ਫਾਜ਼ਲਿਕਾ ਪੁਲਿਸ ਅਤੇ ਬੀਐੱਸਐੱਫ ਨੇ 4.155 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਕੀਤੇ ਗ੍ਰਿਫਤਾਰ
ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਪਿੱਛੇ ਨਹੀਂ ਹਟ ਰਿਹਾ। ਤੇ ਹੁਣ ਮੁੜ ਉਸਨੇ ਫਾਜਿਲਕਾ ਸਰਹੱਦ ਖੇਤਰ ਤੋਂ ਹੈਰੋਇਨ ਭੇਜਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਨੇ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਤੋਂ ਕਰੀਬ 4.155 ਕਿੱਲੋਂ ਹੈਰੋਇਨ ਵੀ ਬਰਾਦਮ ਕੀਤੀ। ਗ੍ਰਿਫਤਾਰ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪੰਜਾਬ ਨਿਊਜ। ਫਾਜਲਿਕਾ ਵਿਖੇ ਪੰਜਾਬ ਪੁਲਿਸ ਅਤੇ ਬੀਐੱਸਐੱਫ (BSF) ਨੇ ਕਾਰਵਾਈ ਕਰਦੇ ਹੋਏ ਸੀਮਾ ਪਾਰ ਤੋਂ ਡਰੱਗ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਤੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤੋਂ 4.155 ਕਿੱਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਸ ਸਬੰਧ ਵਿੱਚ ਜਲਾਲਾਬਾਦ ਥਾਣੇ ਵਿੱਚ ਐਨਡੀਪੀਸੀ ਦੇ ਤਹਿਤ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਗ੍ਰਿਫਤਾਰ ਮੁਲਜ਼ਮ ਤੋਂ ਪੁੱਛਗਿੱਛ ਵਿੱਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਇਸ ਨੈੱਟਵਰਕ ਨੂੰ ਪੂਰੀ ਤੋੜ ਦਿੱਤਾ ਜਾਵੇਗਾ।
ਤਰਨਤਾਰਨ ‘ਚ ਬਰਾਮਦ ਹੋਈ ਸੀ ਤਿੰਨ ਕਿੱਲੋ ਤੋਂ ਹੈਰੋਇਨ
ਉੱਧਰ ਤਰਨਤਾਰਨ (Tarn Taran) ਵਿੱਚ ਕੁੱਝ ਦਿਨ ਪਹਿਲਾਂ ਤਿੰਨ ਕਿੱਲ਼ੋ ਤੋਂ ਵੱਧ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਬਾਰੇ ਸੀ.ਆਈ.ਏ. ਸਟਾਫ਼ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਪੁਲਿਸ ਪਾਰਟੀ ਭਿੱਖੀਵਿੰਡ ਨੇੜੇ ਅੰਮਿ੍ਤਸਰ ਰੋਡ ‘ਤੇ ਪੁੱਜੀ | ਤਾਂ ਪੁਲਿਸ ਪਾਰਟੀ ਨੇ 1 ਸਵਿਫਟ ਡਿਜ਼ਾਇਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਕਾਰ ਚਾਲਕ ਨੇ ਰੁਕਣ ਦੀ ਬਜਾਏ ਆਪਣੀ ਰਫਤਾਰ ਹੋਰ ਵਧਾ ਦਿੱਤੀ। ਆਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨੇੜੇ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਪੁਲਿਸ ਪਾਰਟੀ ਨੇ 3 ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਕੁੱਲ 3 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। 1 ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।