AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਦੋ ਦਿਨ ਬਰਸਾਤ ਹੋਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਪੂਰੇ ਸੂਬੇ ‘ਚ ਦਿੱਤਾ ਯੈਲੋ ਅਲਰਟ

ਪੰਜਾਬ 'ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲਿਆਂ 'ਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹੜ੍ਹ ਕਾਰਨ ਪੰਜਾਬ ਵਿੱਚ ਬਹੁਤ ਤਬਾਹੀ ਹੋ ਰਹੀ ਹੈ। ਹੜ੍ਹਾਂ ਕਾਰਨ ਸੂਬੇ ਵਿੱਚ 32 ਲੋਕਾਂ ਦੀ ਮੌਤ ਤੇ ਤਿੰਨ ਲਾਪਤਾ ਹੋ ਚੁੱਕੇ ਹਨ।

ਪੰਜਾਬ 'ਚ ਦੋ ਦਿਨ ਬਰਸਾਤ ਹੋਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਪੂਰੇ ਸੂਬੇ 'ਚ ਦਿੱਤਾ ਯੈਲੋ ਅਲਰਟ
tv9-punjabi
| Updated On: 17 Jul 2023 07:52 AM IST
Share
ਪੰਜਾਬ ਨਿਊਜ। ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਤੇ ਹੁਣ ਮੁੜ ਮੌਸਮ ਵਿਭਾਗ (Department of Meteorology) ਨੇ ਪੂਰੇ ਸੂਬੇ ਵਿੱਚ ਬਰਸਾਤ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੂਸਾਰ ਸੂਬੇ ਵਿੱਚ ਦੋ ਦਿਨ ਬਰਸਾਤ ਹੋਣ ਦੀ ਸੰਭਾਵਨਾ ਹੈ। ਇੱਕ ਸਰਕਾਰੀ ਬੁਲਾਰੇ ਅਨੂਸਾਰ ਪੰਜਾਬ ਵਿੱਚ ਜਿਹੜੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਉਨ੍ਹਾਂ ਚੋਂ ਕਰੀਬ 26 ਹਜਾਰ ਨੂੰ ਬਚਾਇਆ ਜਾ ਚੁੱਕਿਆ ਹੈ। ਇਸਤੋਂ ਇਲ਼ਾਵਾ ਸੂਬੇ ਦੇ 1,414 ਪਿੰਡਾਂ ਵਿੱਚ ਹੜ੍ਹਾਂ ਦਾ ਪਾਣੀ ਵੜ੍ਹਿਆ ਹੋਇਆ ਹੈ। ਪੌਂਗ ਡੈਮ ਦੇ ਵੀ ਪੰਜਾਬ ਸਰਕਾਰ (Punjab Govt) ਵੱਲੋਂ ਐਤਵਾਰ ਨੂੰ 5 ਫਲੱਡ ਗੇਟ ਖੋਲ ਦਿੱਤੇ ਗਏ। ਇਸਦੇ ਤਹਿਤ 22700 ਕਿਊਸਿਕ ਪਾਣੀ ਛੱਡਿਆ ਗਿਆ ਹੈ। ਸਤਲੁਜ ਵਿੱਚ ਇਹ ਪਾਣੀ ਆਉਣ ਨਾਲ ਖਤਰਾ ਵਧੇਗਾ। ਤੇ ਹੜਾ ਦਾ ਖਤਰਾ ਵਧਣ ਕਾਰਨ ਪੰਜਾਬ ਸਰਕਾਰ ਨੇ ਸਤਲੁਜ ਦੇ ਨੇੜੇ ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ।

ਵੱਡੇ ਪੱਧਰ ‘ਤੇ ਫਸਲ ਪਾਣੀ ‘ਚ ਡੁੱਬੀ

ਕਿਸਾਨਾਂ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿੱਚ 22300 ਕਿਊਸਿਕ ਪਾਣੀ ਛੱਡਿਆ ਗਿਆ। ਪੰਜਾਬ ਵਿੱਚ 1414 ਪਿੰਡ ਅਤੇ ਹਰਿਆਣਾ ਵਿੱਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਕਰੀਬ 5.50 ਲੱਖ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪਹਿਲਾਂ ਹੀ ਪੰਜਾਬ ਦੇ ਕਈ ਹਿੱਸਿਆ ਵਿੱਚ ਹੜ੍ਹ ਦੀ ਮਾਰ ਪੈ ਰਹੀ ਹੈ ਤੇ ਹੁਣ ਸੂਬੇ ਦੇ ਮਾਝੇ ਖੇਤਰ ਵਿੱਚ ਵੀ ਇਸਦਾ ਖਤਰਾ ਵੱਧ ਗਿਆ ਹੈ। ਇੱਥੇ ਪਠਾਨਕੋਟ ਜਿਲੇ ਵਿੱਚ ਪੈਂਦੇ ਰਣਜੀਤ ਸਾਗਰ ਡੈਮ ਵੀ ਖਤਰਾ ਬਣਿਆ ਹੋਇਆ ਹੈ ਕਿਉਂਕਿ ਇਸ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਸਿਰਫ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਣੀ 523 ਮੀਟਰ ਤੱਕ ਪਹੁੰਚਣ ਨਾਲ ਖਤਰਾ ਵੱਧ ਗਿਆ ਹੈ। ਇਸ ਕਾਰਨ ਜਦੋਂ ਵੀ ਇਹ ਪੱਧਰ 527 ਮੀਟਰ ਤੱਕ ਹੋਇਆ ਤਾਂ ਸਰਕਾਰ ਵੱਲੋਂ ਇਸਦੇ ਫਲੱਡ ਗੇਟ ਖੋਲ੍ਹਣ ਦੇ ਹੁਕਮ ਆ ਸਕਦੇ ਨੇ।

ਖੋਲ੍ਹੇ ਜਾ ਸਕਦੇ ਨੇ ਰਣਜੀਤ ਸਾਗਰ ਡੈਮ ਦੇ ਫਲੱਡ ਗੇਟ

ਰਣਜੀਤ ਸਾਗਰ ਡੈਮ (Ranjit Sagar Dam) ਵਿੱਚ ਵੀ ਜਦੋਂ ਪਾਣੀ ਦਾ ਪੱਧਰ ਵਧਿਆ ਤਾਂ ਇਸਦੇ ਫਲੱਡ ਗੇਟ ਖੋਲ ਦਿੱਤੇ ਜਾਣਗੇ। ਭਾਵੇਂ ਇਹ ਪਾਣੀ ਸਿੱਧਾ ਪਾਕਿਸਤਾਨ ਵਿੱਚ ਜਾਵੇਗਾ ਪਰ ਪੰਜਾਬ ਦੇ ਤਿੰਨ ਜਿਲੇ ਮਤਲਬ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵੱਡੇ ਪੱਧਰ ਤੇ ਪ੍ਰਭਾਵਿਤ ਹੋ ਸਕਦੇ ਨੇ। ਇਨ੍ਹਾਂ ਜਿਲਿਆਂ ਦੇ ਨੇੜੇ ਪਿੰਡਾਂ ਵਿੱਚ ਹੜ੍ਹ ਦੀ ਸਮੱਸਿਆ ਵੱਧ ਸਕਦੀ ਹੈ। ਉੱਧਰ ਮੌਸਮ ਵਿਭਾਗ (Department of Meteorology) ਨੇ 15 ਜਿਲਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੂਸਾਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਮੀਂਹ ਪੈ ਸਕਦਾ ਹੈ। ਹਾਲਾਂਕਿ ਇਸਦੇ ਤੇਜ਼ ਰਹਿਣ ਦੀ ਉਮੀਦ ਨਹੀਂ ਹੈ।

ਮਾਨਸਾ ਦੇ ਘੱਗਰ ਦਰਿਆ ਨੇ ਵਧਾਈ ਚਿੰਤਾ

ਮਾਨਸਾ ਦੇ ਘੱਗਰ ਦਰਿਆ ਨੇ ਵੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਇਸ ਦਰਿਆ ਵਿੱਚ ਦਰਾਰਾਂ ਪੈਣ ਤੋਂ ਬਾਅਤ ਲੋਕ ਚਿੰਤਿਤ ਹਨ। ਇਸ ਵਿੱਚ ਪਹਿਲਾਂ ਪਾੜ ਬੁਢਲਾਡਾ ਦੇ ਚਾਂਦਪੁਰ ਬੰਨ ‘ਤੇ ਪਈ ਸੀ ਤੇ ਦੂਜੇ ਸਰਦੂਲਗੜ੍ਹ ਇਲਾਕੇ ਦੇ ਰੁੜਕੀ ਵਿੱਚ ਪਾੜ ਪਈ ਸੀ। ਪਰ ਸਥਾਨਕ ਪ੍ਰਸ਼ਾਸਨ, ਫੌਜ ਅਤੇ ਐੱਨਡੀਆਰਐੱਫ ਘੱਗਰ ਵਿੱਚ ਪਈਆਂ ਦਰਾਰਾਂ ਨੂੰ ਪੂਰਨ ਦਾ ਯਤਨ ਕੀਤਾ ਜਾ ਰਿਹਾ ਹੈ। ਬਨਾਰਸੀ ਪਿੰਡ ਦੇ ਨੇੜੇ ਐੱਨਡੀਆਰਐੱਫ ਦੀ ਟੀਮ ਵੱਲ਼ੋਂ ਘੱਗਰ ਵਿੱਚ ਪਈ ਪਾੜ ਸਹੀ ਕਰ ਦਿੱਤੀ ਹੈ, ਜਿਸ ਕਾਰਨ ਲੋਕਾਂ ਨੇ ਰਾਹਤ ਲਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...