ਸੀਐੱਮ ਮਾਨ ਦਾ ਵੱਡਾ ਐਲਾਨ, ਅੱਜ ਤੋਂ ਬੰਦ ਹੋਣਗੇ ਪੰਜਾਬ ਦੇ ਇਹ 3 ਮਸ਼ਹੂਰ ਟੋਲ ਪਲਾਜੇ
ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸੀਐਮ ਮਾਨ ਨੇ ਕਿਹਾ ਕਿ ਟੋਲ ਪਲਾਜੇ ਬੰਦ ਹੋਣ ਨਾਲ ਬੇਰੁਜਗਾਰ ਮੁਲਾਜਮਾਂ ਦਾ ਧਿਆਨ ਰੱਖਿਆ ਜਾਵੇਗਾ।
ਸੰਕੇਤਕ ਤਸਵੀਰ
‘ਟੋਲ ਕੰਪਨੀਆਂ ਤੇ ਪਿਛਲੀ ਸਰਕਾਰ ਦਾ ਗਠਜੋੜ ਬੇਨਕਾਬ’
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਟੋਲ ਕੰਪਨੀਆਂ ਅਤੇ ਪਿਛਲੇ ਸਮੇਂ ਵਿੱਚ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਗਠਜੋੜ ਦਾ ਪਰਦਾਫਾਸ਼ ਕਰਨ ਆਈ ਹੈ। ਮਾਨ ਨੇ ਪਿਛਲੀਆਂ ਸੂਬਾ ਸਰਕਾਰਾਂ ‘ਤੇ ਟੋਲ ਕੰਪਨੀਆਂ ਨੂੰ ਸਾਲਾਂ ਬੱਧੀ ਜਨਤਾ ਦੀ ਲੁੱਟ ਕਰਨ ਦੀ ਇਜਾਜਤ ਦੇਣ ਦਾ ਦੋਸ਼ ਲਗਾਇਆ। ਮਾਨ ਨੇ ਕਿਹਾ ਕਿ ਕੰਪਨੀਆਂ ਨੇ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ, ਫਿਰ ਵੀ ਉਨ੍ਹਾਂ ਦੇ ਸਮਝੌਤਿਆਂ ਨੂੰ ਨਿਯਮਤ ਤੌਰ ‘ਤੇ ਨਵਿਆਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸਵਾਰਥ ਲਈ ਲੋਕ ਹਿੱਤਾਂ ਨੂੰ ਟੋਲ ਕੰਪਨੀਆਂ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ, ਅਸੀਂ ਹੁਣ ਹੋਰ ਲੁੱਟ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਬੰਦ ਕੀਤੇ ਗਏ ਤਿੰਨ ਪਲਾਜ਼ਿਆਂ ਦਾ ਸੰਚਾਲਨ ਕਰਨ ਵਾਲੀ ਕੰਪਨੀ ਨੇ ਕੋਵਿਡ-19 ਦੀ ਮੰਦੀ ਅਤੇ ਕਿਸਾਨਾਂ ਦੇ ਅੰਦੋਲਨ ਕਾਰਨ ਹੋਏ ਨੁਕਸਾਨ ਦਾ ਹਵਾਲਾ ਦਿੰਦੇ ਹੋਏ ਮਿਆਦ ਵਧਾਉਣ ਦੀ ਮੰਗ ਕੀਤੀ ਸੀ, ਜਦਕਿ ਇਸ ਨੇ ਸੜਕਾਂ ਦੀ ਮੁਰੰਮਤ ਅਤੇ ਹੋਰ ਸਹੂਲਤਾਂ ‘ਤੇ ਖਰਚੇ ਗਏ ਫੰਡਾਂ ਦੇ ਮੁਕਾਬਲੇ ਕਿਤੇ ਵਾਧੂ ਪੈਸੇ ਕਮਾਏ ਸਨ।ਪਿਛਲੀਆਂ ਸਰਕਾਰਾਂ ‘ਤੇ ਲੱਗਾਇਆ ਇਹ ਇਲਜ਼ਾਮ
ਮੁੱਖ ਮੰਤਰੀ ਨੇ ਕਿਹਾ ਕਿ ਉਸ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾ ਰਿਹਾ ਹੈ ਕਿ ਕਿਉਂ ਨਾ ਉਸ ਨੂੰ ਇਕਰਾਰਨਾਮੇ ਦੀ ਉਲੰਘਣਾ ਕਰਨ ਲਈ ਬਲੈਕਲਿਸਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਠੇਕੇ ਖਤਮ ਕਰ ਦੇਣੇ ਚਾਹੀਦੇ ਸਨ, ਪਰ ਉਨ੍ਹਾਂ ਨੇ ਵਿਸ਼ਵਾਸਘਾਤ ਲਈ ਜੁਰਮਾਨਾ ਵੀ ਨਹੀਂ ਲਗਾਇਆ।Loading...
Unable to load recommendations.
Follow Us
