AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਜਪਾ ‘ਚ ਸ਼ਾਮਲ ਹੋਏ AAP ਵਿਧਾਇਕਾਂ ਨੂੰ ਸਪੀਕਰ ਦਾ ਦਲ-ਬਦਲ ਨੋਟਿਸ, ਕੀ ਰੱਦ ਹੋਵੇਗੀ ਵਿਧਾਨ ਸਭਾ ਮੈਂਬਰਸ਼ਿਪ?

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਿਆਸੀ ਪੱਧਰ 'ਤੇ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕਾਂ ਨੇ ਖੁੱਲ੍ਹੀ ਬਗ਼ਾਵਤ ਕਰਦਿਆਂ ਸੋਮਵਾਰ ਨੂੰ ਕੌਮੀ ਰਾਜਧਾਨੀ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ।

ਭਾਜਪਾ 'ਚ ਸ਼ਾਮਲ ਹੋਏ AAP ਵਿਧਾਇਕਾਂ ਨੂੰ ਸਪੀਕਰ ਦਾ ਦਲ-ਬਦਲ ਨੋਟਿਸ, ਕੀ ਰੱਦ ਹੋਵੇਗੀ ਵਿਧਾਨ ਸਭਾ ਮੈਂਬਰਸ਼ਿਪ?
tv9-punjabi
| Updated On: 02 Nov 2026 17:50 PM IST
Share

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਿਆਸੀ ਪੱਧਰ ‘ਤੇ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕਾਂ ਨੇ ਖੁੱਲ੍ਹੀ ਬਗ਼ਾਵਤ ਕਰਦਿਆਂ ਸੋਮਵਾਰ ਨੂੰ ਕੌਮੀ ਰਾਜਧਾਨੀ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਵੱਡੇ ਸਿਆਸੀ ਘਟਨਾਕ੍ਰਮ ਤੋਂ ਤੁਰੰਤ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਨ੍ਹਾਂ ਵਿੱਚੋਂ ਦੋ ਵਿਧਾਇਕਾਂ ਨੂੰ ਸੰਮਨ ਜਾਰੀ ਕਰਦਿਆਂ 5 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਜਵਾਬ ਦਾਅਵਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਵਿੱਚ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚੋਂ ਸਾਬਕਾ ਆਈ.ਪੀ.ਐੱਸ. ਅਧਿਕਾਰੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦਕਿ ਬਾਕੀ ਦੋਵਾਂ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡੀ ਹੈ। ਇਸੇ ਦੌਰਾਨ ਵਿਧਾਨ ਸਭਾ ਸਪੀਕਰ ਨੇ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵਿਰੁੱਧ ਦਲ-ਬਦਲ ਵਿਰੋਧੀ ਕਾਨੂੰਨ (ਐਂਟੀ ਡਿਫੈਕਸ਼ਨ ਲਾਅ) ਤਹਿਤ ਕਾਰਵਾਈ ਸ਼ੁਰੂ ਕਰਦਿਆਂ ਕਾਰਨ ਦੱਸੋ ਨੋਟਿਸ ਭੇਜਿਆ ਹੈ।

ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਵਧੀ ਨਾਰਾਜ਼ਗੀ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਲਾਨੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਬਾਅਦ ਪਾਰਟੀ ਅੰਦਰ ਬਗ਼ਾਵਤ ਦੇ ਸੁਰ ਤੇਜ਼ ਹੋ ਗਏ ਸਨ। ਇਸ ਸੂਚੀ ਵਿੱਚ ਇਨ੍ਹਾਂ ਤਿੰਨਾਂ ਵਿਧਾਇਕਾਂ ਦੇ ਨਾਮ ਸ਼ਾਮਲ ਨਹੀਂ ਸਨ। ਇਸ ਦੇ ਨਾਲ ਹੀ ਪਾਰਟੀ ਹਾਈਕਮਾਂਡ ਨੇ ਪਠਾਨਮਾਜਰਾ ਦੇ ਹਲਕੇ ਸਨੌਰ ਤੋਂ ਰਣਜੋਧ ਸਿੰਘ ਹਡਾਣਾ ਅਤੇ ਜੌੜਾਮਾਜਰਾ ਦੇ ਹਲਕੇ ਸਮਾਣਾ ਤੋਂ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ, ਜਿਸ ਕਾਰਨ ਇਨ੍ਹਾਂ ਆਗੂਆਂ ਵਿੱਚ ਭਾਰੀ ਨਾਰਾਜ਼ਗੀ ਅਤੇ ਬੇਚੈਨੀ ਪਾਈ ਜਾ ਰਹੀ ਸੀ।

ਵਿਧਾਇਕ ਪਠਾਨਮਾਜਰਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੀ। ਦੂਜੇ ਪਾਸੇ, ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਿੱਧਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਆਪਣਾ ਅਸਤੀਫ਼ਾ ਸੌਂਪਿਆ। ਅਸਤੀਫ਼ੇ ਦੇਣ ਤੋਂ ਬਾਅਦ ਤਿੰਨਾਂ ਆਗੂਆਂ ਨੇ ਪਾਰਟੀ ਲੀਡਰਸ਼ਿਪ ਦੀ ਕਾਰਜਪ੍ਰਣਾਲੀ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਦੋਸ਼ਾਂ ਦੀ ਝੜੀ ਤੇ ਮੈਂਬਰਸ਼ਿਪ ਰੱਦ ਕਰਨ ਦੀ ਮੰਗ

ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਤਿੰਨਾਂ ਸਾਬਕਾ ‘ਆਪ’ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਪਾਰਟੀ ਹਾਈਕਮਾਂਡ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਸੂਬੇ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਭ੍ਰਿਸ਼ਟਾਚਾਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਵਿੱਚ ਦਿੱਲੀ ਦੇ ਆਗੂਆਂ ਦੇ ਕਥਿਤ ਬੇਲੋੜੇ ਦਖ਼ਲ ਵਰਗੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਕੇਵਲ ਭਾਜਪਾ ਦੀ ਅਗਵਾਈ ਵਿੱਚ ਹੀ ਸੰਭਵ ਹੋ ਸਕਦਾ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਦੋਵਾਂ ਵਿਧਾਇਕਾਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਹਿਲਾਂ ਹੀ ਮੁਅੱਤਲ (ਸਸਪੈਂਡ) ਕੀਤਾ ਜਾ ਚੁੱਕਾ ਸੀ, ਜਿਸ ਮਗਰੋਂ ਉਨ੍ਹਾਂ ਨੇ ਇਹ ਕਦਮ ਚੁੱਕਿਆ। ‘ਆਪ’ ਲੀਡਰਸ਼ਿਪ ਵੱਲੋਂ ਹੁਣ ਸਪੀਕਰ ਕੋਲੋਂ ਦੋਵਾਂ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਅਧਿਕਾਰਤ ਮੰਗ ਕੀਤੀ ਗਈ ਹੈ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਦੋਵਾਂ ਵਿਧਾਇਕਾਂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ ਅਤੇ 9 ਨਵੰਬਰ ਨੂੰ ਉਨ੍ਹਾਂ ਦੀਆਂ ਦਲੀਲਾਂ ਸੁਣਨ ਉਪਰੰਤ ਹੀ ਨਿਯਮਾਂ ਅਨੁਸਾਰ ਮੈਂਬਰਸ਼ਿਪ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ।

Follow Us
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...