ਤਰਨਤਾਰਨ ‘ਚ ਅੱਤਵਾਦੀ ਮਡਿਊਲ ਦਾ ਪਰਦਾਫਾਸ਼, ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

tv9-punjabi
Updated On: 

13 Aug 2023 14:22 PM

ਅੱਤਵਾਦੀ ਮਡਿਊਲ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਤਰਨਤਾਰਨ ਚ ਅੱਤਵਾਦੀ ਮਡਿਊਲ ਦਾ ਪਰਦਾਫਾਸ਼, ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
Follow Us On
ਤਰਨਤਾਰਨ ਨਿਊਜ਼। ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲਿਸ ਨੇ ਅੱਤਵਾਦੀ ਮਡਿਊਲ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਸੁਖਮਨਪ੍ਰੀਤ, ਪ੍ਰਦੀਪ ਅਤੇ ਅਕਸ਼ਮ ਵਜੋਂ ਹੋਈ ਹੈ। ਦੱਸ ਦਈਏ ਕਿ ਵਿਦੇਸ਼ਾਂ ਬੈਠੇ ਖਾਲਿਸਤਾਨੀ ਦਹਿਸ਼ਤਗਰਦਾਂ ਹਰਵਿੰਦਰ ਸਿੰਘ ਉਰਫ਼ ਰਿੰਦਾ, ਲਖਬੀਰ ਸਿੰਘ ਉਰਫ਼ ਲੰਡਾ ਸਮੇਤ 12 ਹੋਰਨਾਂ ਦੇ ਖ਼ਿਲਾਫ਼ ਐਨਡੀਪੀਐਸ, ਆਰਮਜ਼, ਆਈਟੀ ਅਤੇ ਯੂਏਪੀਏ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਦੇਸ ਵਿਰੋਧੀ ਗਤੀਵਿਧੀਆਂ ‘ਚ ਨਾਮ ਸ਼ਾਮਲ

ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਖਿਲਾਫ ਵਪਾਰੀਆਂ, ਡਾਕਟਰਾਂ ਅਤੇ ਨਾਮਵਾਰ ਲੋਕਾਂ ਨੂੰ ਧਮਕਾ ਕੇ ਰੰਗਦਾਰੀ ਮੰਗਣ ਦਾ ਮਾਮਲਾ ਦਰਜ ਹੈ। ਦੱਸ ਦਈਏ ਕਿ ਰੰਗਦਾਰੀ ਨਾ ਦੇਣ ‘ਤੇ ਇਹ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਰੰਗਦਾਰੀ ਤੋਂ ਵਸੂਲੇ ਪੈਸੇ ਨੂੰ ਦੇਸ ਵਿਰੋਧੀ ਗਤੀਵਿਧੀਆਂ ਵਿੱਚ ਵਤਰਨ ਤੋਂ ਇਲਾਵਾ ਨਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਸਮੱਗਲਿੰਗ ਆਦਿ ਸੰਗੀਨ ਕੇਸਾਂ ਵਿੱਚ ਇਸਤੇਮਾਲ ਕਰਦੇ ਸਨ। ਖ਼ਬਰ ਅਪਡੇਟ ਹੋ ਰਹੀ ਹੈ… ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Related Stories