ਖੁਦ ਕਾਂਗਰਸ ਛੱਡਣ ਵਾਲੇ ਮੇਰੇ ਤੋਂ ਮੰਗ ਰਹੇ ਜਵਾਬ : ਪ੍ਰਨੀਤ ਕੌਰ
ਪਟਿਆਲਾ ਤੋਂ ਕਾਂਗਰਸੀ ਐਮ.ਪੀ.ਪ੍ਰਨੀਤ ਕੌਰ ਨੇ ਪਾਰਟੀ ਵਲੋਂ ਜਾਰੀ ਕੀਤੇ ਗਏ ਜਵਾਬ ਦਾ ਨੋਟਿਸ ਦਿੰਦੇ ਹੋਏ ਨੋਟਿਸ ਦੇਣ ਵਾਲਿਆਂ ਨੂੰ ਹੀ ਘੇਰ ਲਿਆ ਹੈ।
ਪ੍ਰਨੀਤ ਕੌਰ
“ਮੈਂ ਹਮੇਸ਼ਾ ਆਪਣੇ ਹਲਕਾ ਵਾਸੀਆਂ ਦੇ ਨਾਲ”
ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।”Loading...
Unable to load recommendations.
Follow Us
