ਪੰਜਾਬ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ

Updated On: 

11 Aug 2025 07:28 AM IST

ਮੌਸਮ ਵਿਭਾਗ ਦੇ ਅਲਰਟ ਅਨੁਸਾਰ, ਅੱਜ ਯਾਨੀ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਤੇ ਨਵਾਂਸ਼ਹਿਰ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ 12 ਤੋਂ 13 ਅਗਸਤ ਨੂੰ ਪੂਰੇ ਪੰਜਾਬ 'ਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਫਿਰ 14 ਤੋਂ 15 ਅਗਸਤ ਨੂੰ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਸੰਭਾਵਨਾ

ਸੰਕੇਤਕ ਤਸਵੀਰ (Photo Credit: AI)

Follow Us On

ਪੰਜਾਬ ‘ਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬਾਰਿਸ਼ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ। ਬੀਤੇ ਦਸ ਦਿਨਾਂ ‘ਚ ਆਮ ਨਾਲੋਂ ਘੱਟ ਬਾਰਿਸ਼ ਦਰਜ ਕੀਤੇ ਜਾਣ ਤੋਂ ਬਾਅਦ ਹੁਣ ਇਸ ਹਫ਼ਤੇ ਚੰਗੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਬੀਤੇ ਦਿਨ ਇੱਕ-ਦੋ ਜ਼ਿਲ੍ਹਿਆਂ ‘ਚ ਕਿੰਨ-ਮਿੰਨ ਬਾਰਿਸ਼ ਦੇਖੀ ਗਈ, ਜਿਸ ਦੇ ਚੱਲਦੇ ਵੱਧ ਤੋਂ ਵੱਧ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 41.6 ਡਿਗਰੀ ਦਰਜ ਕੀਤਾ ਗਿਆ।

ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਪਮਾਨ 35 ਡਿਗਰੀ ਦੇ ਕਰੀਬ ਰਿਹਾ। ਲੁਧਿਆਣਾ ‘ਚ ਤਾਪਮਾਨ 34.2 ਡਿਗਰੀ, ਪਟਿਆਲਾ ‘ਚ 35.5 ਡਿਗਰੀ ਤੇ ਅੰਮ੍ਰਿਤਸਰ ‘ਚ ਵੱਧ ਤਾਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਬਾਰਿਸ਼ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ‘ਚ 0.5 ਡਿਗਰੀ ਤੇ ਪਟਿਆਲਾ ‘ਚ 0.4 ਮਿਮੀ ਬਾਰਿਸ਼ ਦਰਜ ਕੀਤੀ ਗਈ।

ਅੱਜ ਯੈਲੋ ਅਲਰਟ, ਫਿਰ ਅਗਲੇ ਦੋ ਦਿਨ ਆਮ ਰਹੇਗਾ ਮੌਨਸੂਨ

ਮੌਸਮ ਵਿਭਾਗ ਦੇ ਅਲਰਟ ਅਨੁਸਾਰ, ਅੱਜ ਯਾਨੀ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਤੇ ਨਵਾਂਸ਼ਹਿਰ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ 12 ਤੋਂ 13 ਅਗਸਤ ਨੂੰ ਪੂਰੇ ਪੰਜਾਬ ‘ਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਫਿਰ 14 ਤੋਂ 15 ਅਗਸਤ ਨੂੰ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ‘ਚ ਮੌਨਸੂਨ ਰਿਹਾ ਕਮਜ਼ੋਰ

ਪੰਜਾਬ ‘ਚ ਮੌਨਸੂਨ ਲਗਾਤਾਰ ਕਮਜ਼ੋਰ ਹੋ ਰਿਹਾ ਹੈ। 1 ਜੂਨ ਤੋਂ 10 ਅਗਸਤ ਤੱਕ ਮੌਨਸੂਨ ਸੀਜ਼ਨ ਦੌਰਾਨ ਆਮ ਤੋਂ 7 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਇਨ੍ਹਾਂ ਦਿਨਾਂ ‘ਚ ਆਮ ਤੌਰ ‘ਤੇ 279.1 ਮਿਮੀ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਪਰ ਇਸ ਵਾਰ ਸਿਰਫ਼ 259.9 ਮਿਮੀ ਬਾਰਿਸ਼ ਹੀ ਦਰਜ ਕੀਤੀ ਗਈ।

ਉੱਥੇ ਹੀ, 1 ਤੋਂ 10 ਅਗਸਤ ਦੀ ਗੱਲ ਕਰੀਏ ਤਾਂ ਇਨ੍ਹਾਂ 10 ਦਿਨਾਂ ‘ਚ ਆਮ ਨਾਲੋਂ 32 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਨ੍ਹਾਂ 10 ਦਿਨਾਂ ‘ਚ 63.2 ਮਿਮੀ ਬਾਰਿਸ਼ ਹੁੰਦੀ ਹੈ, ਜਦਕਿ ਇਸ ਵਾਰ ਸਿਰਫ਼ 43.3 ਮਿਮੀ ਬਾਰਿਸ਼ ਦਰਜ ਕੀਤੀ ਗਈ।