AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ‘ਚ ਰਹਿੰਦੇ ਸਿੱਖਾਂ ਨੂੰ ਮਿਲ ਰਹੇ ਧਮਕੀ ਭਰੇ ਪੱਤਰ, ਜਥੇਦਾਰ ਨੇ ਕੀਤੀ ਨਿੰਦਾ; ਸਰਕਾਰਾਂ ਨੂੰ ਸੁਰੱਖਿਆ ਕਰਨ ਦੀ ਅਪੀਲ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਧਮਕੀ ਭਰੇ ਪੱਤਰਾਂ ਰਾਹੀਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੀਆਂ ਚਿੱਠੀਆਂ ਕਾਰਨ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਹੈ।

ਪਾਕਿਸਤਾਨ 'ਚ ਰਹਿੰਦੇ ਸਿੱਖਾਂ ਨੂੰ ਮਿਲ ਰਹੇ ਧਮਕੀ ਭਰੇ ਪੱਤਰ, ਜਥੇਦਾਰ ਨੇ ਕੀਤੀ ਨਿੰਦਾ; ਸਰਕਾਰਾਂ ਨੂੰ ਸੁਰੱਖਿਆ ਕਰਨ ਦੀ ਅਪੀਲ
abhishek-thakur
| Updated On: 25 Aug 2023 14:55 PM IST
Share
ਪਾਕਿਸਤਾਨ ਵਿੱਚ ਹੋ ਰਹੀ ਸਿੱਖਾਂ ਤੇ ਤਸਦਦ ਅਤੇ ਧਰਮ ਪਰਿਵਰਤ ਕਰਨ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਟੜਪੰਥੀਆਂ ਵੱਲੋਂ ਧਮਕੀ ਭਰੇ ਪੱਤਰ ਭੇਜੇ ਜਾ ਰਹੇ ਹਨ। ਜਿਸ ਦੀ ਉਹ ਸਖ਼ਤ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ 30-35 ਸਾਲ ਪਹਿਲਾਂ ਅਫਗਾਨਿਸਤਾਨ, ਕਾਬੁਲ ਅਤੇ ਕੰਧਾਰ ਵਿੱਚ ਕਰੀਬ ਡੇਢ ਲੱਖ ਸਿੱਖ ਰਹਿੰਦੇ ਸਨ, ਜੋ ਉਥੋਂ ਦੇ ਗੁਰਦੁਆਰਿਆਂ ਦੀ ਦੇਖ-ਰੇਖ ਕਰਦੇ ਸਨ।

ਸਿੱਖਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ

ਸਿੱਖਾਂ ਦੀ ਟਾਰਗਿਟ ਕਿਲਿੰਗ ਕੀਤੀ ਗਈ। ਇਸ ਤੋਂ ਬਾਅਦ ਬਹੁਤ ਸਾਰੇ ਸਿੱਖ ਪਰਿਵਾਰ ਅਫਗਾਨਿਸਤਾਨ ਛੱਡ ਗਏ। ਹੁਣ ਸਿਰਫ਼ ਪੰਜ-ਛੇ ਪਰਿਵਾਰ ਹੀ ਰਹਿ ਗਏ ਹਨ, ਫਿਰ ਪਾਕਿਸਤਾਨ (Pakistan) ਵਿੱਚ ਸਿੱਖਾਂ ਨੂੰ ਮਾਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਪੰਜਾਬ ਵਿੱਚ ਆ ਕੇ ਵੱਸਣ ਵਾਲੇ ਸਿੱਖਾਂ ਨੂੰ ਲਗਾਤਾਰ ਧਮਕੀ ਭਰੇ ਪੱਤਰ ਮਿਲੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਧਮਕੀਆਂ ਦਿੱਤੀਆਂ ਜਾਂਦਿਆਂ ਹਨ ਕਿ ਜਾਂ ਤਾਂ ਉਹ ਮੁਸਲਮਾਨ (Muslim) ਬਣ ਜਾਣ ਜਾਂ ਪਾਕਿਸਤਾਨ ਛੱਡ ਜਾਣ। ਇਹ ਬਹੁਤ ਹੀ ਮਾੜੀ ਅਤੇ ਮਨੁੱਖਤਾ ਵਿਰੋਧੀ ਕਾਰਵਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਨੂੰ ਪਾਕਿਸਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਨ ਬਜ਼ੁਰਗਾਂ, ਵਪਾਰੀਆਂ ਅਤੇ ਬੱਚਿਆਂ ਵਿੱਚ ਸਹਿਮ ਦਾ ਮਾਹੌਲ ਹੈ। ਧਮਕੀ ਭਰੇ ਪੱਤਰਾਂ ਰਾਹੀਂ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚਿੱਠੀਆਂ ਕਾਰਨ ਦੁਨੀਆਂ ਭਰ ਦੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ‘ਤੇ ਰੋਕ ਲਗਾਉਣੀ ਚਾਹੀਦੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...