Live Update: ਪੀਐਮ ਮੋਦੀ ਨੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ

Updated On: 

30 Sep 2024 23:52 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਪੀਐਮ ਮੋਦੀ ਨੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 30 Sep 2024 09:24 PM (IST)

    ਪੀਐਮ ਮੋਦੀ ਨੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਗੱਲ ਕੀਤੀ। ਸਾਡੇ ਸੰਸਾਰ ਵਿੱਚ ਅੱਤਵਾਦ ਲਈ ਕੋਈ ਥਾਂ ਨਹੀਂ ਹੈ। ਖੇਤਰੀ ਤਣਾਅ ਨੂੰ ਕਾਬੂ ਕਰਨਾ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਨੂੰ ਯਕੀਨੀ ਬਣਾਉਣਾ ਮਹੱਤਵਪੂਰਨ ਹੈ। ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਲਈ ਯਤਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।

  • 30 Sep 2024 07:08 PM (IST)

    ਕਰਨਾਟਕ ਦੇ ਮੁੱਖ ਮੰਤਰੀ ਖ਼ਿਲਾਫ਼ ਈਡੀ ਨੇ ਦਰਜ ਕੀਤਾ ਕੇਸ

    ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਈਡੀ ਨੇ ਪੀਐਮਐਲਏ ਤਹਿਤ ਕੇਸ ਦਰਜ ਕੀਤਾ ਹੈ। ਪਿਛਲੇ ਹਫਤੇ ਕਰਨਾਟਕ ਲੋਕਾਯੁਕਤ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਹੋਰਾਂ ਖਿਲਾਫ ਧੋਖਾਧੜੀ ਅਤੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

  • 30 Sep 2024 05:25 PM (IST)

    SC ਨੇ ਦਲਿਤ ਵਿਦਿਆਰਥੀ ਨੂੰ IIT ਧਨਬਾਦ ਵਿੱਚ ਦਾਖ਼ਲਾ ਦੇਣ ਦੇ ਹੁਕਮ ਦਿੱਤੇ

    ਸੁਪਰੀਮ ਕੋਰਟ ਨੇ ਇੱਕ ਦਲਿਤ ਵਿਦਿਆਰਥੀ ਨੂੰ IIT ਧਨਬਾਦ ਵਿੱਚ ਦਾਖ਼ਲਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਫੀਸ ਜਮ੍ਹਾ ਕਰਨ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਅੜਿੱਕਾ ਨਹੀਂ ਛੱਡਿਆ ਜਾ ਸਕਦਾ।

  • 30 Sep 2024 03:04 PM (IST)

    ਅੰਮ੍ਰਿਤਪਾਲ ਸਿੰਘ ਨੇ ਪਾਰਟੀ ਬਣਾਉਣ ਦਾ ਐਲਾਨ ਕੀਤਾ

    ਅੰਮ੍ਰਿਤਪਾਲ ਸਿੰਘ ਨੇ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਸ ਨੇ ਆਪਣੇ ਟਵੀਟ ਅਕਾਉਂਟ ‘ਤੇ ਪੋਸਟ ਪਾ ਇਸ ਦੀ ਜਾਣਕਾਰੀ ਦਿੱਤੀ ਹੈ।

  • 30 Sep 2024 01:54 PM (IST)

    ਫੌਜੀ ਨੇ ਕੀਤਾ ਹਮਲਾ

    ਮੋਹਾਲੀ ‘ਚ ਸਿਰਫ 7 ਹਜ਼ਾਰ ਰੁਪਏ ਦੇ ਉਧਾਰ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ‘ਚੋਂ ਗੈਰ-ਹਾਜ਼ਰ ਸਤਵੰਤ ਸਿੰਘ ਨੇ ਸੈਕਟਰ-19 ਸਥਿਤ ਨਿਊ ਮਾਰਕੀਟ ‘ਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਤਿੰਨ ਰਾਉਂਡ ਫਾਇਰ ਕੀਤੇ ਹਨ।

  • 30 Sep 2024 01:42 PM (IST)

    ਗੁਰਜੀਤ ਔਜਲਾ ਬੀਡੀਪੀਓ ਆਫਿਸ ਪਹੁੰਚੇ

    ਅੰਮ੍ਰਿਤਸਰ ਤੋਂ MP ਗੁਰਜੀਤ ਔਜਲਾ ਬੀਡੀਪੀਓ ਆਫਿਸ ਪਹੁੰਚੇ ਹਨ। ਨਵੀਆਂ ਵੋਟਾਂ ਬਣਵਾਉਣ ਦਾ ਮੁੱਦਾ ਚੁੱਕਿਆ। ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਵੋਟਾਂ ਬਣਾਉਣ ਦੇ ਵਿੱਚ ਆ ਰਹੀਆਂ ਮੁਸ਼ਕਿਲਾਂਵਾਂ ਕਾਰਨ ਲੋਕਾਂ ਦੀ ਸ਼ਿਕਾਇਤ ‘ਤੇ ਪਹੁੰਚੇ ਹਨ।

  • 30 Sep 2024 12:09 PM (IST)

    ਅੰਤਰਰਾਜੀ ਸਾਈਬਰ ਗੈਂਗ ਕਾਬੂ

    ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਗੈਂਗ ਨੂੰ ਕਾਬੂ ਕੀਤਾ ਹੈ। ਆਸਾਮ ਪੁਲਿਸ ਦੀ ਮਦਦ ਨਾਲ ਕੀਤਾ ਅਪਰੇਸ਼ਨ ਨੇਪਰੇ ਚਾੜ੍ਹਿਆ ਹੈ। ਪੁਲਿਸ ਨੇ ATM ਕਾਰਡ ਤੇ 5.25 ਕਰੋੜ ਰੁਪਏ ਬਰਾਮਦ ਕੀਤੇ ਹਨ।

  • 30 Sep 2024 10:37 AM (IST)

    CM ਭਗਵੰਤ ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ

    CM ਭਗਵੰਤ ਮਾਨ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੇ ਪ੍ਰਬੰਧਾਂ ‘ਤੇ ਚਰਚਾ ਕੀਤੀ ਜਾਵੇਗੀ।

  • 30 Sep 2024 10:33 AM (IST)

    ਉੱਚੀ ਬੋਲੀ 2 ਕਰੋੜ ਦੀ ਲਗਾਈ

    ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਕਲਾ ਪੰਜਾਬ ਦਾ ਪਹਿਲਾ ਐਸਾ ਪਿੰਡ ਬਣਿਆ ਜਿਸ ਵਿੱਚ ਸਰਪੰਚੀ ਲੈਣ ਵਾਸਤੇ ਆਪਣੇ ਆਪ ਨੂੰ ਸਮਰਥਕ ਬੀਜੇਪੀ ਦਾ ਸਮਰਥਕ ਕਹਿਣ ਵਾਲੇ ਆਤਮਾ ਸਿੰਘ ਨੇ ਹੁਣ ਤੱਕ ਦੀ ਸਭ ਤੋਂ ਉੱਚੀ ਬੋਲੀ 2 ਕਰੋੜ ਦੀ ਲਗਾਈ ਹੈ। ਹੁਣ ਤੱਕ ਦਾ ਪੰਜਾਬ ਰਿਕਾਰਡ ਕਾਇਮ ਕਰ ਦਿੱਤਾ ਹੈ।

Exit mobile version