ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Update: ਪੀਐਮ ਮੋਦੀ ਨੇ ਪੁਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

tv9-punjabi
| Updated On: 09 Jul 2024 23:45 PM
Live Update: ਪੀਐਮ ਮੋਦੀ ਨੇ ਪੁਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 09 Jul 2024 11:44 PM (IST)

    ਪੀਐਮ ਮੋਦੀ ਨੇ ਪੁਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

    ਮਾਸਕੋ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅਗਲੇ ਸਾਲ 23ਵੇਂ ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਭਾਰਤ ਆਉਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਪੁਤਿਨ ਨੇ ਪੀਐਮ ਮੋਦੀ ਨੂੰ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

  • 09 Jul 2024 11:44 PM (IST)

    ਕੈਪਟਨ ਅੰਸ਼ੁਮਨ ਦੀ ਪਤਨੀ ‘ਤੇ ਅਸ਼ਲੀਲ ਟਿੱਪਣੀ ਦੇ ਮਾਮਲੇ ਦੀ ਜਾਂਚ ਸ਼ੁਰੂ

    ਕੈਪਟਨ ਅੰਸ਼ੁਮਨ ਦੀ ਪਤਨੀ ‘ਤੇ ਅਸ਼ਲੀਲ ਟਿੱਪਣੀ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਹਰਕਤ ‘ਚ ਆ ਗਿਆ ਹੈ। ਸਪੈਸ਼ਲ ਸੈੱਲ ਦੀ IFSO ਯੂਨਿਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। IFSO ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • 09 Jul 2024 10:33 PM (IST)

    ਅਸਾਮ ਵਿੱਚ ਹੜ੍ਹ ਕਾਰਨ 7 ਹੋਰ ਲੋਕਾਂ ਦੀ ਮੌਤ

    ਆਸਾਮ ‘ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮੰਗਲਵਾਰ ਨੂੰ 7 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਸੂਬੇ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 79 ਤੱਕ ਪਹੁੰਚ ਗਈ ਹੈ। ਅਸਾਮ ਦੇ ਕਈ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

  • 09 Jul 2024 09:24 PM (IST)

    ਆਸਟਰੀਆ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੌਰੇ ਦੇ ਦੂਜੇ ਪੜਾਅ ਲਈ ਮਾਸਕੋ ਤੋਂ ਆਸਟਰੀਆ ਲਈ ਰਵਾਨਾ ਹੋ ਗਏ ਹਨ। ਪੀਐਮ ਮੋਦੀ ਸੋਮਵਾਰ ਨੂੰ ਰੂਸ ਦੀ ਰਾਜਧਾਨੀ ਮਾਸਕੋ ਪਹੁੰਚੇ।

  • 09 Jul 2024 09:21 PM (IST)

    ਕਾਂਗਰਸ ਨੇ ਵੋਟਾਂ ਲਈ ਝੂਠੀ ਗਾਰੰਟੀ ਦਿੱਤੀ ਸੀ: ਜੀ ਕਿਸ਼ਨ ਰੈੱਡੀ

    ਕੇਂਦਰੀ ਮੰਤਰੀ ਅਤੇ ਤੇਲੰਗਾਨਾ ਬੀਜੇਪੀ ਪ੍ਰਧਾਨ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਕਾਂਗਰਸ ਨੇ ਤੇਲੰਗਾਨਾ ਵਿੱਚ ਵੱਖ-ਵੱਖ ਵਾਅਦੇ ਕੀਤੇ ਅਤੇ 6 ਗਾਰੰਟੀਆਂ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ, ਪਰ 7 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਸਕੀਮ ਲਾਗੂ ਨਹੀਂ ਕੀਤੀ ਗਈ, ਸਿਰਫ਼ ਮੁੱਖ ਮੰਤਰੀ ਪਿੰਡ-ਪਿੰਡ ਘੁੰਮਦੇ ਹਨ। ਇਸ ਲਈ ਭਾਜਪਾ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹੈ ਕਿ ਤੁਹਾਡੀ ਗਾਰੰਟੀ ਝੂਠੀ ਗਾਰੰਟੀ ਹੈ, ਇਹ ਵੋਟਾਂ ਦੀ ਗਾਰੰਟੀ ਸੀ, ਇਹ ਕੰਮ ਦੀ ਗਾਰੰਟੀ ਨਹੀਂ ਸੀ।

  • 09 Jul 2024 08:16 PM (IST)

    ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ

    ਭਾਰਤੀ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਵੀ ਪੱਛਮੀ ਕਮਾਂਡ ਖੇਤਰ ਵਿੱਚ ਚੱਲ ਰਹੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੱਛਮੀ ਫੌਜ ਦੇ ਕਮਾਂਡਰ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਮੀਟਿੰਗ ‘ਚ ਆਉਣ ਵਾਲੇ ਦਿਨਾਂ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਸਬੰਧੀ ਰਣਨੀਤੀ ‘ਤੇ ਚਰਚਾ ਕੀਤੀ ਗਈ।

  • 09 Jul 2024 08:06 PM (IST)

    ਪੀਐਮ ਮੋਦੀ ਨੂੰ ਰੂਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਕੀਤਾ ਸਨਮਾਨਿਤ

    ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਸਰਵਉੱਚ ਨਾਗਰਿਕ ਸਨਮਾਨ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸਲ ਨਾਲ ਸਨਮਾਨਿਤ ਕੀਤਾ ਹੈ। ਪੀਐਮ ਮੋਦੀ ਨੇ ਇਸ ਸਨਮਾਨ ਨੂੰ 140 ਕਰੋੜ ਦੇਸ਼ਵਾਸੀਆਂ ਦਾ ਸਨਮਾਨ ਅਤੇ ਡੂੰਘੀ ਦੋਸਤੀ ਅਤੇ ਆਪਸੀ ਵਿਸ਼ਵਾਸ ਦਾ ਸਨਮਾਨ ਦੱਸਿਆ ਹੈ।

  • 09 Jul 2024 07:20 PM (IST)

    NEET ਪੇਪਰ ਲੀਕ ਮਾਮਲੇ ‘ਚ CBI ਨੇ 2 ਹੋਰ ਲੋਕਾਂ ਨੂੰ ਕੀਤਾ ਗ੍ਰਿਫਤਾਰ

    ਸੀਬੀਆਈ ਨੇ NEET-UG ਪੇਪਰ ਲੀਕ ਮਾਮਲੇ ਵਿੱਚ ਬਿਹਾਰ ਤੋਂ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਵਿੱਚੋਂ ਇੱਕ ਉਮੀਦਵਾਰ ਹੈ ਜਦਕਿ ਦੂਜਾ ਕਿਸੇ ਹੋਰ ਉਮੀਦਵਾਰ ਦਾ ਪਿਤਾ ਹੈ। ਇਨ੍ਹਾਂ ਦੋਵਾਂ ਨੂੰ ਬਿਹਾਰ ਦੇ ਨਾਲੰਦਾ ਅਤੇ ਗਯਾ ਜ਼ਿਲ੍ਹਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

  • 09 Jul 2024 07:15 PM (IST)

    ਕਠੂਆ ‘ਚ ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਪਹੁੰਚੀ NIA ਦੀ ਟੀਮ

    ਜੰਮੂ-ਕਸ਼ਮੀਰ ਦੇ ਕਠੂਆ ‘ਚ ਸੋਮਵਾਰ ਨੂੰ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ NIA ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਤਵਾਦੀ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ।

  • 09 Jul 2024 04:52 PM (IST)

    ਪਿਛਲੇ 5 ਸਾਲਾਂ ਵਿੱਚ ਦੁਨੀਆ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ: ਪ੍ਰਧਾਨ ਮੰਤਰੀ ਮੋਦੀ

    ਪੀਐਮ ਮੋਦੀ ਨੇ ਪੁਤਿਨ ਨਾਲ ਮੁਲਾਕਾਤ ਵਿੱਚ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਦੁਨੀਆ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।ਪਹਿਲਾਂ ਕੋਵਿਡ-19 ਕਾਰਨ ਅਤੇ ਫਿਰ ਵੱਖ-ਵੱਖ ਸੰਘਰਸ਼ਾਂ ਕਾਰਨ ਬਹੁਤ ਸਾਰੀਆਂ ਚੁਣੌਤੀਆਂ ਸਾਹਮਣੇ ਆਈਆਂ।

  • 09 Jul 2024 04:47 PM (IST)

    ਪੀਐਮ ਮੋਦੀ ਮਾਸਕੋ ਦੇ ATOM ਮੰਡਪ ਪਹੁੰਚੇ

    ਰੂਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ਵਿੱਚ VDNKh ਪ੍ਰਦਰਸ਼ਨੀ ਕੇਂਦਰ ਵਿੱਚ ATOM ਮੰਡਪ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਮੌਜੂਦ ਸਨ।

  • 09 Jul 2024 04:42 PM (IST)

    J&K: ਨਗਰੋਟਾ ਵਿੱਚ ਸ਼ੱਕੀ IED ਬਰਾਮਦ

    ਜੰਮੂ-ਕਸ਼ਮੀਰ ਦੇ ਨਗਰੋਟਾ ਨੈਸ਼ਨਲ ਹਾਈਵੇਅ 44 ‘ਤੇ ਸੈਲਫੀ ਪੁਆਇੰਟ ਨੇੜੇ ਅੱਜ ਇੱਕ ਸ਼ੱਕੀ ਆਈਈਡੀ ਬਰਾਮਦ ਕੀਤਾ ਗਿਆ ਹੈ। ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ।

  • 09 Jul 2024 03:52 PM (IST)

    ਹਰਿਆਣਾ ਵਿੱਚ 14 ਥਾਵਾਂ ‘ਤੇ ED ਦੀ ਛਾਪੇਮਾਰੀ

    ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ Vat ਘੁਟਾਲੇ ਨੂੰ ਲੈ ਕੇ ਹਰਿਆਣਾ ‘ਚ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਹਰਿਆਣਾ ਸਰਕਾਰ ਦੇ 3 ਐਚਸੀਐਸ ਅਧਿਕਾਰੀਆਂ ਦੇ ਘਰ ਹੋਰ ਲੋਕਾਂ ਦੇ ਨਾਲ ਛਾਪੇਮਾਰੀ ਕੀਤੀ ਗਈ ਹੈ।

  • 09 Jul 2024 02:48 PM (IST)

    ਪੀਐਮ ਮੋਦੀ ਐਟਮ ਪਵੈਲਿਅਨ ਪਹੁੰਚੇ

    PM ਨਰੇਂਦਰ ਮੋਦੀ ਰੂਸ 2 ਦਿਨਾਂ ਦੇ ਰੂਸ ਦੌਰੇ ਹਨ। ਪੀਐਮ ਮੋਦੀ ਵਲਾਦੀਮਾਰ ਪੁਤਿਨ ਨਾਲ ਐਟਮ ਪਵੈਲਿਅਨ ਪਹੁੰਚੇ ਹਨ।

  • 09 Jul 2024 02:06 PM (IST)

    ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਮਾਤਾ ਦਾ ਬਿਆਨ

    ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣ ਆਏ ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਮਾਤਾ ਮੰਜੂ ਸਿੰਘ ਨੇ ਕਿਹਾ ਕਿ ਅਗਨੀਵੀਰ ਸਕੀਮ ਬੰਦ ਹੋਣੀ ਚਾਹੀਦੀ ਹੈ। ਇਸ ‘ਤੇ ਰਾਹੁਲ ਨੇ ਉਨ੍ਹਾਂ ਨੂੰ ਕਿਹਾ ਕਿ ਅਸੀਂ ਲੜਦੇ ਰਹਾਂਗੇ।

  • 09 Jul 2024 12:54 PM (IST)

    ਕਿਸਾਨਾਂ ਦੀ ਡਿਪਟੀ ਕਮੀਸ਼ਨਰ ਨਾਲ ਮੀਟਿੰਗ

    ਲਾਡੋਵਾਲ ਟੋਲ ਪਲਾਜ਼ਾ ਧਰਨੇ ‘ਤੇ ਬੈਠੇ ਕਿਸਾਨਾਂ ਦੀ ਲੁਧਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਦੀ ਡਿਪਟੀ ਕਮੀਸ਼ਨਰ ਨਾਲ ਮੀਟਿੰਗ ਕਰ ਰਹੇ ਹਨ। ਟੋਲ ਪਿੱਛਲੇ 25 ਦਿਨ ਤੋਂ ਬੰਦ ਹੈ।

  • 09 Jul 2024 10:58 AM (IST)

    ਸ਼ੀਲ ਨਾਗੂ ਨਵੇਂ ਚੀਫ਼ ਜਸਟਿਸ

    ਪੰਜਾਬ ਹਰਿਆਣਾ ਹਾਈਕੋਰਟ ਨੂੰ ਨਵਾਂ ਚੀਫ ਜਸਟਿਸ ਮਿਲਿਆ ਹੈ। ਸ਼ੀਲ ਨਾਗੂ ਨਵੇਂ ਚੀਫ਼ ਜਸਟਿਸ ਵਜੋਂ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੂੰ ਰਾਜਪਾਲ ਵੱਲੋਂ ਸਹੁੰ ਦਵਾਈ ਗਈ ਹੈ।

  • 09 Jul 2024 09:57 AM (IST)

    SFJ ‘ਤੇ ਵੱਡੇ ਐਕਸ਼ਨ ਦੀ ਤਿਆਰੀ

    ਭਾਰਤ ਸਰਕਾਰ ਨੇ ਸਿੱਖ ਫਾਰ ਜਸਟਿਸ ‘ਤੇ 5 ਸਾਲ ਲਈ ਬੈਨ ਲਗਾਉਣ ਦੀ ਤਿਆਰੀ ਕੀਤੀ ਹੈ। ਸਰਕਾਰ ਇਸ ਗਰੁੱਪ ਨੂੰ ਦੇਸ਼ ਲਈ ਵੱਡਾ ਖ਼ਤਰਾ ਮੰਨਦੀ ਹੈ। ਗੁਰਪਤਵੰਤ ਸਿੰਘ ਪੰਨੂ ਨੇ 2007 ਵਿੱਚ SFJ ਦੀ ਸਥਾਪਨਾ ਕੀਤੀ ਸੀ। ਪੰਨੂ ਅਮਰੀਕਾ ਵਿੱਚ ਕਾਨੂੰਨ ਦੀ ਪ੍ਰੈਕਟਿਸ ਕਰਦਾ ਹੈ। ਇਸ ਦਾ ਉਦੇਸ਼ ਖਾਲਿਸਤਾਨ ਨਾਂ ਦੇ ਆਜ਼ਾਦ ਦੇਸ਼ ਦੀ ਸਥਾਪਨਾ ਕਰਨਾ ਹੈ।

Follow Us
ਪਰਾਲੀ ਸਾੜਣ ਦੀ ਸਮੱਸਿਆ 'ਤੇ ਕੀ ਬੋਲੇ ਸੀਐਮ ਭਗਵੰਤ ਮਾਨ... ਕੀ ਦੱਸਿਆ ਹੱਲ? ਵੇਖੋ....
ਪਰਾਲੀ ਸਾੜਣ ਦੀ ਸਮੱਸਿਆ 'ਤੇ ਕੀ ਬੋਲੇ ਸੀਐਮ ਭਗਵੰਤ ਮਾਨ... ਕੀ ਦੱਸਿਆ ਹੱਲ? ਵੇਖੋ.......
India vs Pakistan Asia Cup 2025: ਭਾਰਤ ਤੋਂ ਲਗਾਤਾਰ ਦੂਜੀ ਹਾਰ ਤੋਂ ਬਾਅਦ ਬੌਖਲਾਏ Pakistan Cricket Fans!
India vs Pakistan Asia Cup 2025: ਭਾਰਤ ਤੋਂ ਲਗਾਤਾਰ ਦੂਜੀ ਹਾਰ ਤੋਂ ਬਾਅਦ ਬੌਖਲਾਏ Pakistan Cricket Fans!...
ਦੂਜੀ ਵਾਰ ਵਿਆਹ ਦੇ ਬੰਧਨ 'ਚ ਬੱਝੇ ਹਿਮਾਸਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ, ਚੰਡੀਗੜ੍ਹ 'ਚ ਹੋਇਆ ਆਨੰਦ ਕਾਰਜ
ਦੂਜੀ ਵਾਰ ਵਿਆਹ ਦੇ ਬੰਧਨ 'ਚ ਬੱਝੇ ਹਿਮਾਸਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ, ਚੰਡੀਗੜ੍ਹ 'ਚ ਹੋਇਆ ਆਨੰਦ ਕਾਰਜ...
ਲੁਧਿਆਣਾ ਦੇ ਪਿੰਡ ਸਸਰਾਲੀ 'ਚ ਭਰਿਆ ਪਾਣੀ, ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ
ਲੁਧਿਆਣਾ ਦੇ ਪਿੰਡ ਸਸਰਾਲੀ 'ਚ ਭਰਿਆ ਪਾਣੀ, ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ...
DUSU Election Result 2025: ਕੌਣ ਹਨ ABVP ਦੇ ਆਰੀਅਨ ਮਾਨ ? ਬਣੇ DU ਵਿਦਿਆਰਥੀ ਯੂਨੀਅਨ ਦੇ ਪ੍ਰਧਾਨ, ਸੰਜੇ ਦੱਤ ਨੇ ਕੀਤਾ ਸੀ ਪ੍ਰਚਾਰ
DUSU Election Result 2025: ਕੌਣ ਹਨ ABVP ਦੇ ਆਰੀਅਨ ਮਾਨ ? ਬਣੇ DU ਵਿਦਿਆਰਥੀ ਯੂਨੀਅਨ ਦੇ ਪ੍ਰਧਾਨ, ਸੰਜੇ ਦੱਤ ਨੇ ਕੀਤਾ ਸੀ ਪ੍ਰਚਾਰ...
Punjab Flood: 'ਅਤਿ ਹੜ੍ਹ ਪ੍ਰਭਾਵਿਤ' ਸੂਬਾ ਪੰਜਾਬ, ਕੇਂਦਰ ਸਰਕਾਰ ਦੇਵੇਗੀ ਵਾਧੂ ਫੰਡ ਅਤੇ ਕਰਜਾ
Punjab Flood: 'ਅਤਿ ਹੜ੍ਹ ਪ੍ਰਭਾਵਿਤ' ਸੂਬਾ ਪੰਜਾਬ, ਕੇਂਦਰ ਸਰਕਾਰ ਦੇਵੇਗੀ ਵਾਧੂ ਫੰਡ ਅਤੇ ਕਰਜਾ...
Weather Update: ਜਾਂਦੇ-ਜਾਂਦੇ ਮੁੜ ਪਰੇਸ਼ਾਨ ਕਰੇਗਾ ਮੀਂਹ, ਪੰਜਾਬ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦਾ ਵੈਦਰ ਅਪਡੇਟ
Weather Update: ਜਾਂਦੇ-ਜਾਂਦੇ ਮੁੜ ਪਰੇਸ਼ਾਨ ਕਰੇਗਾ ਮੀਂਹ, ਪੰਜਾਬ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦਾ ਵੈਦਰ ਅਪਡੇਟ...
Asia Cup 2025: ਇੱਕ ਵਾਰ ਫਿਰ ਸਰੇਂਡਰ ਨੂੰ ਮਜਬੂਰ ਹੋਈ ਪਾਕਿਸਤਾਨੀ ਟੀਮ
Asia Cup 2025: ਇੱਕ ਵਾਰ ਫਿਰ ਸਰੇਂਡਰ ਨੂੰ ਮਜਬੂਰ ਹੋਈ ਪਾਕਿਸਤਾਨੀ ਟੀਮ...
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ...