Controversial Video Matter: ਕਟਾਰੂਚੱਕ ਦੇ ਵਿਵਾਦਿਤ ਵੀਡੀਓ ਮਾਮਲੇ ‘ਚ ਸਰਕਾਰ ਨੇ SC ਕਮਿਸ਼ਨ ਨੂੰ ਤੀਜੇ ਨੋਟਿਸ ਦਾ ਵੀ ਨਹੀਂ ਦਿੱਤਾ ਜਵਾਬ

Published: 

12 Jun 2023 09:37 AM

ਕਟਾਰੂਚੱਕ ਦੀ ਵਿਵਾਦਿਤ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਐੱਸਸੀ ਕਮਿਸ਼ਨ ਵੀ ਪੰਜਾਬ ਸਰਕਾਰ 'ਤੇ ਭੜਕ ਗਿਆ ਹੈ ਕਿਉਂਕਿ ਮਾਮਲੇ 'ਚ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਤਿੰਨ ਨੋਟਿਸਾਂ ਪੰਜਾਬ ਸਰਕਾਰ ਨੇ ਜਵਾਬ ਨਹੀਂ ਦਿੱਤਾ। ਵਿਰੋਧੀ ਧਿਰ ਵੀ ਸੀਐੱਮ 'ਤੇ ਮੰਤਰੀ ਨੂੰ ਬਚਾਉਣ ਦੇ ਇਲਜ਼ਾਮ ਲਗਾ ਚੁੱਕਿਆ ਹੈ।

Controversial Video Matter: ਕਟਾਰੂਚੱਕ ਦੇ ਵਿਵਾਦਿਤ ਵੀਡੀਓ ਮਾਮਲੇ ਚ ਸਰਕਾਰ ਨੇ SC ਕਮਿਸ਼ਨ ਨੂੰ ਤੀਜੇ ਨੋਟਿਸ ਦਾ ਵੀ ਨਹੀਂ ਦਿੱਤਾ ਜਵਾਬ
Follow Us On

ਪੰਜਾਬ ਨਿਊਜ। ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ (Lalchand Kataruchak) ਦੇ ਵਿਵਾਦਤ ਵੀਡੀਓ ਮਾਮਲੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੂੰ ਤੀਜੇ ਨੋਟਿਸ ਦਾ ਜਵਾਬ ਵੀ ਨਹੀਂ ਮਿਲਿਆ ਹੈ। ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਲਈ 12 ਜੂਨ ਤੱਕ ਦਾ ਸਮਾਂ ਦਿੱਤਾ ਹੈ। NCSC ਨੇ ਪੰਜਾਬ ਦੇ ਮੁੱਖ ਸਕੱਤਰ, DGP ਅਤੇ DIG ਨੂੰ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਪਹਿਲਾਂ ਵੀ ਐਨਸੀ ਐਸਸੀ ਕਮਿਸ਼ਨ (SC Commission) ਵੱਲੋਂ ਪੰਜਾਬ ਸਰਕਾਰ ਨੂੰ ਕਾਰਵਾਈ ਦੀ ਰਿਪੋਰਟ ਦੇਣ ਲਈ ਦੋ ਨੋਟਿਸ ਜਾਰੀ ਕੀਤੇ ਗਏ ਸਨ ਪਰ ਜਵਾਬ ਨਾ ਮਿਲਣ ਤੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਸੀ। 6 ਦਿਨ ਪਹਿਲਾਂ ਕਮਿਸ਼ਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਫਿਰ ਦਿੱਲੀ ਵਿੱਚ ਪੀੜਤ ਦੇ ਬਿਆਨ ਦਰਜ ਕਰਨ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।

‘5 ਮਈ ਨੂੰ ਕੀਤਾ ਗਿਆ ਸੀ ਪਹਿਲਾ ਨੋਟਿਸ ਜਾਰੀ’

ਇਸ ਮਾਮਲੇ ਦਾ ਪਹਿਲਾ ਨੋਟਿਸ ਪੰਜਾਬ ਸਰਕਾਰ (Punjab Govt) ਨੂੰ 5 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ 8 ਮਈ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਦਾ ਗਠਨ ਕੀਤਾ ਸੀ। ਪਰ ਐਸਆਈਟੀ ਵੱਲੋਂ ਵੀ ਕਮਿਸ਼ਨ ਨੂੰ ਕੋਈ ਰਿਪੋਰਟ ਨਹੀਂ ਸੌਂਪੀ ਗਈ। ਅਜਿਹੀ ਸਥਿਤੀ ਵਿੱਚ, NCSC ਦੁਆਰਾ 25 ਮਈ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਬਾਰੇ ਵੀ ਕੋਈ ਜਵਾਬ ਨਾ ਮਿਲਣ ਤੇ ਪਿਛਲੇ ਹਫ਼ਤੇ ਕਾਰਵਾਈ ਦੀ ਰਿਪੋਰਟ ਸਬੰਧੀ ਤੀਜਾ ਨੋਟਿਸ ਜਾਰੀ ਕੀਤਾ ਗਿਆ।

‘ਸੁਰੱਖਿਆ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼’

ਪੀੜਤਾ ਦੀ ਜ਼ਿੰਦਗੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸੀ ਹੈ। ਪੀੜਤ ਨੇ ਆਪਣੀ ਜਾਨ ਨੂੰ ਖਤਰੇ ਬਾਰੇ ਪੰਜਾਬ ਪੁਲੀਸ ਨੂੰ ਲਿਖਤੀ ਤੌਰ ਤੇ ਸੂਚਿਤ ਵੀ ਕੀਤਾ ਹੈ। ਪੀੜਤ ਨੇ ਕਿਹਾ ਹੈ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਨਹੀਂ ਕਰਵਾ ਸਕਦਾ। ਇਸ ਕਾਰਨ ਪੀੜਤਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਪੰਜਾਬ ਤੋਂ ਬਾਹਰ ਦਿੱਲੀ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਦੀ ਬੇਨਤੀ ਕੀਤੀ ਹੈ। ਐਸਸੀ ਕਮਿਸ਼ਨ ਵੱਲੋਂ ਉਸ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

‘ਅਨੁਸੂਚਿਤ ਜਾਤੀ ਦੇ ਲੋਕਾਂ ਪ੍ਰਤੀ ਉਦਾਸੀਨਤਾ’

ਪੰਜਾਬ ਸਰਕਾਰ ਵੱਲੋਂ ਪੀੜਤ ਨੂੰ ਨਿਆਂ ਅਤੇ ਸੁਰੱਖਿਆ ਪ੍ਰਦਾਨ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ NCSC ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਇਹ ਅਨੁਸੂਚਿਤ ਜਾਤੀਆਂ ਪ੍ਰਤੀ ਸੂਬਾ ਸਰਕਾਰ ਦੇ ਰਵੱਈਏ ਨੂੰ ਦਰਸਾਉਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਪਰ ਸਰਕਾਰ ਨੇ ਇਸਦਾ ਵੀ ਜਵਾਬ ਨਹੀਂ ਦਿੱਤਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ