ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼੍ਰੋਮਣੀ ਅਕਾਲੀ ਦਲ ਨੇ ‘CAA ਨੋਟੀਫਿਕੇਸ਼ਨ’ ਦੀ ਕੀਤੀ ਸ਼ਲਾਘਾ, ਬੋਲੇ-ਅਫਗਾਨਿਸਤਾਨ ਤੋਂ ਆਏ ਹਜ਼ਾਰਾਂ ਸਿੱਖ ਨਾਗਰਿਕਤਾ ਲੈਣ ਦੀ ਕਰ ਰਹੇ ਸਨ ਉਡੀਕ

ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ - ਗੈਰ-ਦਸਤਾਵੇਜ਼ ਅਤੇ ਸਤਾਏ ਗਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਫਾਸਟ-ਟ੍ਰੈਕ ਨਾਗਰਿਕਤਾ ਪ੍ਰਦਾਨ ਕਰਨ ਲਈ ਚਾਰ ਸਾਲ ਪਹਿਲਾਂ ਸੰਸਦ ਦੁਆਰਾ ਵਿਵਾਦਪੂਰਨ ਕਾਨੂੰਨ (ਸੀਏਏ) ਪਾਸ ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਨੇ ‘CAA ਨੋਟੀਫਿਕੇਸ਼ਨ’ ਦੀ ਕੀਤੀ ਸ਼ਲਾਘਾ, ਬੋਲੇ-ਅਫਗਾਨਿਸਤਾਨ ਤੋਂ ਆਏ ਹਜ਼ਾਰਾਂ ਸਿੱਖ ਨਾਗਰਿਕਤਾ ਲੈਣ ਦੀ ਕਰ ਰਹੇ ਸਨ ਉਡੀਕ
ਸੁਖਬੀਰ ਸਿੰਘ ਬਾਦਲ
Follow Us
tv9-punjabi
| Updated On: 14 Mar 2024 08:44 AM

ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਸਿਟੀਜ਼ਨਸ਼ਿਪ (ਸੋਧ) ਐਕਟ (ਸੀਏਏ), 2019 ਨਿਯਮਾਂ ਨੂੰ ਨੋਟੀਫਾਈ ਕਰਨ ਨਾਲ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆਵਾਂ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ (SAD) ਨੇ ਇਸ ਕਦਮ ਦਾ ਸਵਾਗਤ ਕੀਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ, ਅਸੀਂ ਪਹਿਲਾਂ ਸੀਏਏ ਦਾ ਸੁਆਗਤ ਇਸ ਸੰਦੇਸ਼ ਨਾਲ ਕੀਤਾ ਸੀ ਕਿ ਇਹ ਮੁਸਲਮਾਨਾਂ ‘ਤੇ ਵੀ ਲਾਗੂ ਹੋਣਾ ਚਾਹੀਦਾ ਹੈ। ਹਾਲਾਂਕਿ, ਉਹ ਸੋਧਾਂ ਬਾਅਦ ਦੇ ਪੜਾਅ ‘ਤੇ ਹੋ ਸਕਦੀਆਂ ਹਨ। ਅਫਗਾਨਿਸਤਾਨ ਤੋਂ ਆਏ ਹਜ਼ਾਰਾਂ ਸਿੱਖ ਨਾਗਰਿਕਤਾ ਲੈਣ ਦੀ ਉਡੀਕ ਕਰ ਰਹੇ ਹਨ, ਇਨ੍ਹਾਂ ‘ਚੋਂ ਬਹੁੱਤ ਸਾਰੇ ਹਿੰਦੂ ਵੀ ਹਨ ਜੋ ਨਾਗਰਿਕਤਾ ਲੈਣਾ ਚਾਹੁੰਦੇ ਹਨ। ਉਮੀਦ ਹੈ ਕਿ ਘੱਟੋ-ਘੱਟ ਉਨ੍ਹਾਂ ਨੂੰ ਨਾਗਰਿਕਤਾ ਮਿਲ ਜਾਵੇਗੀ ਅਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਜਾਵੇਗੀ। ਅਸੀਂ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹਾਂ ਪਰ ਸਾਡਾ ਸਟੈਂਡ ਉਹੀ ਹੈ ਜੋ 2019 ਵਿੱਚ ਸੀ ਜਦੋਂ ਇਸਨੂੰ ਪਹਿਲੀ ਵਾਰ ਸੰਸਦ ਵਿੱਚ ਪੇਸ਼ ਕੀਤਾ ਗਿਆ ਸੀ।

ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ – ਗੈਰ-ਦਸਤਾਵੇਜ਼ ਅਤੇ ਸਤਾਏ ਗਏ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਫਾਸਟ-ਟ੍ਰੈਕ ਨਾਗਰਿਕਤਾ ਪ੍ਰਦਾਨ ਕਰਨ ਲਈ ਚਾਰ ਸਾਲ ਪਹਿਲਾਂ ਸੰਸਦ ਦੁਆਰਾ ਵਿਵਾਦਪੂਰਨ ਕਾਨੂੰਨ (ਸੀਏਏ) ਪਾਸ ਕੀਤਾ ਗਿਆ ਸੀ।

ਇਸ ਕਦਮ ਦਾ ਵਿਰੋਧ ਕਰਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਨਿਜ਼ੀ ਅਖਬਾਰ ਨਾਲ ਗੱਲਬਾਤ ਕਰਦਿਆਂ ਕਿਹਾ, ਸਾਡੀ ਪਾਰਟੀ ਦਾ ਸਟੈਂਡ ਉਹੀ ਹੈ ਜੋ 2020 ਵਿੱਚ ਸੀ। ਤੁਸੀਂ ਸਮਾਂ ਦੇਖੋ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਐਲਾਨ ਕਿਉਂ ਕੀਤਾ? ਉਨ੍ਹਾਂ (ਕੇਂਦਰ) ਨੂੰ ਇਸ ਦੀ ਵਿਆਖਿਆ ਕਰਨ ਦੀ ਲੋੜ ਹੈ। ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਉਹ ਕੇਂਦਰ ਵਿੱਚ ਆਪਣੇ 10 ਸਾਲਾਂ ਦੇ ਸ਼ਾਸਨ ਤੋਂ ਬਾਅਦ ਲੋਕਾਂ ਦਾ ਧਿਆਨ ਆਪਣੀਆਂ ਅਸਫਲਤਾਵਾਂ ਤੋਂ ਹਟਾਉਣਾ ਚਾਹੁੰਦੇ ਹਨ। ਉਹ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰ ਰਹੇ ਹਨ, ਪਰ ਕੀ ਉਨ੍ਹਾਂ ਨੇ ਆਪਣੇ ਦੇਸ਼ ਦੇ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ?

ਕੰਗ ਨੇ ਕਿਹਾ, “ਜਦੋਂ ਸਾਡੇ ਆਪਣੇ ਦੇਸ਼ ਵਿੱਚ ਇੰਨੀ ਬੇਰੋਜ਼ਗਾਰੀ, ਗਰੀਬੀ ਹੈ, ਬਹੁਤ ਸਾਰੇ ਲੋਕ ਬੇਘਰ ਹਨ, ਲੋਕਾਂ ਕੋਲ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ, ਤਾਂ ਉਹ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰ ਰਹੇ ਹਨ। ਉਹ ਉਨ੍ਹਾਂ ਨੂੰ ਮਕਾਨ ਅਤੇ ਬੁਨਿਆਦੀ ਸਹੂਲਤਾਂ ਕਿਵੇਂ ਪ੍ਰਦਾਨ ਕਰਨਗੇ? ਕੀ ਉਸ ਨੇ ਉਨ੍ਹਾਂ ਲਈ ਕੋਈ ਯੋਜਨਾ ਬਣਾਈ ਹੈ? ਅੱਜ ਤੱਕ, ਸਾਡੇ ਦੇਸ਼ ਦੇ 80 ਕਰੋੜ ਤੋਂ ਵੱਧ ਨਾਗਰਿਕ ਜਨਤਕ ਵੰਡ ਪ੍ਰਣਾਲੀ ਰਾਹੀਂ ਅਨਾਜ ਦਾ ਲਾਭ ਲੈ ਰਹੇ ਹਨ ਅਤੇ ਕੇਂਦਰ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰ ਰਿਹਾ ਹੈ।” ‘ਆਪ’ ਦੇ ਰਾਸ਼ਟਰੀ ਕੋਆਰਡੀਨੇਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ।

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...