AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ

ਕਿਸਾਨਾਂ ਵੱਲੋਂ ਟੋਲ ਪਲਾਜਾ ਬੰਦ ਕਰਨ ਦੇ ਐਲਾਨ ਮਗਰੋਂ ਪਲਾਜਾ ਪ੍ਰਸ਼ਾਸਨ ਦੀ ਚਿੰਤਾ ਵੱਧ ਗਈ ਹੈ। ਉਸਨੂੰ ਆਪਣੀ ਕਮਾਈ ਚ ਘਾਟਾ ਹੋਣ ਦਾ ਖਤਰਾ ਸਤਾ ਰਿਹਾ ਹੈ।

ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ
gobind-saini-bathinda
| Published: 08 Feb 2023 19:01 PM IST
Share
ਬਠਿੰਡਾ। ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਬਰਗਾੜੀ ਵਿਖੇ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਰ ਕਿਸਾਨ ਆਪਣੇ ਫੈਸਲੇ ਤੇ ਅੜੇ ਹੋਏ ਹਨ।

ਇਨਸਾਫ ਮੋਰਚੇ ਦੇ ਫੈਸਲੇ ਤੋਂ ਪਰੇਸ਼ਾਨ ਟੋਲ ਪਲਾਜਾ

ਬੀਤੇ ਦਿਨੀਂ ਇਨਸਾਫ ਮੋਰਚੇ ਵੱਲੋਂ ਫਲੇਕਸ ਲਗਾ ਕੇ ਬਠਿੰਡਾ ਦੇ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜੀਦਾ ਟੋਲ-ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਤੋਂ ਬਾਅਦ ਟੋਲ ਪਲਾਜਾ ਕਰਮਚਾਰੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਇਸ ਤੇ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਟੋਲ ਪਲਾਜ਼ਾ ਤੇ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪਲਾਜ਼ਾ ਦੇ ਮੈਨੇਜਰ ਤਮਾਲ ਚੰਦਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਤੋਂ ਬਾਅਦ ਟਰੈਫਿਕ ਦਾ ਰਸਤਾ ਬਾਦਲ ਦਿੱਤਾ ਗਿਆ ਹੈ। ਇਸ ਕਾਰਨ ਟੋਲ ਪਲਾਜ਼ਾ ਦੀ ਆਮਦਨ ਵਿੱਚ ਵੱਡਾ ਵਿੱਤੀ ਘਾਟਾ ਪੈ ਰਿਹਾ ਹੈ।

ਸਰਕਾਰ ਨੂੰ ਹੱਲ ਕੱਢਣ ਦੀ ਅਪੀਲ

ਤਮਾਲ ਚੰਦਰ ਦਾ ਕਹਿਣਾ ਹੈ ਕਿ ਉਹ ਆਪਣੇ ਮੁਲਾਜਮਾਂ ਨੂੰ ਤਨਖਾਹਾਂ ਵੀ ਨਹੀਂ ਦੇ ਪਾਉਣਗੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ। ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਲਾਡੀ ਦਾ ਕਹਿਣਾ ਹੈ ਕਿ ਪਹਿਲਾਂ ਕਰੋਨਾ ਕਾਲ ਅਤੇ ਫਿਰ ਕਿਸਾਨ ਆਗੂਆਂ ਅਤੇ ਇਸ ਤੋਂ ਬਾਅਦ ਹੁਣ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕੀਤੇ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਲਾਜ਼ਾ ਤੇ ਕੰਮ ਕਰ ਰਹੇ ਕਰੀਬ 120 ਕਰਮਚਾਰੀਆਂ ਨੂੰ ਆਪਣੇ ਰੁਜਗਾਰ ਦੀ ਚਿੰਤਾ ਸਤਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਤਾਂ ਜੋਂ ਉਨ੍ਹਾਂ ਦਾ ਰੁਜਗਾਰ ਬਚ ਸਕੇ। ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀ ਡੀਐਸਪੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਲਾਜਾ ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਹੱਕ ਹੈ ਪਰ ਕਿਸੇ ਨੂੰ ਤੰਗ ਪਰੇਸ਼ਾਨ ਕਰਕੇ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...