ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਅੱਜ ਹੋਵੇਗੀ ਸੁਣਵਾਈ, SIT ਨੇ FIR ਦਰਜ ਕਰਨ ਦੀ ਇਜਾਜ਼ਤ ਮੰਗੀ

Updated On: 

16 Oct 2024 17:27 PM

ਸਪੈਸ਼ਲ ਡੀਜੀਪੀ (ਐਸਟੀਐਫ) ਅਤੇ ਏਡੀਜੀਪੀ ਜੇਲ੍ਹ ਦੀ ਸਾਂਝੀ ਕਮੇਟੀ ਵੱਲੋਂ ਤਿਆਰ ਰਿਪੋਰਟ 14 ਦਸੰਬਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਸੀ। ਇਸ ਰਿਪੋਰਟ ਵਿੱਚ ਐਸਆਈਟੀ ਨੇ ਕਿਹਾ ਹੈ ਕਿ ਇੰਟਰਵਿਊ ਪੰਜਾਬ ਜਾਂ ਹਰਿਆਣਾ ਦੀ ਜੇਲ੍ਹ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਇਹ ਇੰਟਰਵਿਊ ਰਾਜਸਥਾਨ 'ਚ ਕਰਵਾਏ ਜਾਣ ਦੀ ਸੰਭਾਵਨਾ ਜਤਾਈ ਗਈ ਹੈ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਅੱਜ ਹੋਵੇਗੀ ਸੁਣਵਾਈ, SIT ਨੇ FIR ਦਰਜ ਕਰਨ ਦੀ ਇਜਾਜ਼ਤ ਮੰਗੀ
Follow Us On

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਏਡੀਜੀਪੀ ਜੇਲ੍ਹ ਵੱਲੋਂ ਸੀਲਬੰਦ ਲਿਫ਼ਾਫ਼ੇ ਵਿੱਚ ਜਾਂਚ ਰਿਪੋਰਟ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਇਜਾਜ਼ਤ ਮੰਗੀ ਹੈ।

ਇੰਟਰਵਿਊ ਪੰਜਾਬ ਤੇ ਹਰਿਆਣਾ ਦੀ ਜੇਲ੍ਹ ‘ਚ ਨਹੀਂ ਹੋਈ- SIT

ਸਪੈਸ਼ਲ ਡੀਜੀਪੀ (ਐਸਟੀਐਫ) ਅਤੇ ਏਡੀਜੀਪੀ ਜੇਲ੍ਹ ਦੀ ਸਾਂਝੀ ਕਮੇਟੀ ਵੱਲੋਂ ਤਿਆਰ ਰਿਪੋਰਟ 14 ਦਸੰਬਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਸੀ। ਇਸ ਰਿਪੋਰਟ ਵਿੱਚ ਐਸਆਈਟੀ ਨੇ ਕਿਹਾ ਹੈ ਕਿ ਇੰਟਰਵਿਊ ਪੰਜਾਬ ਜਾਂ ਹਰਿਆਣਾ ਦੀ ਜੇਲ੍ਹ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਇਹ ਇੰਟਰਵਿਊ ਰਾਜਸਥਾਨ ‘ਚ ਕਰਵਾਏ ਜਾਣ ਦੀ ਸੰਭਾਵਨਾ ਜਤਾਈ ਗਈ ਹੈ। ਐਸਆਈਟੀ ਨੇ ਇਹ ਵੀ ਸਿੱਟਾ ਕੱਢਿਆ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ ਤੋਂ ਇੰਟਰਵਿਊ ਕਰਵਾਉਣੀ ਸੰਭਵ ਨਹੀਂ ਹੈ। ਸਪੈਸ਼ਲ ਸੈੱਲ ਵਿੱਚ ਜੈਮਰ ਲਗਾਏ ਗਏ ਹਨ ਜਿੱਥੇ ਬਿਸ਼ਨੋਈ ਨੂੰ ਰੱਖਿਆ ਗਿਆ ਹੈ।

ਇਹ ਇੰਟਰਵਿਊ 14-17 ਮਾਰਚ ਨੂੰ ਹੋਈ

ਐਸਆਈਟੀ ਨੇ ਕ ਸੰਭਾਵਨਾ ਜਤਾਇ ਹੈ ਕਿ ਬਿਸ਼ਨੋਈ ਦੀਆਂ ਦੋ ਵਾਰ-ਵਾਰ ਇੰਟਰਵਿਊਆਂ 14 ਮਾਰਚ ਅਤੇ 17 ਮਾਰਚ ਨੂੰ ਕੀਤੀਆਂ ਗਈਆਂ ਸਨ। ਏਡੀਜੀਪੀ ਜੇਲ੍ਹ ਅਰੁਣਪਾਲ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਤੋਂ ਬਾਹਰ ਲਿਜਾਇਆ ਗਿਆ ਸੀ ਕਿਉਂਕਿ ਉਹ ਦੋਵਾਂ ਸੂਬਿਆਂ ਤੋਂ ਬਾਹਰ ਦਰਜ ਕੇਸਾਂ ਵਿੱਚ ਵੀ ਲੋੜੀਂਦਾ ਸੀ।

FIR ਦਰਜ ਕਰਨ ਦੀ ਸਿਫਾਰਿਸ਼

SIT ਨੇ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਇਹ ਵੀ ਸਿਫਾਰਿਸ਼ ਕੀਤੀ ਹੈ ਕਿ ਇੰਟਰਵਿਊ ਮਾਮਲੇ ਵਿੱਚ ਵੀ FIR ਦਰਜ ਕੀਤੀ ਜਾਵੇ। ਦਰਅਸਲ, ਇਸ ਇੰਟਰਵਿਊ ਦੀ ਜਾਂਚ ਕਰਦਿਆਂ, FIR ਤੋਂ ਬਿਨਾਂ, ਪੰਜਾਬ ਪੁਲਿਸ ਬਿਸ਼ਨੋਈ ਦੇ ਸਾਥੀਆਂ ਜਾਂ ਸ਼ੱਕੀ ਮੁਲਜ਼ਮਾਂ ਨੂੰ ਰਾਜਸਥਾਨ ਜਾਂ ਹੋਰ ਸੂਬੇ ਦੀਆਂ ਜੇਲ੍ਹਾਂ ਤੋਂ ਰਿਮਾਂਡ ‘ਤੇ ਨਹੀਂ ਲੈ ਸਕਦੀ। FIR ਤੋਂ ਬਾਅਦ ਦੂਜੇ ਸੂਬਿਆਂ ਦੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਜਾਂਚ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਪਹਿਲੀ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤੀ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਲਾਰੈਂਸ ਦਾ ਦੂਜਾ ਇੰਟਰਵਿਊ ਵੀ ਉਸੇ ਨਿੱਜੀ ਚੈਨਲ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ।

ਪੰਜਾਬ ਦੇ ਡੀਜੀਪੀ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਸਾਫ਼ ਕਹਿ ਦਿੱਤਾ ਸੀ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। 16 ਮਾਰਚ ਨੂੰ ਡੀਜੀਪੀ ਗੌਰਵ ਯਾਦਵ ਨੂੰ ਖੁਦ ਪ੍ਰੈਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਵਿੱਚ ਸਪੱਸ਼ਟ ਕਰਨਾ ਪਿਆ ਸੀ ਕਿ ਪੰਜਾਬ ਦੀ ਜੇਲ੍ਹ ਵਿੱਚ ਅਜਿਹਾ ਨਹੀਂ ਹੋਇਆ। ਇੰਟਰਵਿਊ ਭਾਗ-2 ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ‘ਤੇ ਇੱਕ ਵਾਰ ਫਿਰ ਸਵਾਲ ਚੁੱਕੇ ਹਨ।

Exit mobile version