ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ, SSF ਨੂੰ ਮਨਜ਼ੂਰੀ, ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਬਣੇਗਾ ਹੈਲਪ ਡੈਸਕ
ਪੰਜਾਬ ਸਰਕਾਰ ਦੀ ਸ਼ੁਕਰਵਾਰ ਨੂੰ ਹੋਈ ਕੈਬਿਨੇਟ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਗਏ। ਇਸ ਵਿੱਚ ਰੋਡ ਸੇਫਟੀ ਫੋਰਸ ਨੂੰ ਪਹਿਲਾਂ ਹਰੀ ਝੰਡੀ ਦਿੱਤੀ ਗਈ। ਪੰਜਾਬ ਰੋਡ ਸੇਫਟੀ ਫੋਰਸ ਦਾ ਗਠਨ ਕਰਕੇ ਪੰਜਾਬ ਦੇਸ਼ ਦਾ ਪਹਿਲਾ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ 'ਤੇ ਹੈਲਪ ਡੈਸਕ ਵੀ ਸਥਾਪਿਤ ਕਰੇਗੀ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਨੇ…
1. ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ 2. ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ 3. ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ ਇਹ pic.twitter.com/pcTxyQSAVV — Bhagwant Mann (@BhagwantMann) August 11, 2023
ਇਸ ਦਾ ਉਦੇਸ਼ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਹੈ। ਇਸ ਦੇ ਲਈ ਉਨ੍ਹਾਂ ਲੁਧਿਆਣਾ (Ludhiana) ਤੋਂ 129 ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਫੋਰਸ ਦੇ ਜਵਾਨ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਮਦਦ ਕਰਨਗੇ।ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਲੋਕਾਂ ਦੀ ਹੁੰਦੀ ਮੌਤ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ 14 ਲੋਕ ਮਰ ਰਹੇ ਹਨ। ਇਹ ਸਿਰਫ਼ ਇੱਕ ਛੋਟਾ ਜਿਹਾ ਅੰਕੜਾ ਹੈ। ਇੱਕ ਸਾਲ ਵਿੱਚ 5 ਹਜ਼ਾਰ ਤੋਂ ਵੱਧ ਲੋਕ ਮਰ ਰਹੇ ਹਨ। ਕਿਤੇ ਨਾ ਕਿਤੇ ਲੋਕਾਂ ਦੀ ਮੌਤ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੋਲ ਪਹਿਲਾਂ ਹੀ ਬਹੁਤ ਕੰਮ ਹੈ। ਮਿਸਾਲ ਦੇ ਤੌਰ ‘ਤੇ ਜਦੋਂ ਕਾਰ ਨਦੀ ‘ਚ ਡਿੱਗਦੀ ਸੀ, ਜਦੋਂ ਕੋਈ ਹਾਦਸਾ ਹੁੰਦਾ ਸੀ ਤਾਂ ਪੁਲਿਸ ਜਾਂਦੀ ਸੀ। ਪਰ ਹੁਣ ਐਸਐਸਐਫ ਦੇ ਮੁਲਾਜ਼ਮ ਹੀ ਇਹ ਡਿਊਟੀ ਕਰਨਗੇ। ਐਸਐਸਐਫ ਫੋਰਸ ਦੀ ਵਰਦੀ ਵੀ ਜਲਦੀ ਹੀ ਲਾਂਚ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
