ਅੱਜ ਪੂਰੇ ਪੰਜਾਬ ‘ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ; ਜਾਣੋ ਮੌਸਮ ਦਾ ਹਾਲ

Updated On: 

29 Dec 2025 07:02 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਫਰੀਦਕੋਟ 'ਚ ਦਰਜ ਕੀਤਾ ਗਿਆ।

ਅੱਜ ਪੂਰੇ ਪੰਜਾਬ ਚ ਧੁੰਦ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਚ ਚਲੇਗੀ ਸੀਤ ਲਹਿਰ; ਜਾਣੋ ਮੌਸਮ ਦਾ ਹਾਲ

ਸੰਕੇਤਕ ਤਸਵੀਰ

ਅੱਜ ਪੰਜਾਬ ਭਰ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 7 ਜ਼ਿਲ੍ਹਿਆਂ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਚ ਧੁੰਦ ਦਾ ਹੋਰ ਵੀ ਕਹਿਰ ਦੇਖਣ ਨੂੰ ਮਿਲੇਗਾ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਚ ਧੁੰਦ ਦੇ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਧੁੰਦ ਦਾ ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਧੁੰਦ ਦੇ ਆਰੇਂਜ ਅਲਰਟ ਦੇ ਨਾਲ ਸੀਤ ਲਹਿਰ

ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਚ ਧੁੰਦ ਦੇ ਆਰੇਂਜ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਇਸ ਦੌਰਾਨ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਧੁੰਦ ਦਾ ਯੈਲੋ ਅਲਰਟ

ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ

ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਚ ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਇੱਥੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਦਾ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਫਰੀਦਕੋਟ ਚ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ, ਲੁਧਿਆਣਾ ਦਾ ਵੀ 4.4 ਡਿਗਰੀ, ਪਟਿਆਲਾ ਦਾ 4.6 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 4.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.5 ਡਿਗਰੀ, ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 3.9 ਡਿਗਰੀ, ਸਮਰਾਲਾ (ਲੁਧਿਆਣਾ) ਦਾ 6.9 ਡਿਗਰੀ, ਮਾਨਸਾ ਦਾ 5.8 ਡਿਗਰੀ, ਭਾਖੜਾ ਡੈਮ (ਰੂਪਨਗਰ ) ਦਾ 7.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 5.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਦਰਜ ਕੀਤਾ ਗਿਆ।

Loading...
Unable to load recommendations.
Follow Us
Related Stories
ਵਿਧਾਨ ਸਭਾ ਹਲਕਾ ਜਲਾਲਾਬਾਦ ਦਾ ਸਿਆਸੀ ਸਮੀਕਰਨ, ਵਿਧਾਇਕ ਗੋਲਡੀ ਦੇ ਵਿਕਾਸ ਦਾਅਵੇ ਬਨਾਮ ਵਿਰੋਧੀਆਂ ਦੇ ਸਵਾਲ; ਜਾਣੋ ਅਣਸੁਲਝੇ ਮੁੱਦੇ
ਜਲੰਧਰ ‘ਚ ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਮਕਾਨ ਦੀ ਛੱਤ, 8 ਸਾਲਾ ਮਾਸੂਮ ਸਮੇਤ ਤਿੰਨ ਜੀਅ ਮਲਬੇ ਹੇਠ ਦੱਬੇ
ਪੰਜਾਬ ਪੁਲਿਸ ਦਾ ਅੰਮ੍ਰਿਤਸਰ ‘ਚ ਵੱਡਾ ਐਕਸ਼ਨ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਹਥਿਆਰਾਂ ਸਮੇਤ 8 ਬਦਮਾਸ਼ ਗ੍ਰਿਫ਼ਤਾਰ
2027 ਚੋਣਾਂ ਲਈ ਸਿਆਸੀ ਪਾਰਟੀਆਂ ਮੈਦਾਨ ਚ ਨਿੱਤਰੀਆਂ, AAP ਦੀ ਘਰ-ਘਰ ਮੁਹਿੰਮ ਤਾਂ BJP ਦੀ ਨਸ਼ਾ ਮੁਕਤ ਯਾਤਰਾ; ਪੜ੍ਹੋ ਪੂਰੀ ਰਿਪੋਰਟ
ਪੰਜਾਬ ਚ ਜਨਗਣਨਾ-2027 ਦੀਆਂ ਤਿਆਰੀਆਂ ਤੇਜ਼, 16 ਨਵੰਬਰ ਤੋਂ ਸਵੈ-ਗਣਨਾ ਸ਼ੁਰੂ; ਲੋਕਾਂ ਤੋਂ ਪੁੱਛੇ ਜਾਣਗੇ ਇਹ ਸਵਾਲ
ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ