ਪੰਜਾਬ: ਅੱਜ ਸਾਰੇ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ‘ਚ ਆਮ ਨਾਲੋਂ 5.2 ਡਿਗਰੀ ਦੀ ਗਿਰਾਵਟ
Punjab Weather Update: ਅੱਜ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ 1.5 ਡਿਗਰੀ ਗਿਰਾਵਟ ਦਰਜ ਕੀਤੀ ਗਈ। ਇਹ ਸੂਬੇ ਦੇ ਆਮ ਤਾਪਮਾਨ ਤੋਂ 5.2 ਡਿਗਰੀ ਘੱਟ ਹੈ। ਬਠਿੰਡਾਂ 'ਚ ਸਭ ਤੋਂ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ‘ਚ ਮੌਨਸੂਨ ਐਕਟਿਵ ਹੈ। ਸੂਬੇ ਦੇ ਹਰ ਜ਼ਿਲ੍ਹੇ ‘ਚ ਮੀਂਹ ਪੈਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜ ਜ਼ਿਲ੍ਹਿਆਂ- ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਰੂਪਨਗਰ ਤੇ ਹੁਸ਼ਿਆਰਪੁਰ ‘ਚ ਹਨੇਰੀ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 1.5 ਡਿਗਰੀ ਗਿਰਾਵਟ ਦਰਜ ਕੀਤੀ ਗਈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.2 ਡਿਗਰੀ ਘੱਟ ਹੈ। ਬਠਿੰਡਾਂ ‘ਚ ਸਭ ਤੋਂ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਬੀਤੇ ਕੱਲ੍ਹ ਪੰਜਾਬ ਸੂਬੇ ‘ਚ 7.7 ਮਿਮੀ ਬਾਰਿਸ਼ ਹੋਈ। ਮੌਨਸੂਨ ਸੀਜ਼ਨ ‘ਚ 1 ਜੂਨ ਤੱਕ ਸੂਬੇ ‘ਚ 70.4 ਮਿਮੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਆਮ ਦਿਨਾਂ ‘ਚ 58.1 ਮਿਮੀ ਬਾਰਿਸ਼ ਹੁੰਦੀ ਹੈ। ਅਜਿਹੇ ‘ਚ ਇਸ ਵਾਰ 33 ਫ਼ੀਸਦੀ ਵੱਧ ਬਾਰਿਸ਼ ਹੋਈ।
ਅੱਜ ਸਾਰੇ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਮੋਹਾਲੀ ‘ਚ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਜੁਲਾਈ ਮਹੀਨ ‘ਚ ਅਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਜੁਲਾਈ ‘ਚ ਕੁੱਝ ਥਾਵਾਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 5 ਜੁਲਾਈ ਨੂੰ ਕਈ ਥਾਵਾਂ ਤੇ 15 ਜੁਲਾਈ ਨੂੰ ਵੀ ਕਈ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 6 ਤੇ 7 ਜੂਨ ਨੂੰ ਜ਼ਿਆਦਾਤਰ ਇਲਾਕਿਆਂ ਦੀਆਂ ਵੱਖ-ਵੱਖ ਥਾਵਾਂ ‘ਚ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਹੋ ਸਕਦੀ ਹੈ।