AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫ਼ਰੀਦਕੋਟ ‘ਚ ਵਿਆਹ ਤੋਂ ਪਰਤ ਰਹੇ 3 ਦੋਸਤਾਂ ਦੀ ਦਰਦਨਾਕ ਮੌਤ, ਖ਼ਰਾਬ ਟਰੱਕ ਨਾਲ ਟਕਰਾਈ ਬਾਈਕ

ਫ਼ਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਦੇ ਨਜ਼ਦੀਕ ਸ਼ਨੀਵਾਰ ਦੇਰ ਰਾਤ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਤਿੰਨੋਂ ਨੌਜਵਾਨ ਕੋਟਕਪੂਰਾ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ।

ਫ਼ਰੀਦਕੋਟ 'ਚ ਵਿਆਹ ਤੋਂ ਪਰਤ ਰਹੇ 3 ਦੋਸਤਾਂ ਦੀ ਦਰਦਨਾਕ ਮੌਤ, ਖ਼ਰਾਬ ਟਰੱਕ ਨਾਲ ਟਕਰਾਈ ਬਾਈਕ
sukhjinder-sahota-faridkot
| Updated On: 28 Jun 2026 11:49 AM IST
Share

ਫ਼ਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਜੋੜੀਆਂ ਨਹਿਰਾਂ ਦੇ ਨਜ਼ਦੀਕ ਸ਼ਨੀਵਾਰ ਦੇਰ ਰਾਤ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਤਿੰਨੋਂ ਨੌਜਵਾਨ ਕੋਟਕਪੂਰਾ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ।

ਸਫ਼ਰ ਦੌਰਾਨ ਰਸਤੇ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਸੜਕ ਉੱਤੇ ਖੜ੍ਹੇ ਇੱਕ ਖ਼ਰਾਬ ਟਰੱਕ ਦੇ ਪਿਛਲੇ ਹਿੱਸੇ ਨਾਲ ਜ਼ੋਰਦਾਰ ਤਰੀਕੇ ਨਾਲ ਜਾ ਟਕਰਾਇਆ। ਮ੍ਰਿਤਕਾਂ ਦੀ ਪਛਾਣ ਡੋਗਰ ਬਸਤੀ ਦੇ ਰਹਿਣ ਵਾਲੇ ਨਵਜੋਤ ਸਿੰਘ (30), ਰਵੀ (28) ਅਤੇ ਜਸਵਿੰਦਰ ਜੱਸ (24) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਆਪਸ ਵਿੱਚ ਬਹੁਤ ਗੂੜ੍ਹੇ ਦੋਸਤ ਸਨ।

2 ਦੀ ਮੌਕੇ ‘ਤੇ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਭਿਆਨਕ ਟੱਕਰ ਦੌਰਾਨ ਨਵਜੋਤ ਸਿੰਘ ਅਤੇ ਉਸ ਦੇ ਸਾਥੀ ਜਸਵਿੰਦਰ ਜੱਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਨੌਜਵਾਨ ਰਵੀ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਤਿੰਨਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਨਵਜੋਤ ਦੇ ਚਾਚਾ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਤਿੰਨੋਂ ਨੌਜਵਾਨ ਕੋਟਕਪੂਰਾ ਤੋਂ ਇੱਕ ਵਿਆਹ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਆ ਰਹੇ ਸਨ।

ਉਨ੍ਹਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੜਕ ਦੇ ਬਿਲਕੁਲ ਵਿਚਕਾਰ ਇੱਕ ਖ਼ਰਾਬ ਟਰੱਕ ਖੜ੍ਹਾ ਕੀਤਾ ਹੋਇਆ ਸੀ, ਪਰ ਟਰੱਕ ਚਾਲਕ ਨੇ ਨਾ ਤਾਂ ਉਸ ਦੇ ਇੰਡੀਕੇਟਰ ਚਾਲੂ ਕੀਤੇ ਸਨ ਅਤੇ ਨਾ ਹੀ ਵਾਹਨ ਦੇ ਪਿੱਛੇ ਕੋਈ ਚੇਤਾਵਨੀ ਸੰਕੇਤ, ਰਿਫਲੈਕਟਰ ਜਾਂ ਹੋਰ ਕੋਈ ਸੁਰੱਖਿਆ ਪ੍ਰਬੰਧ ਕੀਤਾ ਹੋਇਆ ਸੀ। ਰਾਤ ਦੇ ਘੁੱਪ ਹਨੇਰੇ ਕਾਰਨ ਸੜਕ ‘ਤੇ ਖੜ੍ਹਾ ਇਹ ਟਰੱਕ ਸਾਫ਼ ਨਜ਼ਰ ਨਹੀਂ ਆਇਆ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ ਅਤੇ ਤਿੰਨ ਕੀਮਤੀ ਜਾਨਾਂ ਚਲੀਆਂ ਗਈਆਂ।

ਸਾਬਕਾ ਕੌਂਸਲਰ ਬੱਬੀ ਨੇ ਹਾਦਸੇ ‘ਤੇ ਜਤਾਇਆ ਡੂੰਘਾ ਦੁੱਖ

ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੌਂਸਲਰ ਬੱਬੀ ਭਾਊ ਨੇ ਕਿਹਾ ਕਿ ਜੇਕਰ ਖ਼ਰਾਬ ਟਰੱਕ ਦੇ ਪਿੱਛੇ ਸੁਰੱਖਿਆ ਨਾਲ ਸਬੰਧਤ ਕੋਈ ਸੰਕੇਤ ਜਾਂ ਰਿਫਲੈਕਟਰ ਲਗਾਇਆ ਹੁੰਦਾ, ਤਾਂ ਸ਼ਾਇਦ ਇਸ ਵੱਡੇ ਹਾਦਸੇ ਨੂੰ ਟਾਲਿਆ ਜਾ ਸਕਦਾ ਸੀ ਅਤੇ ਇਨ੍ਹਾਂ ਨੌਜਵਾਨਾਂ ਦੀ ਜਾਨ ਬਚ ਸਕਦੀ ਸੀ।

ਉਨ੍ਹਾਂ ਦੱਸਿਆ ਕਿ ਮਰਨ ਵਾਲੇ ਤਿੰਨੋਂ ਨੌਜਵਾਨ ਬੇਹੱਦ ਗਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਸਨ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ। ਸਾਬਕਾ ਕੌਂਸਲਰ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੜਕਾਂ ‘ਤੇ ਲਾਪਰਵਾਹੀ ਨਾਲ ਖ਼ਰਾਬ ਵਾਹਨ ਖੜ੍ਹੇ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਉਨ੍ਹਾਂ ਨੂੰ ਯੋਗ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...