ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਮੁੜ ਵਿਗੜੇ ਹਾਲਾਤ, ਹੜ੍ਹਾਂ ਕਾਰਨ ਸੂਬੇ ‘ਚ ਚਾਰ ਮੌਤਾਂ, ਕਈ ਸਕੂਲਾਂ ‘ਚ ਛੁੱਟੀਆ ਦਾ ਐਲਾਨ, 15 ਟ੍ਰੇਨਾਂ ਰੱਦ, ਇੱਕ ਬੱਚਾ ਵੀ ਲਾਪਤਾ

Punjab Flood: ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਵੀ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪਿੰਡ ਕਾਲੂ ਵਾਲਾ ਦੇ ਲੋਕਾਂ ਨੂੰ ਮੋਟਰ ਬੋਟ ਰਾਹੀਂ ਸੁਰੱਖਿਅਤ ਥਾਂ ਤੇ ਪਹੁੰਚਾਇਆ ਗਿਆ। ਪਿੰਡ ਚੰਦੀਵਾਲਾ ਅਤੇ ਭਾਨੇਵਾਲਾ ਦੀ ਮੁੱਖ ਸੜਕ ਪਾਣੀ ਵਿੱਚ ਡੁੱਬ ਗਈ ਹੈ। ਸੂਬੇ ਵਿੱਚ ਹੜ੍ਹਾਂ ਕਾਰਨ ਚਾਰ ਮੌਤਾਂ ਵੀ ਹੋ ਗਈਆਂ ਹਨ।

ਪੰਜਾਬ ਦੇ ਮੁੜ ਵਿਗੜੇ ਹਾਲਾਤ, ਹੜ੍ਹਾਂ ਕਾਰਨ ਸੂਬੇ 'ਚ ਚਾਰ ਮੌਤਾਂ, ਕਈ ਸਕੂਲਾਂ 'ਚ ਛੁੱਟੀਆ ਦਾ ਐਲਾਨ, 15 ਟ੍ਰੇਨਾਂ ਰੱਦ, ਇੱਕ ਬੱਚਾ ਵੀ ਲਾਪਤਾ
Follow Us
tv9-punjabi
| Updated On: 18 Aug 2023 11:44 AM IST
ਪੰਜਾਬ ਨਿਊਜ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਵੀਰਵਾਰ ਨੂੰ ਗੁਰਦਾਸਪੁਰ ਦੇ ਬਟਾਲਾ ਅਤੇ ਫਾਜ਼ਿਲਕਾ ‘ਚ ਹੜ੍ਹਾਂ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਪੂਰਥਲਾ ਦੇ ਭੁਟਾਲਥ ‘ਚ ਇਕ ਵਿਅਕਤੀ ਵਹਿ ਗਿਆ। ਉਸ ਦਾ ਅਜੇ ਸੁਰਾਗ ਲੱਗਣਾ ਬਾਕੀ ਹੈ। ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਹੜ੍ਹ ਕਾਰਨ ਵੀਰਵਾਰ ਨੂੰ ਫਿਰੋਜ਼ਪੁਰ ਡਵੀਜ਼ਨ ਦੀਆਂ 15 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। ਸੂਬੇ ਦੇ ਅੱਠ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਅਤੇ ਪੌਂਗ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ ਹਾਲਾਤ ਆਮ ਵਾਂਗ ਨਹੀਂ ਹੋ ਰਹੇ ਹਨ। ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਕਸਬੇ ਨੇੜੇ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਦੋ ਨਾਬਾਲਗ ਚਚੇਰੇ ਭਰਾ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਤਿਲਕ ਕੇ ਨਾਲੇ ਵਿੱਚ ਡਿੱਗ ਗਏ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਜਸਕਰਨ ਦਸਵੀਂ ਜਮਾਤ ਵਿੱਚ ਪੜ੍ਹਦਾ ਸੀ ਜਦਕਿ ਦਿਲਪ੍ਰੀਤ ਸਿੰਘ ਨੌਵੀਂ ਜਮਾਤ ਦਾ ਵਿਦਿਆਰਥੀ ਸੀ। ਦੋਵੇਂ ਹੜ੍ਹ ਦੇ ਪਾਣੀ ਨੂੰ ਦੇਖਣ ਪਹੁੰਚੇ ਸਨ। ਹਾਲੇ ਵੀ ਇੱਕ ਬੱਚਾ ਲਾਪਤਾ ਹੈ।

ਮੰਡੀ ਅਨਰੀਵਾਲਾ ‘ਚ ਡਿੱਗੀ ਛੱਤ

ਦੂਜੇ ਪਾਸੇ ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਅਚਾਨਕ ਛੱਤ ਡਿੱਗਣ ਕਾਰਨ ਦਾਦੀ ਕ੍ਰਿਸ਼ਨਾ ਰਾਣੀ (60) ਅਤੇ ਪੋਤੇ ਦਿਵਯਾਂਸ਼ (7) ਦੀ ਮੌਤ ਹੋ ਗਈ। ਇੱਕ ਔਰਤ ਅਤੇ ਇੱਕ ਛੋਟਾ ਬੱਚਾ ਵਾਲ-ਵਾਲ ਬਚ ਗਿਆ। ਇੱਕ ਹੋਰ ਘਟਨਾ ਵਿੱਚ ਕਪੂਰਥਲਾ ਦੇ ਭੁਲੱਥ ਵਿਖੇ ਮੱਝ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰਨ ਵਾਲਾ ਲਖਵੀਰ ਸਿੰਘ (45) ਤੇਜ਼ ਕਰੰਟ ਦੀ ਲਪੇਟ ਵਿੱਚ ਆ ਗਿਆ। ਹੁਣ ਤੱਕ ਉਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਫਿਰੋਜ਼ਪੁਰ ਦੇ 14 ਸਰਕਾਰੀ ਸਕੂਲਾਂ ‘ਚ ਛੁੱਟੀ

ਫਿਰੋਜ਼ਪੁਰ ਦੇ 14 ਸਰਕਾਰੀ ਸਕੂਲਾਂ ਵਿੱਚ 18 ਅਗਸਤ ਤੋਂ 26 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਰੇਲਵੇ ਪ੍ਰਸ਼ਾਸਨ ਨੇ ਫਿਰੋਜ਼ਪੁਰ-ਜਲੰਧਰ ਵਿਚਕਾਰ ਚੱਲਣ ਵਾਲੀਆਂ 15 ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਮੱਖੂ-ਗਿੱਦੜਪਿੰਡੀ ਪੁਲ ਨੰਬਰ-84 ਦੀ ਹੜ੍ਹਾਂ ਕਾਰਨ ਖਸਤਾ ਹਾਲਤ ਨੂੰ ਦੇਖਦੇ ਹੋਏ ਚਾਰ ਐਕਸਪ੍ਰੈੱਸ ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ। ਹੁਸ਼ਿਆਰਪੁਰ ਦੇ ਤਲਵਾੜਾ, ਹਾਜੀਪੁਰ ਅਤੇ ਮੁਕੇਰੀਆਂ ਬਲਾਕਾਂ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਮੁਕੇਰੀਆ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਬਣਾਏ ਗਏ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਰੱਖਿਆ ਗਿਆ ਹੈ। ਇੱਥੇ ਉਨ੍ਹਾਂ ਨੂੰ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

22 ਅਗਸਤ ਤੱਕ ਕੁੱਝ ਥਾਵਾਂ ‘ਤੇ ਹੋ ਸਕਦੀ ਹੈ ਬਰਸਾਤ

ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਵੀ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪਿੰਡ ਕਾਲੂ ਵਾਲਾ ਦੇ ਲੋਕਾਂ ਨੂੰ ਮੋਟਰ ਬੋਟ ਰਾਹੀਂ ਸੁਰੱਖਿਅਤ ਥਾਂ ਤੇ ਪਹੁੰਚਾਇਆ ਗਿਆ। ਪਿੰਡ ਚੰਦੀਵਾਲਾ ਅਤੇ ਭਾਨੇਵਾਲਾ ਦੀ ਮੁੱਖ ਸੜਕ ਪਾਣੀ ਵਿੱਚ ਡੁੱਬ ਗਈ ਹੈ। ਪੰਜਾਬ ਵਿੱਚ ਮਾਨਸੂਨ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ। 22 ਅਗਸਤ ਤੱਕ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਵੀਰਵਾਰ ਨੂੰ ਸੂਬੇ ‘ਚ ਆਮ ਨਾਲੋਂ 64 ਫੀਸਦੀ ਘੱਟ ਬਾਰਿਸ਼ ਹੋਈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...