ਪੰਜਾਬ ਸਰਕਾਰ ਕੋਲ ਸਿੱਖ ਐਕਟ 1925 ‘ਚ ਸੋਧ ਕਰਨ ਦਾ ਅਧਿਕਾਰ ਨਹੀਂ, SGPC ਦੀਆਂ ਸ਼ਿਫਾਰਿਸ਼ਾਂ ਨਾਲ ਭਾਰਤੀ ਸੰਸਦ ਹੀ ਕਰ ਸਕਦੀ ਹੈ ਇਹ ਕੰਮ-ਧਾਮੀ

Updated On: 

19 Jun 2023 06:29 AM

ਪੰਜਾਬ ਸਰਕਾਰ ਸਿੱਖ ਐਕਟ 1925 ਵਿੱਚ ਨਵੀਂ ਧਾਰਾ ਜੋੜਨ ਬਾਰੇ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਐੱਮ ਜਵਾਬ ਦਿੱਤਾ ਹੈ। ਉਨਾਂ ਨੇ ਸੀਐੱਮ ਨੂੰ ਸਾਵਧਾਨ ਕੀਤਾ ਕਿ ਸਿੱਖ ਐਕਟ ਵਿੱਚ ਸੋਧ ਕਰਨ ਦੀ ਤੁਹਾਨੂੰ ਕੋਈ ਜਾਣਕਾਰੀ ਨਹੀਂ। ਐਕਟ 'ਚ ਸੋਧ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ।

ਪੰਜਾਬ ਸਰਕਾਰ ਕੋਲ ਸਿੱਖ ਐਕਟ 1925 ਚ ਸੋਧ ਕਰਨ ਦਾ ਅਧਿਕਾਰ ਨਹੀਂ, SGPC ਦੀਆਂ ਸ਼ਿਫਾਰਿਸ਼ਾਂ ਨਾਲ ਭਾਰਤੀ ਸੰਸਦ ਹੀ ਕਰ ਸਕਦੀ ਹੈ ਇਹ ਕੰਮ-ਧਾਮੀ
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਜਿਹੜੀ ਸਿੱਖ ਐਕਟ 1925 ਵਿੱਚ ਨਵੀਂ ਧਾਰਾ ਜੋੜਕੇ ਸਭ ਨੂੰ ਗੁਰਬਾਣੀ ਦਾ ਮੁਫਤ ਪ੍ਰਸਾਰਣ ਦੇਣ ਦੀ ਗੱਲ ਕਰ ਨੇ। ਹੁਣ ਇਸ ਮਾਮਲੇ ਵਿੱਚ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇੱਕ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੁੱਖ ਮੰਤਰੀ ਜੀ! ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ‘ਚ ਸਰਕਾਰਾਂ ਨੂੰ ਸਿੱਧੇ ਤੌਰ ‘ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ।

ਤੁਸੀਂ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ। ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ। ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ। ਉਨਾਂ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।

ਇਹ ਹੈ ਪੂਰਾ ਮਾਮਲਾ

ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਹੋਰ ਧਾਰਾ ਜੋੜ ਕੇ ਪੰਜਾਬ ਸਰਕਾਰ ਇੱਕ ਮਹੱਵਪੂਰਨ ਫੈਸਲਾ ਕਰ ਰਹੀ ਹੈ। ਇਸ ਫੈਸਲੇ ਦੇ ਤਹਿਤ ਹੁਣ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ। ਸੀਐੱਮ ਨੇ ਇਸ ਸਬੰਧ ਵਿੱਚ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਵਾਹਿਗੂਰ ਦੀ ਕਿਰਪਾ ਨਾਲ ਇੱਕ ਹੋਰ ਮਹੱਤਵਪੂਰਨ ਫੈਸਲਾ ਲੈਣ ਜਾ ਰਹੇ ਹਾਂ। ਸਮੂਹ ਸੰਗਤਾਂ ਦੀ ਮੰਗ ਅਨੂਸਾਰ ਪੰਜਾਬ ਸਰਕਾਰ ਸਿੱਖ ਐਕਟ 1925 ਵਿੱਚ ਇੱਕ ਹੋਰ ਧਾਰਾ ਜੋੜਨ ਜਾ ਰਹੀ ਹੈ। ਇਸ ਸਬੰਧ ਵਿੱਚ ਕੱਲ੍ਹ ਕੈਬਨਿਟ ਵਿੱਚ ਤੇ 20 ਜੂਨ ਨੂੰ ਵਿਧਾਨਸਭਾ ਵਿੱਤ ਮਤਾ ਪਾਸ ਕੀਤਾ ਜਾਵੇਗਾ। ਇਸ ਫੈਸਲੇ ਤੋਂ ਬਾਅਦ ਐੱਸਜੀਪੀਸੀ ਟੈਂਡਰ ਦੇ ਜਰੀਏ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਸੇ ਖਾਸ ਚੈਨਲ ਨੂੰ ਨਹੀਂ ਦੇ ਪਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ