂ ਦਿੱਤਾ ਜਵਾਬ
ਕਟਾਰੂਚੱਕ ਦੀ ਵਿਵਾਦਿਤ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਐੱਸਸੀ ਕਮਿਸ਼ਨ ਵੀ ਪੰਜਾਬ ਸਰਕਾਰ 'ਤੇ ਭੜਕ ਗਿਆ ਹੈ ਕਿਉਂਕਿ ਮਾਮਲੇ 'ਚ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਤਿੰਨ ਨੋਟਿਸਾਂ ਪੰਜਾਬ ਸਰਕਾਰ ਨੇ ਜਵਾਬ ਨਹੀਂ ਦਿੱਤਾ। ਵਿਰੋਧੀ ਧਿਰ ਵੀ ਸੀਐੱਮ 'ਤੇ ਮੰਤਰੀ ਨੂੰ ਬਚਾਉਣ ਦੇ ਇਲਜ਼ਾਮ ਲਗਾ ਚੁੱਕਿਆ ਹੈ।
ਪੰਜਾਬ ਨਿਊਜ। ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ (Lalchand Kataruchak) ਦੇ ਵਿਵਾਦਤ ਵੀਡੀਓ ਮਾਮਲੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੂੰ ਤੀਜੇ ਨੋਟਿਸ ਦਾ ਜਵਾਬ ਵੀ ਨਹੀਂ ਮਿਲਿਆ ਹੈ। ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਲਈ 12 ਜੂਨ ਤੱਕ ਦਾ ਸਮਾਂ ਦਿੱਤਾ ਹੈ। NCSC ਨੇ ਪੰਜਾਬ ਦੇ ਮੁੱਖ ਸਕੱਤਰ, DGP ਅਤੇ DIG ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਤੋਂ ਪਹਿਲਾਂ ਵੀ ਐਨਸੀ ਐਸਸੀ ਕਮਿਸ਼ਨ (SC Commission) ਵੱਲੋਂ ਪੰਜਾਬ ਸਰਕਾਰ ਨੂੰ ਕਾਰਵਾਈ ਦੀ ਰਿਪੋਰਟ ਦੇਣ ਲਈ ਦੋ ਨੋਟਿਸ ਜਾਰੀ ਕੀਤੇ ਗਏ ਸਨ ਪਰ ਜਵਾਬ ਨਾ ਮਿਲਣ ਤੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਸੀ। 6 ਦਿਨ ਪਹਿਲਾਂ ਕਮਿਸ਼ਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਫਿਰ ਦਿੱਲੀ ਵਿੱਚ ਪੀੜਤ ਦੇ ਬਿਆਨ ਦਰਜ ਕਰਨ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।


