ਕੋਟਕਪੂਰਾ ਗੋਲੀਕਾਂਡ: ਸਾਬਕਾ ਡੀਜੀਪੀ ਸੁਮੈਧ ਸੈਣੀ, ਸਸਪੈਂਡ ਆਈਜੀ ਪਰਮਜਾਰ ਅਤੇ ਐੱਸਐੱਸਪੀ ਸੁਖਮਿੰਦਰ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ | Three people got anticipatory bail in Kotakpura shooting incident Know full detail in punjabi Punjabi news - TV9 Punjabi

ਕੋਟਕਪੂਰਾ ਗੋਲੀਕਾਂਡ: ਸਾਬਕਾ ਡੀਜੀਪੀ ਸੁਮੈਧ ਸੈਣੀ, ਸਸਪੈਂਡ ਆਈਜੀ ਪਰਮਜਾਰ ਅਤੇ ਐੱਸਐੱਸਪੀ ਸੁਖਮਿੰਦਰ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

Published: 

15 Oct 2023 18:49 PM

ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸੈਣੀ, ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਐੱਸਐੱਸਪੀ ਸੁਖਮਿੰਦਰ ਸਿੰਘ ਨੂੰ ਫਰੀਦਕੋਟ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਲੋਕਾਂ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਅਦਾਲਤ ਦੀ ਅਰਜੀ ਲਗਾਈ ਹੋਈ ਸੀ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨਜੂਰ ਕਰ ਲਿਆ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਮੁਖੀ ਐਲਕੇ ਯਾਦਵ ਕਰ ਰਹੇ ਹਨ।

ਕੋਟਕਪੂਰਾ ਗੋਲੀਕਾਂਡ: ਸਾਬਕਾ ਡੀਜੀਪੀ ਸੁਮੈਧ ਸੈਣੀ, ਸਸਪੈਂਡ ਆਈਜੀ ਪਰਮਜਾਰ ਅਤੇ ਐੱਸਐੱਸਪੀ ਸੁਖਮਿੰਦਰ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ
Follow Us On

ਪੰਜਾਬ ਨਿਊਜ। ਪੰਜਾਬ ਦੇ ਫਰੀਦਕੋਟ ਵਿੱਚ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਲੋੜੀਂਦੇ ਸਾਬਕਾ ਡੀਜੀਪੀ ਸੁਮੇਧ ਸੈਣੀ,(Former DGP Sumedh Saini) ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੂੰ ਫਰੀਦਕੋਟ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਤਿੰਨਾਂ ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ‘ਤੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ।

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ (SIT) ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਵਿੱਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ਕਾਰਨ ਮੁਲਜ਼ਮਾਂ ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਸੀ। ਗ੍ਰਿਫਤਾਰੀ ਤੋਂ ਬਚਣ ਲਈ ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਚੱਲ ਰਹੇ ਕੇਸ ਤੱਕ ਜ਼ਮਾਨਤ ਦਿੱਤੀ ਜਾਵੇ।

ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਦਿੱਤੀ ਰਾਹਤ

ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਾਊਂ ਜ਼ਮਾਨਤ ਦੇ ਦਿੱਤੀ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ (Kotakpura Golikand ) ਦੀ ਜਾਂਚ ਐਸਆਈਟੀ ਮੁਖੀ ਐਲਕੇ ਯਾਦਵ ਕਰ ਰਹੇ ਹਨ। ਐੱਸਆਈਟੀ ਵੱਲੋਂ ਗੋਲੀਬਾਰੀ ਮਾਮਲੇ ਵਿੱਚ ਮੁੱਖ ਚਲਾਨ ਦੇ ਨਾਲ ਹੁਣ ਤੱਕ ਤਿੰਨ ਸਪਲੀਮੈਂਟਰੀ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ।

ਆਖਰੀ ਸਪਲੀਮੈਂਟਰੀ ਚਲਾਨ ‘ਚ ਕੀਤਾ ਸੀ ਨਾਮਜ਼ਦ

ਐਸ.ਆਈ.ਟੀ. ਨੇ ਆਖਰੀ ਦਾਖਲ ਕੀਤੇ ਸਪਲੀਮੈਂਟਰੀ ਚਲਾਨ ਵਿੱਚ ਨਾਮ ਦਿੱਤਾ ਹੈ
ਅਜਿਹੀ ਸਥਿਤੀ ਵਿੱਚ, ਪਿਛਲੇ ਪੇਸ਼ ਕੀਤੇ ਸਪਲੀਮੈਂਟਰੀ ਚਲਾਨ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੂੰ ਧਾਰਾ 118 ਅਤੇ 119 ਤਹਿਤ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।

Exit mobile version