ਈ-ਰਿਕਸ਼ਾ, ਕਾਰ ਅਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਦਰਦਨਾਕ ਮੌਤ

davinder-kumar-jalandhar
Published: 

19 Apr 2025 19:42 PM

ਕਪੂਰਥਲਾ ਵਿੱਚ ਇੱਕ ਕਾਰ, ਇੱਕ ਈ-ਰਿਕਸ਼ਾ ਅਤੇ ਇੱਕ ਟਰੈਕਟਰ-ਟਰਾਲੀ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਦੇ ਵਿੱਚ ਮੌਕੇ ਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਜਖ਼ਮੀ ਵਿਅਕਤੀ ਨੂੰ ਹਸਪਤਾਲ ਵਿੱਚ ਫਰਤੀ ਕਰਵਾਈਆ ਗਿਆ।

ਈ-ਰਿਕਸ਼ਾ, ਕਾਰ ਅਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਦਰਦਨਾਕ ਮੌਤ
Follow Us On

ਪੰਜਾਬ ਦੇ ਕਪੂਰਥਲਾ ਵਿੱਚ ਇੱਕ ਕਾਰ, ਇੱਕ ਈ-ਰਿਕਸ਼ਾ ਅਤੇ ਇੱਕ ਟਰੈਕਟਰ-ਟਰਾਲੀ ਦੀ ਆਪਸ ਵਿੱਚ ਟੱਕਰ ਹੋ ਗਈ। ਇਹ ਹਾਦਸਾ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਰੋਮੀ ਢਾਬੇ ਨੇੜੇ ਵਾਪਰਿਆ। ਇਹ ਹਾਦਸਾ ਇਹ ਭਿਆਨਕ ਸੀ ਕਿ ਮੌਕੇ ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੇ ਵਿੱਚ ਈ-ਰਿਕਸ਼ਾ ਵਿੱਚ ਸਫ਼ਰ ਕਰ ਰਹੇ ਪੱਪੂ ਯਾਦਵ, ਉਸਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੀ ਛੋਟੀ ਧੀ ਸ਼ਾਮਲ ਹੈ।

ਮ੍ਰਿਤਕ ਜਲੰਧਰ ਦੇ ਰਹਿਣ ਵਾਲੇ ਸਨ

ਇੱਕ ਹੋਰ ਜ਼ਖਮੀ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਾਯਰ ਸੇਂਟਰ ਵਿੱਚ ਰੈਫਰ ਕੀਤਾ ਗਿਆ ਹੈ। ਸਥਾਨਕ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਮੇਜਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸਐਚਓ ਨੇ ਦੱਸਿਆ ਕਿ ਮ੍ਰਿਤਕ ਮੈਂਬਰ ਜਲੰਧਰ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਉਹ ਸਿਵਲ ਹਸਪਤਾਲ ਫਗਵਾੜਾ ਗਏ।

ਡਾਕਟਰ ਦਾ ਬਿਆਨ

ਸਿਵਲ ਹਸਪਤਾਲ ਦੇ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਕਿਹਾ ਕਿ ਰਾਤ ਨੂੰ ਚਾਰ ਜ਼ਖਮੀਆਂ ਨੂੰ ਲਿਆਂਦਾ ਗਿਆ ਸੀ। ਤਿੰਨ ਦੀ ਮੌਤ ਹੋ ਗਈ ਸੀ ਅਤੇ ਇੱਕ ਦੀ ਹਾਲਤ ਬਹੁਤ ਗੰਭੀਰ ਸੀ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।