AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੁਦ ਕਾਂਗਰਸ ਛੱਡਣ ਵਾਲੇ ਮੇਰੇ ਤੋਂ ਮੰਗ ਰਹੇ ਜਵਾਬ : ਪ੍ਰਨੀਤ ਕੌਰ

ਪਟਿਆਲਾ ਤੋਂ ਕਾਂਗਰਸੀ ਐਮ.ਪੀ.ਪ੍ਰਨੀਤ ਕੌਰ ਨੇ ਪਾਰਟੀ ਵਲੋਂ ਜਾਰੀ ਕੀਤੇ ਗਏ ਜਵਾਬ ਦਾ ਨੋਟਿਸ ਦਿੰਦੇ ਹੋਏ ਨੋਟਿਸ ਦੇਣ ਵਾਲਿਆਂ ਨੂੰ ਹੀ ਘੇਰ ਲਿਆ ਹੈ।

ਖੁਦ ਕਾਂਗਰਸ ਛੱਡਣ ਵਾਲੇ ਮੇਰੇ ਤੋਂ ਮੰਗ ਰਹੇ ਜਵਾਬ : ਪ੍ਰਨੀਤ ਕੌਰ
ਪ੍ਰਨੀਤ ਕੌਰ
kusum-chopra
| Published: 06 Feb 2023 19:09 PM IST
Share
ਚੰਡੀਗੜ੍ਹ। ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।” ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।” ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।

“ਮੈਂ ਹਮੇਸ਼ਾ ਆਪਣੇ ਹਲਕਾ ਵਾਸੀਆਂ ਦੇ ਨਾਲ”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।”

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...