ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ

Published: 

08 Feb 2023 19:01 PM

ਕਿਸਾਨਾਂ ਵੱਲੋਂ ਟੋਲ ਪਲਾਜਾ ਬੰਦ ਕਰਨ ਦੇ ਐਲਾਨ ਮਗਰੋਂ ਪਲਾਜਾ ਪ੍ਰਸ਼ਾਸਨ ਦੀ ਚਿੰਤਾ ਵੱਧ ਗਈ ਹੈ। ਉਸਨੂੰ ਆਪਣੀ ਕਮਾਈ ਚ ਘਾਟਾ ਹੋਣ ਦਾ ਖਤਰਾ ਸਤਾ ਰਿਹਾ ਹੈ।

ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ
Follow Us On

ਬਠਿੰਡਾ। ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਬਰਗਾੜੀ ਵਿਖੇ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਰ ਕਿਸਾਨ ਆਪਣੇ ਫੈਸਲੇ ਤੇ ਅੜੇ ਹੋਏ ਹਨ।

ਇਨਸਾਫ ਮੋਰਚੇ ਦੇ ਫੈਸਲੇ ਤੋਂ ਪਰੇਸ਼ਾਨ ਟੋਲ ਪਲਾਜਾ

ਬੀਤੇ ਦਿਨੀਂ ਇਨਸਾਫ ਮੋਰਚੇ ਵੱਲੋਂ ਫਲੇਕਸ ਲਗਾ ਕੇ ਬਠਿੰਡਾ ਦੇ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜੀਦਾ ਟੋਲ-ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਤੋਂ ਬਾਅਦ ਟੋਲ ਪਲਾਜਾ ਕਰਮਚਾਰੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਇਸ ਤੇ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਟੋਲ ਪਲਾਜ਼ਾ ਤੇ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪਲਾਜ਼ਾ ਦੇ ਮੈਨੇਜਰ ਤਮਾਲ ਚੰਦਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਤੋਂ ਬਾਅਦ ਟਰੈਫਿਕ ਦਾ ਰਸਤਾ ਬਾਦਲ ਦਿੱਤਾ ਗਿਆ ਹੈ। ਇਸ ਕਾਰਨ ਟੋਲ ਪਲਾਜ਼ਾ ਦੀ ਆਮਦਨ ਵਿੱਚ ਵੱਡਾ ਵਿੱਤੀ ਘਾਟਾ ਪੈ ਰਿਹਾ ਹੈ।

ਸਰਕਾਰ ਨੂੰ ਹੱਲ ਕੱਢਣ ਦੀ ਅਪੀਲ

ਤਮਾਲ ਚੰਦਰ ਦਾ ਕਹਿਣਾ ਹੈ ਕਿ ਉਹ ਆਪਣੇ ਮੁਲਾਜਮਾਂ ਨੂੰ ਤਨਖਾਹਾਂ ਵੀ ਨਹੀਂ ਦੇ ਪਾਉਣਗੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ। ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਲਾਡੀ ਦਾ ਕਹਿਣਾ ਹੈ ਕਿ ਪਹਿਲਾਂ ਕਰੋਨਾ ਕਾਲ ਅਤੇ ਫਿਰ ਕਿਸਾਨ ਆਗੂਆਂ ਅਤੇ ਇਸ ਤੋਂ ਬਾਅਦ ਹੁਣ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕੀਤੇ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਲਾਜ਼ਾ ਤੇ ਕੰਮ ਕਰ ਰਹੇ ਕਰੀਬ 120 ਕਰਮਚਾਰੀਆਂ ਨੂੰ ਆਪਣੇ ਰੁਜਗਾਰ ਦੀ ਚਿੰਤਾ ਸਤਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਤਾਂ ਜੋਂ ਉਨ੍ਹਾਂ ਦਾ ਰੁਜਗਾਰ ਬਚ ਸਕੇ।

ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀ ਡੀਐਸਪੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਲਾਜਾ ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਹੱਕ ਹੈ ਪਰ ਕਿਸੇ ਨੂੰ ਤੰਗ ਪਰੇਸ਼ਾਨ ਕਰਕੇ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।

Exit mobile version