ਅਜੇ ਤੱਕ ਵਿਧਾਇਕ ਅੰਗੂਰਾਲ-ਚੱਬੇਵਾਲ ਦਾ ਅਸਤੀਫਾ ਮਨਜ਼ੂਰ ਨਹੀਂ, ਜਾਂਚ ਤੋਂ ਬਾਅਦ ਲਿਆ ਜਾਵੇਗਾ ਫੈਸਲਾ

Updated On: 

02 Apr 2024 12:28 PM IST

ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਦੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਾਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ।

ਅਜੇ ਤੱਕ ਵਿਧਾਇਕ ਅੰਗੂਰਾਲ-ਚੱਬੇਵਾਲ ਦਾ ਅਸਤੀਫਾ ਮਨਜ਼ੂਰ ਨਹੀਂ, ਜਾਂਚ ਤੋਂ ਬਾਅਦ ਲਿਆ ਜਾਵੇਗਾ ਫੈਸਲਾ

ਜਲੰਧਰ 'ਚ ਰਿੰਕੂ 'ਤੇ ਅੰਗੁਰਾਲ ਦਾ ਰੋਡ-ਸ਼ੋਅ ਦੀ ਤਸਵੀਰ

Follow Us On

ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਦੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਾਲ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗਰਾਲ ਅਤੇ ਸਾਬਕਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੂੰ ਕੇਂਦਰ ਨੇ ਸੁਰੱਖਿਆ ਉਪਲੱਬਧ ਕਰਵਾ ਦਿੱਤੀ ਹੈ।

ਅੰਗੁਰਾਲ ਤੇ ਡਾ: ਰਾਜ ਕੁਮਾਰ ਨੇ ਪਾਰਟੀ ਬਦਲਣ ਤੋਂ ਪਹਿਲਾਂ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਸੀ। ਨਿਯਮਾਂ ਦੇ ਅਨੁਸਾਰ, ਅਜਿਹੇ ਹਾਲਾਤਾਂ ‘ਚ ਹਰੇਕ ਵਿਧਾਇਕ ਦੁਆਰਾ ਦਿੱਤੇ ਗਏ ਅਸਤੀਫੇ ਦੀ ਬਕਾਇਦਾ ਪੜਤਾਲ ਕੀਤੀ ਜਾਂਦੀ ਹੈ। ਅਸਤੀਫਾ ਮਨਜ਼ੂਰ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਪੱਖ ਵੀ ਦੇਖਿਆ ਜਾਵੇਗਾ। ਇਹ ਜਾਂਚ ਕੀਤੀ ਜਾਵੇਗੀ ਕਿ ਪਾਰਟੀ ਦੇ ਡਰ ਜਾਂ ਦਬਾਅ ‘ਚ ਅਸਤੀਫਾ ਤਾਂ ਨਹੀਂ ਦਿੱਤਾ ਗਿਆ।

ਜੇਕਰ ਦੋਹਾਂ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਹੋ ਜਾਂਦੇ ਹਨ ਤਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਦੀ ਖਾਲੀ ਹੋਣ ਵਾਲੀਆਂ ਦੋਹਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਵੀ ਹੋਣਗੀਆਂ। ਕਾਨੂੰਨ ਦੇ ਮੁਤਾਬਕ, ਵਿਧਾਨ ਸਭਾ ਦੀ ਖਾਲੀ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੂੰ ਸੂਚਿਤ ਕਰਨਾ ਹੁੰਦਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਅਯੋਗ ਕਰਾਰ ਦਿੱਤੇ ਗਏ ਛੇ ਕਾਂਗਰਸੀ ਵਿਧਾਇਕਾਂ ਦੇ ਅਸਤੀਫ਼ੇ ਦੇਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਨਾਲ ਹੀ ਉਪ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਭਾਜਪਾ ਨੇ ਹਿਮਾਚਲ ਵਿੱਚ ਪਾਰਟੀਆਂ ਬਦਲਣ ਵਾਲੇ ਸਾਰੇ ਸਾਬਕਾ ਵਿਧਾਇਕਾਂ ਨੂੰ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਰਿੰਕੂ ਅਤੇ ਅੰਗੁਰਲ ਨੂੰ CRPF ਸੁਰੱਖਿਆ

ਦੱਸ ਦੇਈਏ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਵੱਲੋਂ 18 ਸੁਰੱਖਿਆ ਕਰਮਚਾਰੀਆਂ ਨੂੰ ਸੁਸ਼ੀਲ ਕੁਮਾਰ ਰਿੰਕੂ ਅਤੇ 11 ਸੁਰੱਖਿਆ ਕਰਮਚਾਰੀਆਂ ਨੂੰ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।