ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 12 ਜ਼ਿਲ੍ਹਿਆਂ ‘ਚ ਹਨੇਰੀ ਦਾ ਅਲਰਟ, ਤਾਪਮਾਨ ਔਸਤ ਨਾਲੋਂ 4 ਡਿਗਰੀ ਘੱਟ

tv9-punjabi
Published: 

04 Jun 2025 07:38 AM

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੋਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਨਵਾਂ ਸ਼ਹਿਰ, ਮੋਹਾਲੀ ਦੇ ਅਲੱਗ-ਅਲੱਗ ਇਲਾਕਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ, ਬਰਨਾਲਾ, ਨਵਾਂ ਸ਼ਹਿਰ, ਮੋਹਾਲੀ 'ਚ ਹਨੇਰੀ, ਬਿਜ਼ਲੀ, ਚੱਲਣ ਦੀ ਸੰਭਾਵਨਾ ਹੈ ਤੇ 5 ਜੂਨ ਨੂੰ ਮੀਂਹ ਦੀ ਸੰਭਾਵਨਾ ਹੈ।

ਪੰਜਾਬ ਦੇ 8 ਜ਼ਿਲ੍ਹਿਆਂ ਚ ਅੱਜ ਮੀਂਹ ਦੀ ਸੰਭਾਵਨਾ, 12 ਜ਼ਿਲ੍ਹਿਆਂ ਚ ਹਨੇਰੀ ਦਾ ਅਲਰਟ, ਤਾਪਮਾਨ ਔਸਤ ਨਾਲੋਂ 4 ਡਿਗਰੀ ਘੱਟ

ਸੰਕੇਤਕ ਤਸਵੀਰ (Pic Credit: Pexels)

Follow Us On

ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 8 ਜ਼ਿਲ੍ਹਿਆਂ ‘ਚ ਕੁੱਝ ਇਲਾਕਿਆਂ ‘ਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਅਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ਦੇ ਤਾਪਮਾਨ ‘ਚ 2 ਡਿਗਰੀ ਦੀ ਕਮੀਂ ਦਰਜ਼ ਕੀਤੀ ਗਈ ਹੈ, ਜੋ ਕਿ ਸੂਬੇ ਦੇ ਔਸਤ ਤਾਪਮਾਨ ਤੋਂ 4.6 ਡਿਗਰੀ ਘੱਟ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ‘ਚ 38 ਡਿਗਰੀ ਦਰਜ਼ ਕੀਤਾ ਗਿਆ ਹੈ।

ਸਾਰੇ ਜ਼ਿਲ੍ਹਿਆਂ ‘ਚ ਤਾਪਮਾਨ 38 ਡਿਗਰੀ ਤੋਂ ਘੱਟ

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੋਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਨਵਾਂ ਸ਼ਹਿਰ, ਮੋਹਾਲੀ ਦੇ ਅਲੱਗ-ਅਲੱਗ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ, ਬਰਨਾਲਾ, ਨਵਾਂ ਸ਼ਹਿਰ, ਮੋਹਾਲੀ ‘ਚ ਹਨੇਰੀ, ਬਿਜ਼ਲੀ, ਚੱਲਣ ਦੀ ਸੰਭਾਵਨਾ ਹੈ ਤੇ 5 ਜੂਨ ਨੂੰ ਮੀਂਹ ਦੀ ਸੰਭਾਵਨਾ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਸਮੇਂ 33 ਤੋਂ 38 ਡਿਗਰੀ ਦੇ ਵਿਚਕਾਰ ਚੱਲ ਰਿਹਾ ਹੈ। ਸਾਰੇ ਜ਼ਿਲ੍ਹਿਆਂ ਦੇ ਤਾਪਮਾਨ ‘ਚ ਗਿਰਾਵਟ ਦਰਜ਼ ਕੀਤੀ ਗਈ ਹੈ। ਚੰਡੀਗੜ੍ਹ ਦਾ ਤਾਪਮਾਨ 36.2 ਡਿਗਰੀ ਦਰਜ਼ ਕੀਤਾ ਗਿਆ ਹੈ। ਤਾਪਮਾਨ ‘ਚ 0.8 ਡਿਗਰੀ ਦੀ ਗਿਰਵਾਟ ਦਰਜ਼ ਕੀਤੀ ਗਈ ਹੈ। ਲੁਧਿਆਣਾ ਦੇ ਤਾਪਮਾਨ ‘ਚ 2.6 ਡਿਗਰੀ ਗਿਰਾਵਟ ਦਰਜ਼ ਕੀਤੀ ਗਈ ਹੈ, ਹੁਣ ਇੱਥੇ ਤਾਪਮਾਨ 35.8 ਡਿਗਰੀ ਦਰਜ਼ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦਾ ਤਾਪਮਾਨ 2.9 ਡਿਗਰੀ ਦੇ ਗਿਰਾਵਟ ਦੇ ਨਾਲ 35.5 ਡਿਗਰੀ ਦਰਜ਼ ਕੀਤਾ ਗਿਆ ਹੈ ਤੇ ਜਲੰਧਰ ਦਾ ਤਾਪਮਾਨ 34 ਡਿਗਰੀ ਦਰਜ਼ ਕੀਤਾ ਗਿਆ ਹੈ।