CM Tweet on Budget: ‘ਅੱਜ ਦਾ ਦਿਨ ਸਾਡੇ ਲਈ ਇਤਿਹਾਸਕ’

Updated On: 

10 Mar 2023 10:46 AM

Budget Session: ਬਜਟ ਵਿੱਚ ਸਿੱਖਿਆ, ਸਿਹਤ ਅਤੇ ਸਨਅਤ ਤੇ ਖਾਸ ਧਿਆਨ ਦਿੱਤਾ ਗਿਆ ਹੈ। ਬਜਟ ਪੇਸ਼ ਹੋਣ ਤੋਂ ਬਾਅਦ ਸ਼ਾਮ ਨੂੰ ਕੈਬਿਨੇਟ ਦੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ਵਿੱਚ ਸੂਬੇ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

CM Tweet on Budget: ਅੱਜ ਦਾ ਦਿਨ ਸਾਡੇ ਲਈ ਇਤਿਹਾਸਕ
Follow Us On

ਪੰਜਾਬ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਆਮ ਆਦਮੀ ਪਾਰਟੀ (Aam AAdmi Party)ਦਾ ਪੂਰਨ ਪਹਿਲਾ ਬਜਟ ਪੇਸ਼ ਕਰਨ ਤੋਂ ਪਹਿਲਾਂ ਟਵੀਟ ਕੀਤਾ ਹੈ। ਪੰਜਾਬਸਰਕਾਰ ਅੱਜ ਆਪਣਾ ਪਹਿਲਾ ਪੂਰਨ ਬਜਟ (First Full Budget) ਪੇਸ਼ ਕਰਨ ਜਾ ਰਹੀ ਹੈ। ਬਜਟ 11 ਵਜੇ ਪੇਸ਼ ਹੋਣ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੰਜਾਬ ਵਿਧਾਨਸਭਾ ਦੀ ਕਾਰਵਾਈ 10 ਵਜੇ ਤੋਂ ਸ਼ੁਰੂ ਹੋ ਗਈ।

ਅੱਜ ਦਾ ਦਿਨ ਇਤਿਹਾਸਕ ਹੈ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਸਰਕਾਰ ਦਾ ਪੂਰਨ ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ।

ਤਿੰਨ ਮਾਰਚ ਨੂੰ ਸ਼ੁਰੂ ਹੋਇਆ ਸੀ ਬਜਟ ਸੈਸ਼ਨ

ਪੰਜਾਬ ਸਰਕਾਰ ਵੱਲੋਂ ਤਿੰਨ ਮਾਰਚ ਤੋਂ ਬਜਟ ਸੈਸ਼ਨ ਸ਼ੁਰੂ ਕੀਤਾ ਗਿਆ ਸੀ। ਅੱਜ ਦਸ ਮਾਰਚ ਨੂੰ ਸਵੇਰੇ 11 ਵਜੇ ਵਿਧਾਨ ਸਭਾ ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਬਜਟ ਪੇਸ਼ ਕਰਨਗੇ। ਇਸ ਵਾਰ ਪੰਜਾਬ ਸਰਕਾਰ ਦਾ ਬਜਟ 2023 ਦੋ ਪੜਾਵਾਂ ਵਿੱਚ ਹੋ ਰਿਹਾ ਹੈ। ਪੰਜਾਬ ਸਰਕਾਰ ਦੇ ਐਲਾਨ ਅਨੁਸਾਰ ਬਜਟ ਦਾ ਪਹਿਲਾ ਪੜਾਅ ਤਿੰਲ ਮਾਰਚ ਤੋਂ ਸ਼ੁਰੂ ਹੋ ਕੇ 11 ਮਾਰਚ ਤੱਕ ਹੋਵੇਗਾ, ਜਦਕਿ ਦੂਜਾ ਪੜਾਅ 22 ਮਾਰਚ ਤੋਂ 24 ਮਾਰਚ ਤੱਕ ਹੋਵੇਗਾ।

ਸਾਰੇ ਖੇਤਰਾਂ ਵਿਚ ਹੋ ਸਕਦੇ ਹਨ ਅਹਿਮ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਰੱਖਿਆ ਗਿਆ ਸੀ, ਜੋ ਕਿ ਸਾਲ 2021-22 ਦੇ ਮੁਕਾਬਲੇ 14% ਵੱਧ ਸੀ। ਪਰ ਇਸ ਵਾਰ ਵਿੱਤ ਮੰਤਰੀ ਚੀਮਾ ਵੱਧ ਬਜਟ ਖਰਚ ਅਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ। ਔਰਤਾਂ ਦੇ ਬੈਂਕ ਖਾਤਿਆਂ ਵਿੱਚ ਹਜ਼ਾਰ-ਹਜ਼ਾਰ ਰੁਪਏ ਜਮ੍ਹਾ ਕਰਵਾਉਣ ਲਈ ਫੰਡ ਦਾ ਐਲਾਨ ਕੀਤਾ ਜਾ ਸਕਦਾ ਹੈ। ਓਪੀਐਸ ਸਕੀਮ ਨੂੰ ਲਾਗੂ ਕਰਨ, ਪਿਛਲੇ ਬਜਟ ਸੈਸ਼ਨ ਵਿੱਚ ਕੀਤੀਆਂ ਗਈਆਂ ਘੋਸ਼ਣਾਵਾਂ, ਸਕੂਲ ਅਤੇ ਮੈਡੀਕਲ ਖੇਤਰ, ਉਦਯੋਗਿਕ ਵਿਕਾਸ ਅਤੇ ਜੀਐਸਟੀ ਕੁਲੈਕਸ਼ਨ ਵਿੱਚ ਵਾਧੇ ਕਾਰਨ ਸਰਕਾਰੀ ਫੰਡ ਵਿੱਚ ਜਮ੍ਹਾਂ ਰਾਸ਼ੀ, ਖੇਡ ਨੀਤੀ ਅਤੇ ਆਧੁਨਿਕ ਖੇਤੀ ਦੇ ਰਾਖਵੇਂ ਫੰਡ ਸਬੰਧੀ ਕੁਝ ਅਹਿਮ ਐਲਾਨ ਕੀਤੇ ਜਾ ਸਕਦੇ ਹਨ।ਜ਼ਿਕਰਯੋਗ ਹੈ ਕਿ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਬਜਟ ਵਿੱਚ ਇਕ ਜੁਲਾਈ 2022 ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਨਾਲ ਹੀ ਕੋਈ ਨਵਾਂ ਟੈਕਸ ਵੀ ਨਹੀਂ ਲਗਾਇਆ ਗਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version