ਤਰਨਤਾਰਨ ‘ਚ ਅੱਤਵਾਦੀ ਮਡਿਊਲ ਦਾ ਪਰਦਾਫਾਸ਼, ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
ਅੱਤਵਾਦੀ ਮਡਿਊਲ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਤਰਨਤਾਰਨ ਨਿਊਜ਼। ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲਿਸ ਨੇ ਅੱਤਵਾਦੀ ਮਡਿਊਲ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਸੁਖਮਨਪ੍ਰੀਤ, ਪ੍ਰਦੀਪ ਅਤੇ ਅਕਸ਼ਮ ਵਜੋਂ ਹੋਈ ਹੈ। ਦੱਸ ਦਈਏ ਕਿ ਵਿਦੇਸ਼ਾਂ ਬੈਠੇ ਖਾਲਿਸਤਾਨੀ ਦਹਿਸ਼ਤਗਰਦਾਂ ਹਰਵਿੰਦਰ ਸਿੰਘ ਉਰਫ਼ ਰਿੰਦਾ, ਲਖਬੀਰ ਸਿੰਘ ਉਰਫ਼ ਲੰਡਾ ਸਮੇਤ 12 ਹੋਰਨਾਂ ਦੇ ਖ਼ਿਲਾਫ਼ ਐਨਡੀਪੀਐਸ, ਆਰਮਜ਼, ਆਈਟੀ ਅਤੇ ਯੂਏਪੀਏ ਐਕਟ ਤਹਿਤ ਕੇਸ ਦਰਜ ਕੀਤਾ ਹੈ।


