105 ਕਰੋੜ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਕਾਰਵਾਈ

Updated On: 

02 Sep 2023 18:13 PM

ਪੰਜਾਬ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੁਰਦਾਸਪੁਰ 'ਚ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿੱਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਤਿੰਨਾਂ ਤਸਕਰਾਂ ਨੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਇਆ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 105 ਕਰੋੜ ਰੁਪਏ ਹੈ।

105 ਕਰੋੜ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਕਾਰਵਾਈ
Follow Us On

ਗੁਰਦਾਸਪੁਰ। ਸੀ.ਆਈ.ਏ. ਨੇ ਗੁਰਦਾਸਪੁਰ ਵਿੱਚ 15 ਕਿੱਲੋ ਹੈਰੋਇਨ ਸਣੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੂੰ ਇਹ ਸਫਲਤਾ ਗੁਰਦਾਸਪੁਰ (Gurdaspur) ਅਧੀਨ ਪੈਂਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਹਰੂਵਾਲ ਤੋਂ ਮਿਲੀ। ਸੂਚਨਾ ਮਿਲਦੇ ਹੀ ਸੀਆਈਏ ਦੀ ਟੀਮ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਟੀਮ ਤਿਆਰ ਕੀਤੀ। ਇਸ ਦੌਰਾਨ ਸੀਆਈਏ ਦੀ ਟੀਮ ਨੇ ਪਿੰਡ ਵਿੱਚੋਂ ਹੀ 3 ਤਸਕਰਾਂ ਨੂੰ ਕਾਬੂ ਕੀਤਾ।

ਜਿਨ੍ਹਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਹਰੂਵਾਲ ਵਜੋਂ ਹੋਈ ਹੈ।ਪਿੰਡ ਹਰੂਵਾਲ ਤਰਨਤਾਰਨ ਦੇ ਡੇਰਾ ਬਾਬਾ ਨਾਨਕ (Dera Baba Nanak) ਨੇੜੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਇੱਕ ਪਿੰਡ ਹੈ। ਫੜੇ ਗਏ ਸਮੱਗਲਰਾਂ ਨੇ ਖੁਦ ਦੱਸਿਆ ਕਿ ਉਨ੍ਹਾਂ ਨੇ ਇਹ ਖੇਪ ਪਾਕਿ ਤੋਂ ਡਰੋਨ ਰਾਹੀਂ ਮੰਗਵਾਈ ਸੀ।

ਬਟਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਸੀਆਈਏ ਦੀ ਟੀਮ ਨੇ ਤਿੰਨਾਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਆਈਏ ਦੀ ਟੀਮ ਤਿੰਨੋਂ ਤਸਕਰਾਂ ਨੂੰ ਬਟਾਲਾ (Batala) ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਾਂਚ ਦੌਰਾਨ ਇਸ ਗਰੋਹ ਦੇ ਪਿਛੜੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।