ਨਸ਼ਿਆਂ ਖਿਲਾਫ਼ ਕੱਢੀ ਗਈ ਸਾਈਕਲ ਰੈਲੀ ਨੂੰ ਮਿਲਿਆ ਵੱਡਾ ਹੁੰਗਾਰਾ, ਲੋਕਾਂ ਵੱਲੋਂ ਸੀਐਮ ਦੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਹਰ ਉਮਰ ਦੇ ਲੋਕ ਇਸ ਰੈਲੀ ਵਿੱਚ ਨਜ਼ਰ ਆ ਰਹੇ ਸਨ ਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਨਹੀਂ ਥੱਕ ਰਹੇ ਸਨ। ਇਸ ਪ੍ਰੋਗਰਾਮ ਵਿੱਚ ਮੌਜੂਦ ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਉਹ ਆਪਣੇ ਨਾਲ ਉਚੇਚੇ ਤੌਰ ਤੇ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਲੈ ਕੇ ਆਏ ਹਨ।
ਪੰਜਾਬ ਨਿਊਜ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਹਰ ਉਮਰ ਦੇ ਲੋਕ ਇਸ ਰੈਲੀ ਵਿੱਚ ਨਜ਼ਰ ਆ ਰਹੇ ਸਨ ਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਨਹੀਂ ਥੱਕ ਰਹੇ ਸਨ। ਲੋਕਾਂ ਦਾ ਕਹਿਣਾ ਸੀ ਕਿ ਨਸ਼ਿਆ ਦੀ ਲਾਹਨਤ ਨੂੰ ਇਸੇ ਤਰ੍ਹਾਂ ਜਾਗਰੁਕਤਾ ਪ੍ਰੋਗਰਾਮਾਂ ਰਾਹੀਂ ਦੂਰ ਕਰਨ ਵਿੱਚ ਕਾਫੀ ਮਦਦ ਮਿਲ ਸਕਦੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ
ਇਸ ਪ੍ਰੋਗਰਾਮ ਵਿੱਚ ਮੌਜੂਦ ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਉਹ ਆਪਣੇ ਨਾਲ ਉਚੇਚੇ ਤੌਰ ਤੇ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਖਿਲਾਫ ਸਰਕਾਰ ਦਾ ਹਰ ਕਦਮ ਤੇ ਸਾਥ ਦੇਣ ਲਈ ਤਿਆਰ ਹਨ। ਉੱਧਰ ਇਸ ਮੌਕੇ ਤੇ ਮੌਜਦੂ ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਂਝ ਤਾਂ ਉਹ ਆਪਣੇ ਸਾਥੀਆਂ ਨਾਲ ਹਰ ਰੋਜ ਸਾਈਕਲਿੰਗ ਕਰਦੇ ਹਨ, ਪਰ ਅੱਜ ਇਸ ਰੈਲੀ ਵਿੱਚ ਆ ਕੇ ਉਨ੍ਹਾਂ ਨੂੰ ਕੁਝ ਵੱਖਰਾ ਹੀ ਮਹਿਸੂਸ ਹੋਇਆ ਹੈ। ਇਸ ਪਹਿਲ ਦੀ ਜਿੰਨੀ ਵੀ ਤਾਰਫੀ ਵੀ ਓਨੀ ਥੋੜੀ ਹੈ।
ਸਾਈਕਲ ਰੈਲੀ ਦਾ ਲੋਕਾਂ ਨੇ ਕੀਤਾ ਸਮਰਥਨ
ਦੂਜੇ ਪਾਸੇ ਸਰਕਾਰ ਦੀ ਇਸ ਰੈਲੀ ਦਾ ਸਮਰਥਨ ਕਰਦਿਆਂ ਅਸ਼ਵਨੀ ਬੱਸੀ ਸੁਨਾਮ ਨੇ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਅਤੇ ਹੁਣ ਸੀਐਮ ਦੀ ਇਸ ਰੈਲੀ ਵਿੱਚ ਹਿੱਸਾ ਲੈਣ ਲਈ ਉਹ ਦੂਜੀ ਵਾਰ ਉਚੇਚੇ ਤੌਰ ਤੇ ਸੁਨਾਮ ਤੋਂ ਆਏ ਹਨ। ਨਾਲ ਹੀ ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਲੈ ਕੇ ਆਏ ਹਨ।
ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ
ਰੈਲੀ ਵਿੱਚ ਮੌਜੂਦ ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ੁਰੂ ਕਰਨ ਨਾਲ ਸਾਈਕਲ ਉਦੋਯਗ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ। ਉੱਧਰ, ਰੈਲੀ ਵਿੱਚ ਪਹੁੰਚੇ ਵਿਸ਼ਾਲ ਆਹਲੂਵਾਲੀਆ ਨੇ ਵੀ ਇਸ ਉਪਰਾਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਨਸ਼ੇ ਦੀ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ
ਛੋਟੀ ਉਮਰ ‘ਚ ਹੀ ਬੱਚੇ ਹੋ ਰਹੇ ਨਸ਼ੇ ਦਾ ਸ਼ਿਕਾਰ
ਰੈਲੀ ਵਿੱਚ ਹਿੱਸਾ ਲੈਣ ਲਈ ਪਹੁੰਚੇ ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਸੂਬੇ ਦੇ ਜਿਆਦਾਤਰ ਨਸ਼ੇ ਦੇ ਸ਼ਿਕਾਰ ਨੌਜਵਾਨ ਛੋਟੀ ਉਮਰ ਵਿਚ ਹੀ ਇਸ ਕੋਹੜ ਦਾ ਸ਼ਿਕਾਰ ਹੋ ਰਹੇ ਹਨ। ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਤਾਰੀਫ਼ ਕਰਦਿਆਂ ਅਨਮੋਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਕਈ ਸਾਥੀ ਇਸ ਰੈਲੀ ਦਾ ਹਿੱਸਾ ਬਣਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਹਨ।