Land Record Scam : ਜਮੀਨੀ ਰਿਕਾਰਡ ਵਿਚ ਲੱਖਾਂ ਦਾ ਗਬਨ ਕਰਨ ਦੇ ਦੋਸ਼ ਹੇਠ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਮੇਤ ਤਿੰਨ ਗ੍ਰਿਫਤਾਰ

Updated On: 

23 Feb 2023 14:20 PM

Aligation on Accused : ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ ਫਿਰੋਜਪੁਰ ਦੇ ਵਿਅਕਤੀ ਬਿੱਲੂ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨੇ ਮਿਲੀਭੁਗਤ ਨਾਲ ਸਰਕਾਰੀ ਕੰਮ ਲਈ ਜਮੀਨ ਐਕਵਾਇਰ ਕਰਨ ਦੌਰਾਨ ਕਰੀਬ 55 ਲੱਖ ਰੁਪਏ ਦਾ ਗਬਨ ਕੀਤਾ ਹੈ।

Land Record Scam : ਜਮੀਨੀ ਰਿਕਾਰਡ ਵਿਚ ਲੱਖਾਂ ਦਾ ਗਬਨ ਕਰਨ ਦੇ ਦੋਸ਼ ਹੇਠ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਮੇਤ ਤਿੰਨ ਗ੍ਰਿਫਤਾਰ
Follow Us On

ਪੰਜਾਬ ਨਿਊਜ: ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਓਰੋ (Punjab Vigilance Bureau) ਨੇ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਨੂੰ ਲੱਖਾਂ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਸਰਕਾਰੀ ਕੰਮ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਹੋਏ ਗਬਨ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਚੇਅਰਮੈਨ ਸਮੇਤ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ।

ਸਰਹੱਦੀ ਚੌਂਕੀ ਬਨਾਉਣ ਲਈ ਐਕਵਾਇਰ ਕੀਤੀ ਸੀ 46 ਕਨਾਲ ਜਮੀਨ

ਹੋਰ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਐਸਐਫ ਲਈ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਵਿਖੇ ਇੱਕ ਨਵੀਂ ਸਰਹੱਦੀ ਚੌਕੀ ਸਥਾਪਤ ਕਰਨ ਲਈ ਸਾਲ 2002 ਤੋਂ 2012 ਦੌਰਾਨ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। ਉਕਤ ਕਥਿਤ ਦੋਸ਼ੀ ਪਟਵਾਰੀ, ਜਿਸ ਨੂੰ ਕਾਨੂੰਗੋ ਵਜੋਂ ਬਰਖਾਸਤ ਕੀਤਾ ਗਿਆ ਹੈ, ਨੇ ਸਾਬਕਾ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਬਿੱਲੂ ਸਿੰਘ ਵਾਸੀ ਨਾਲ ਮਿਲੀਭੁਗਤ ਕਰਕੇ ਉਕਤ ਜ਼ਮੀਨ ਪ੍ਰਾਪਤੀ ਮਾਮਲੇ ਦੌਰਾਨ 1,11,08,236 ਰੁਪਏ ਦਾ ਗਬਨ ਕੀਤਾ ਸੀ।

ਮੁਲਜ਼ਮਾਂ ਨੇ ਮਾਲ ਰਿਕਾਰਡ ਵਿੱਚ ਕੀਤੀ ਹੇਰਾਫੇਰੀ

ਮੁਲਜ਼ਮਾਂ ਨੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਦਿਆਂ ਅਕਵਾਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਆਪਣੇ ਨਾਂ ਦਰਜ ਕਰ ਦਿੱਤੇ। ਇਸ ਤੋਂ ਬਾਅਦ ਪਟਵਾਰੀ ਬਲਕਾਰ ਸਿੰਘ ਨੇ ਸੱਤ ਨਵੰਬਰ 2012 ਨੂੰ ਉਪਰੋਕਤ ਦੋਵਾਂ ਮੁਲਜ਼ਮਾਂ ਨੂੰ ਜਾਅਲੀ ਮਾਲ ਰਿਕਾਰਡ ਦੇ ਅਧਾਰ ਤੇ 55,54,118 ਰੁਪਏ ਦੇ ਮੁਆਵਜ਼ੇ ਦੇ ਦੋ ਬੈਂਕ ਚੈੱਕ ਜਾਰੀ ਕਰਵਾ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਪਟਵਾਰੀ ਨੇ ਨਾਲ ਲੱਗਦੀ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੀ ਬਜਾਏ 16 ਕਨਾਲ 16 ਮਰਲੇ ਦੀ ਨਿੱਜੀ ਜ਼ਮੀਨ ਐਕੁਆਇਰ ਕਰਵਾ ਦਿੱਤੀ।

ਮਾਲ ਮਹਿਕਮੇ ਦੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਹੋਵੇਗੀ ਜਾਂਚ

ਵਿਜੀਲੈਂਸ ਨੇ ਜਾਂਚ ਦੇ ਆਧਾਰ ਤੇ ਦੋਸ਼ੀਆਂ ਖਿਲਾਫ ਆਈ.ਪੀ.ਸੀ. ਦੀਆਂ ਵੱਖ ਵੱਖ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬੀਤੀ 21 ਫਰਵਰੀ ਨੂੰ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਨਾਲ ਸਬੰਧਤ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਲਈ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version