LIVE Updates: ਥੋੜ੍ਹੀ ਦੇਰ ਬਾਅਦ ਹੁਸ਼ਿਆਰਪੁਰ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ | today breaking news aaj ki taaja khabar live updates latest news punjabi samachar daily breaking 22th June 2024 Punjabi news - TV9 Punjabi

LIVE Updates: ਭਾਜਪਾ ਪ੍ਰਧਾਨ ਜੇਪੀ ਨੱਡਾ ਬੈਠਕ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ

Updated On: 

22 Jun 2024 23:18 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE Updates: ਭਾਜਪਾ ਪ੍ਰਧਾਨ ਜੇਪੀ ਨੱਡਾ ਬੈਠਕ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ
Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 22 Jun 2024 10:11 PM (IST)

    ਪੇਪਰ ਲੀਕ ਮਾਮਲੇ ‘ਚ ਸਰਕਾਰ ਦਾ ਐਕਸ਼ਨ, ਪ੍ਰਦੀਪ ਸਿੰਘ NTA ਦੇ ਨਵਾਂ DG ਨਿਯੁਕਤ

    NEET ਪੇਪਰ ਲੀਕ ਮਾਮਲੇ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। NTA ਦੇ ਡੀਜੀ ਸੁਬੋਧ ਕੁਮਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਪ੍ਰਦੀਪ ਸਿੰਘ ਖਰੋਲਾ ਨੂੰ ਐਨਟੀਏ ਦਾ ਡੀਜੀ ਨਿਯੁਕਤ ਕੀਤਾ ਗਿਆ ਹੈ।

  • 22 Jun 2024 09:53 PM (IST)

    ਕੱਲ੍ਹ 1563 ਵਿਦਿਆਰਥੀਆਂ ਲਈ NEET ਦੀ ਪ੍ਰੀਖਿਆ, ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ EXAM

    1563 ਵਿਦਿਆਰਥੀਆਂ ਲਈ NEET ਦੀ ਮੁੜ ਪ੍ਰੀਖਿਆ 23 ਜੂਨ ਯਾਨੀ ਕੱਲ੍ਹ ਨੂੰ ਹੋਣੀ ਹੈ, ਜਿਸ ਲਈ 20 ਜੂਨ 2024 ਨੂੰ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ। ਮੁੜ ਪ੍ਰੀਖਿਆ ਦੇ ਨਤੀਜੇ ਜੂਨ ਦੇ ਅੰਤ ਤੱਕ ਜਾਰੀ ਕੀਤੇ ਜਾਣਗੇ। ਕੇਂਦਰ ਵਿੱਚ ਉਮੀਦਵਾਰਾਂ ਦਾ ਦਾਖਲਾ 23 ਜੂਨ ਨੂੰ ਸਵੇਰੇ 11.30 ਵਜੇ ਤੋਂ ਸ਼ੁਰੂ ਹੋਵੇਗਾ। ਪ੍ਰੀਖਿਆ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।

  • 22 Jun 2024 09:21 PM (IST)

    ਭਾਜਪਾ ਪ੍ਰਧਾਨ ਜੇਪੀ ਨੱਡਾ ਬੈਠਕ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ

    ਭਾਜਪਾ ਪ੍ਰਧਾਨ ਜੇਪੀ ਨੱਡਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ। ਦੋਹਾਂ ਨੇਤਾਵਾਂ ਵਿਚਾਲੇ ਬੈਠਕ ਹੋ ਰਹੀ ਹੈ। ਇਹ ਬੈਠਕ ਗ੍ਰਹਿ ਮੰਤਰੀ ਦੀ ਰਿਹਾਇਸ਼ ‘ਤੇ ਬੁਲਾਈ ਗਈ ਹੈ। ਇਸ ਤੋਂ ਪਹਿਲਾਂ ਜੇਪੀ ਨੱਡਾ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।

  • 22 Jun 2024 09:18 PM (IST)

    ਹਿਮਾਚਲ: ਸੈਰ ਸਪਾਟਾ ਉਦਯੋਗ ਨੂੰ ਝਟਕਾ, ਤਾਰਾਦੇਵੀ ਤੋਂ ਅੱਗੇ ਰੇਲ ਸੇਵਾ ਬੰਦ

    ਸ਼ਿਮਲਾ-ਕਾਲਕਾ ਰੇਲਵੇ ਲਾਈਨ ‘ਤੇ ਪਿਛਲੇ ਸਾਲ ਮਾਨਸੂਨ ਦੌਰਾਨ ਇੱਕ ਰੇਲਵੇ ਪੁਲ ਦੇ ਰੁੜ੍ਹ ਜਾਣ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਸ਼ਨੀਵਾਰ ਨੂੰ ਤਾਰਾਦੇਵੀ ਤੋਂ ਅੱਗੇ ਰੇਲ ਸੇਵਾ ਨੂੰ ਰੋਕ ਦਿੱਤਾ ਗਿਆ ਸੀ। ਰੇਲਵੇ ਅਧਿਕਾਰੀਆਂ ਨੇ ਦੱਸਿਆ, ‘ਸੱਤ ‘ਚੋਂ ਚਾਰ ਟ੍ਰੇਨਾਂ ਨੂੰ ਰੋਕ ਦਿੱਤਾ ਗਿਆ ਹੈ, ਜਦਕਿ ਦੋ ਟ੍ਰੇਨਾਂ ਤਾਰਾਦੇਵੀ ਅਤੇ ਇੱਕ ਕੰਡਾਘਾਟ ਤੱਕ ਚੱਲ ਰਹੀਆਂ ਹਨ।’

  • 22 Jun 2024 05:32 PM (IST)

    ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਖਿਲਾਫ ਕਾਰਵਾਈ

    ਸ੍ਰੀ ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਕੁੜੀ ਖਿਲਾਫ SGPC ਨੇ ਸ਼ਿਕਾਇਤ ਦਰਜ ਕਰਵਾਈ ਹੈ। ਡਿਊਟੀ ਤੇ ਤੈਨਾਤ 3 ਸੇਵਾਦਾਰਾਂ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਇੰਸਟਾਗ੍ਰਾਮ ਇਨਫਲਐਂਸਰ ਅਰਚਨਾ ਮਕਵਾਨਾ ਖਿਲਾਫ ਹੋਵੇਗੀ ਕਾਰਵਾਈ।

Related Stories
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
Exit mobile version