ਪੰਜਾਬ ‘ਚ ਇਸ ਵਾਰ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਇੱਕ ਦਿਨ ‘ਚ 3 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

Updated On: 

06 Nov 2023 11:17 AM

ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ। ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖਰਾਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਇਸ ਵਾਰ 5 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 17403 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਅੰਕੜਾ ਪਿਛਲੇ ਸਾਲ ਦੀ ਇਸ ਤਾਰੀਖ ਦੇ ਮੁਕਾਬਲੇ ਘੱਟ ਹੈ। ਪਿਛਲੇ ਸਾਲ 5 ਨਵੰਬਰ ਤੱਕ 29400 ਮਾਮਲੇ ਸਾਹਮਣੇ ਆਏ ਸਨ ਜਦੋਂ ਕਿ 2021 ਵਿੱਚ 28792 ਮਾਮਲੇ ਸਾਹਮਣੇ ਆਏ ਸਨ।

ਪੰਜਾਬ ਚ ਇਸ ਵਾਰ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਇੱਕ ਦਿਨ ਚ 3 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
Follow Us On

ਪੰਜਾਬ ਨਿਊਜ। ਸਰਕਾਰ ਜਿੰਨੇ ਮਰਜ਼ੀ ਯਤਨ ਕਰ ਲਵੇ ਪਰ ਕਿਸਾਨ ਪਰਾਲੀ ਸਾੜਤ ਤੋਂ ਬਾਜ ਨਹੀਂ ਆ ਰਹੇ। ਹਾਲਾਤ ਇਹ ਹਨ ਕਿ ਜੇਕਰ ਅਧਿਕਾਰੀ ਖੇਤਾਂ ਵਿੱਚ ਪਰਾਲੀ ਸਾੜਦੇ ਕਿਸਾਨਾਂ ਨੂੰ ਰੋਕਦੇ ਹਨ ਤਾਂ ਕਿਸਾਨ ਅਧਿਕਾਰੀਆਂ ਕੋਲੋਂ ਹੀ ਪਰਾਲੀ ਨੂੰ ਅੱਗ ਲਗਵਾ ਰਹੇ ਹਨ। ਪਿਛਲੇ ਦਿਨੀਂ ਬਠਿੰਡਾ (Bathinda) ਵਿਖੇ ਏਦਾਂ ਦੀ ਘਟਨਾ ਵਾਪਰੀ ਸੀ। ਹਾਲੇ ਸੂਬੇ ਵਿੱਚ ਬਾਦਸਤੂਰ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਐਤਵਾਰ ਨੂੰ ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਗਰੀਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।ਇਸ ਵਾਰ 5 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 17,403 ਮਾਮਲੇ ਸਾਹਮਣੇ ਆਏ ਹਨ।

ਇੱਕ ਦਿਨ ‘ਚ ਏਨੇ ਮਾਮਲੇ ਆਏ ਸਾਹਮਣੇ

ਹਾਲਾਂਕਿ, ਇਹ ਅੰਕੜਾ ਪਿਛਲੇ ਸਾਲ ਦੀ ਇਸ ਤਾਰੀਖ ਦੇ ਮੁਕਾਬਲੇ ਘੱਟ ਹੈ। ਪਿਛਲੇ ਸਾਲ 5 ਨਵੰਬਰ ਤੱਕ 29,400 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 2021 ਵਿੱਚ 28,792 ਮਾਮਲੇ ਸਾਹਮਣੇ ਆਏ ਸਨ। ਪਰ ਇਸ ਸਾਲ 5 ਨਵੰਬਰ ਨੂੰ 3 ਹਜਾਰ ਤੋਂ ਵੱਧ ਪਰਾਲੀ ਸਾੜਨ (Burning stubble) ਦੇ ਮਾਮਲੇ ਸਾਹਮਣੇ ਆਏ ਹਨ ਜਿਹੜਾ ਕਿ ਚਿੰਤਾ ਦਾ ਵਿਸ਼ਾ ਹੈ।

ਇਨ੍ਹਾਂ ਜ਼ਿਲਿਆਂ ‘ਚ 100 ਤੋਂ ਵੱਧ ਮਾਮਲੇ ਸਾਹਮਣੇ ਆਏ

ਸੰਗਰੂਰ 551, ਫ਼ਿਰੋਜ਼ਪੁਰ 299, ਮਾਨਸਾ 293, ਬਠਿੰਡਾ 247, ਲੁਧਿਆਣਾ (Ludhiana) 184, ਬਰਨਾਲਾ 189, ਮੋਗਾ 179, ਤਰਨਤਾਰਨ 177, ਪਟਿਆਲਾ 169, ਫਰੀਦਕੋਟ 163, ਜਲੰਧਰ 155 ਅਤੇ ਕਪੂਰਥਲਾ ਵਿੱਚ 119 ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੀ ਗਈ ਹੈ।ਉੱਧਰ AQI ਦੀ ਗੱਲ਼ ਕਰੀਏ ਤਾਂ ਬਠਿੰਡਾ 365, ਜਲੰਧਰ 256, ਖੰਨਾ 254, ਪਟਿਆਲਾ 253, ਲੁਧਿਆਣਾ 235 ਅਤੇ ਅੰਮ੍ਰਿਤਸਰ 176 ਦਰਜ ਕੀਤਾ ਗਿਆ, ਜਿਹੜਾ ਕਿ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ।

ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ਵਿੱਚ ਬੱਚਿਆਂ, ਬਜ਼ੁਰਗਾਂ, ਸ਼ੂਗਰ, ਦਿਲ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ। ਵਿਭਾਗ ਨੇ ਦੱਸਿਆ ਕਿ ਖੰਘ, ਸਾਹ ਚੜ੍ਹਨਾ, ਅੱਖਾਂ ਵਿੱਚ ਖੁਜਲੀ, ਨੱਕ ਵਗਣਾ ਅਤੇ ਸਿਰ ਭਾਰੀ ਹੋਣਾ ਹਵਾ ਪ੍ਰਦੂਸ਼ਣ ਦੇ ਲੱਛਣ ਹਨ।

ਇਨ੍ਹਾਂ ਗਤੀਵਿਧੀਆਂ ਤੋਂ ਬਚੋ

  • ਡਾਕਟਰੀ ਸਲਾਹ ਤੋਂ ਬਿਨਾਂ ਕਿਸੇ ਕਿਸਮ ਦੀ ਦਵਾਈ ਨਾ ਲਓ।
  • ਦਮਾ ਦੇ ਮਰੀਜ਼ਾਂ ਨੂੰ ਇਨਹੇਲਰ ਅਤੇ ਡਾਕਟਰ ਦੁਆਰਾ ਦੱਸੀਆਂ ਦਵਾਈਆਂ ਲੈਣ ਲੋਕ।
  • ਸਵੇਰੇ-ਸ਼ਾਮ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
  • ਗਰਭਵਤੀ ਔਰਤਾਂ ਨੂੰ ਖਾਸ ਤੌਰ ‘ਤੇ ਸਾਵਧਾਨ ਰਹਿਣ ਦੀ ਲੋੜ ਹੈ।