AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਦਾ ਕੁੰਵਰ ਵਿਜੇ ਪ੍ਰਤਾਪ ‘ਤੇ ਵੱਡਾ ਇਲਜ਼ਾਮ, ਕਿਹਾ, ਗਵਾਹਾਂ ਦੇ ਬਿਆਨਾਂ ਨੂੰ ਤਰੋੜ-ਮਰੋੜ ਕੇ ਕੀਤਾ ਪੇਸ਼

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ 'ਚ ਅੰਮ੍ਰਿਤਸਰ ਤੋਂ ਆਪ ਦੇ ਵਿਧਾਇਕ ਕੰਵਰ ਵਿਜੇ ਪ੍ਰਤਾਪ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ। ਉਨਾਂ ਨੇ ਕੁੰਵਰ ਵਿਜੇ ਪ੍ਰਤਾਪ ਤੇ ਵੱਡੇ ਇਲਜ਼ਾਮ ਲਗਾਏ ਤੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਮਾਮਲਾ ਅਦਾਲਤ ਵਿੱਚ ਹੋਣ ਦੇ ਬਾਵਜੂਦ ਆਪ ਵਿਧਾਇਕ ਇਸ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ। ਇਨ੍ਹਾਂ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਦਾ ਜਲਦੀ ਹੱਲ ਨਹੀਂ ਹੋਇਆ ਤਾਂ ਵੱਡੇ ਪੱਧਰ ਤੇ ਅੰਦੋਲਨ ਕੀਤਾ ਜਾਵੇਗਾ।

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਦਾ ਕੁੰਵਰ ਵਿਜੇ ਪ੍ਰਤਾਪ 'ਤੇ ਵੱਡਾ ਇਲਜ਼ਾਮ, ਕਿਹਾ, ਗਵਾਹਾਂ ਦੇ ਬਿਆਨਾਂ ਨੂੰ ਤਰੋੜ-ਮਰੋੜ ਕੇ ਕੀਤਾ ਪੇਸ਼
tv9-punjabi
| Updated On: 18 Aug 2023 11:09 AM IST
Share
ਪੰਜਾਬ ਨਿਊਜ। ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀਕਾਂਡ (Behbal Kalan golikand) ਦੇ ਪੀੜਤ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਵੀਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਕਿ ਉਹ ਜਾਂਚ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਸਰਕਾਰ ਤੋਂ ਇਸ ਅਹਿਮ ਮਸਲੇ ਵਿੱਚ ਦਖਲ ਦੇ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਸੁਖਰਾਜ ਸਿੰਘ ਅਤੇ ਉਨ੍ਹਾਂ ਦੇ ਵਕੀਲ ਹਰਪਾਲ ਸਿੰਘ ਨੇ ਦੱਸਿਆ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਪਿਛਲੇ ਸਾਲ ਐਸਆਈਟੀ (SIT) ਬਣਾਈ ਗਈ ਸੀ, ਜਿਸ ਦੀ ਅਗਵਾਈ ਤਤਕਾਲੀ ਆਈਜੀ ਅਤੇ ਇਸ ਵੇਲੇ ਅੰਮ੍ਰਿਤਸਰ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਕਰ ਰਹੇ ਸਨ। ਉਨਾਂ ਨੇ ਮਾਮਲੇ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਗਵਾਹਾਂ ਦੇ ਬਿਆਨਾਂ ਨੂੰ ਵੀ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਇਨ੍ਹਾਂ ਬਿਆਨਾਂ ਨੂੰ ਮੁੜ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਮੰਤਰੀ ਨੇ ਵੀ ਵਾਅਦਾ ਪੂਰਾ ਨਹੀਂ ਕੀਤਾ-ਸੁਖਰਾਜ

ਸੁਖਰਾਜ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਹੋਣ ਦੇ ਬਾਵਜੂਦ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ। 4 ਮਾਰਚ ਨੂੰ ਸੂਬਾ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇਨਸਾਫ਼ ਮੋਰਚਾ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਜਲਦੀ ਨਿਪਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਹਾ ਕਿ 31 ਮਾਰਚ ਤੱਕ ਚਲਾਨ ਪੇਸ਼ ਕਰ ਦਿੱਤਾ ਜਾਵੇਗਾ, ਜੋ ਕਿ ਅੱਜ ਤੱਕ ਪੇਸ਼ ਨਹੀਂ ਹੋਇਆ |

‘ਸੂਬਾ ਸਰਕਾਰ ਨੇ ਚਾਲਾਨ ਨਹੀਂ ਕੀਤਾ ਪੇਸ਼’

ਸੁਖਰਾਜ ਅਨੁਸਾਰ ਹੁਣ ਮੰਤਰੀ ਉਨ੍ਹਾਂ ਲੋਕਾਂ ਦੇ ਫੋਨ ਵੀ ਰਿਸੀਵ ਨਹੀਂ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਸੂਬਾ ਸਰਕਾਰ ਟਾਲ ਮਟੋਲ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਬਹੁਤ ਮਾੜੀ ਗੱਲ ਹੈ ਕਿ ਜਲਦੀ ਚਲਾਨ ਪੇਸ਼ ਕਰਕੇ ਇਨਸਾਫ਼ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ ਤੱਕ ਚਲਾਨ ਪੇਸ਼ ਨਹੀਂ ਕਰ ਸਕੀ। ਅਸੀਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਅਪੀਲ ਕਰਦੇ ਹਾਂ ਅਤੇ ਪੱਤਰ ਵੀ ਭੇਜਾਂਗੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦਾ ਇਨਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਪੇਸ਼ ਕਰਕੇ ਸੂਬਾ ਸਰਕਾਰ ਨੇ ਕਾਫੀ ਤਾਰੀਫ ਤਾਂ ਜਿੱਤ ਲਈ ਸੀ ਪਰ ਹੁਣ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਤੱਕ ਇਸ ਵਿੱਚ ਚਲਾਨ ਪੇਸ਼ ਨਾ ਹੋਣ ਕਾਰਨ ਸਾਰੇ ਹੈਰਾਨ ਹਨ। ਮਾਮਲਾ ਯਕੀਨੀ ਤੌਰ ‘ਤੇ ਚਿੰਤਾ ਦਾ ਵਿਸ਼ਾ ਹੈ। ਜੇਕਰ ਸੂਬਾ ਸਰਕਾਰ ਦਾ ਇਹ ਰਵੱਈਆ ਜਾਰੀ ਰਿਹਾ ਤਾਂ ਉਹ ਪੰਜਾਬ ਦੀ ਸੰਗਤ ਨਾਲ ਸਲਾਹ ਕਰਕੇ ਅੰਦੋਲਨ ਦਾ ਵੱਡਾ ਪ੍ਰੋਗਰਾਮ ਬਣਾਉਣ ਲਈ ਮਜਬੂਰ ਹੋਣਗੇ। ਦੱਸ ਦਈਏ ਕਿ 14 ਅਕਤੂਬਰ 2015 ਨੂੰ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ। ਬਹਿਬਲ ਕਲਾਂ ਗੋਲੀਕਾਂਡ ਵਿੱਚ ਭਗਵਾਨ ਕਿਸ਼ਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...