Persecution of gangsters: ‘ਆਪਰੇਸ਼ਨ ਸੀਲ ਟੂ’ ਦੇ ਜ਼ਰੀਏ ਪੁਲਿਸ ਦਾ ਸ਼ਿਕੰਜਾ

Updated On: 

12 Mar 2023 09:24 AM

Police Strictness: ਪੰਜਾਬ ਭਰ ਵਿੱਚ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ,, ਜਿਸਦੇ ਲਈ ਸੂਬੇ ਵਿੱਚ 'ਆਪਰੇਸ਼ਨ ਸੀਲ ਟੂ' ਸ਼ੁਰੂ ਕੀਤਾ ਗਿਆ ਹੈ,, ਡੀਐੱਸਪੀਜੀ ਦੀ ਅਗਵਾਈ ਵਿੱਚ ਸ਼ੂਰੂ ਕੀਤੇ ਗਏ ਇਸ ਆਪੇਰਸ਼ਨ ਦੇ ਤਹਿਤ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਿਆਦਾ ਸਖਤੀ ਕੀਤੀ ਗਈ।

Persecution of gangsters: ਆਪਰੇਸ਼ਨ ਸੀਲ ਟੂ ਦੇ ਜ਼ਰੀਏ ਪੁਲਿਸ ਦਾ ਸ਼ਿਕੰਜਾ

ਸੰਕੇਤਕ ਤਸਵੀਰ

Follow Us On

Punjab News: ਪੰਜਾਬ ਪੁਲਿਸ ਨੇ ਐਤਵਾਰ ਨੂੰ 10 ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ‘ਆਪ੍ਰੇਸ਼ਨ ਸੀਲ ਟੂ’ ਸ਼ੁਰੂ ਕੀਤਾ ਹੈ। ਇਸ ਕਾਰਵਾਈ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 366 ਦੇ ਚਾਲਾਨ ਕੀਤੇ ਗਏ ਤੇ ਕੁਝ ਵਾਹਨਾਂ ਨੂੰ ਜਬਤ ਕੀਤਾ ਗਿਆ

ਅੱਗੇ ਵੀ ਅਜਿਹੇ ਆਪਰੇਸ਼ਨ ਚਲਾਏ ਜਾਣਗੇ-ਡੀਜੀਪੀ

ਇਸ ਮੁਹਿੰਮ ਦੇ ਤਹਿਤ ਪੁਲਿਸ ਨੇ 33 ਐਫਆਈਆਰ ਦਰਜ ਕਰਕੇ ਤਿੰਨ ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 70 ਕਿਲੋ ਭੁੱਕੀ, ਇੱਕ ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਆਪ੍ਰੇਸ਼ਨ ਕੀਤੇ ਜਾਣਗੇ। ਪੰਜਾਬ ਪੁਲਿਸ ਨੇ ਪੰਜਾਬ ਸਣੇ ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਸ਼ਾਮਲ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ ਆਪਰੇਸ਼ਨ ਸੀਲ ਖਾਸ ਕਰਕੇ ਚਲਾਇਆ ਇਸ ਮੁਹਿੰਮ ਵਿੱਚ ਕਰੀਬ 1600 ਪੁਲਿਸ ਮੁਲਾਜ਼ਮਾ ਸ਼ਾਮਿਲ ਕੀਤੇ ਗਏ ਹਨ,ਇਸ ਮੁਹਿੰਮ ਦਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ, ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ਨੂੰ ਰੋਕਣਾ ਹੈ। ਡੀਜੀਪੀ ਨੇ ਕਿਹਾ ਕਿ ਇਸ ਦੌਰਾਨ ਕੋਸ਼ਿਸ਼ ਕੀਤੀ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਇਹ ਆਪਰੇਸ਼ਨ ਜਾਰੀ ਰਹੇਗਾ ਤਾਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ

ਇਹ ਵੀ ਪੜੋ: G-20-summit ਦੇ ਕਾਰਨ ਪੰਜਾਬ ਚ ਸੁਰੱਖਿਆ ਦੇ ਇੰਤਜ਼ਾਮ ਸਖਤ

ਗੈਂਗਸਟਰਾਂ ਦਾ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਪੁਲਿਸ ਦੀ ਤਰਫੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਤੋੜਨ ਲਈ ਐਨਆਈਏ ਦੀ ਤਰਜ਼ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਵਿੱਚ ਆਪਰੇਸ਼ਨ ਈਗਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪੁਲਿਸ ਨੇ ਅੱਤਵਾਦੀਆਂ ਅਰਸ਼ ਡੱਲਾ, ਗੋਲਡੀ ਬਰਾੜ, ਰਿੰਦਾ, ਜੱਗੂ ਭਗਵਾਨਪੁਰੀਆ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਹੁਤ ਸਾਰਾ ਸਾਮਾਨ ਅਤੇ ਦਸਤਾਵੇਜ਼ ਜ਼ਬਤ ਕੀਤੇ ਸਨ।

ਇਹ ਵੀ ਪੜੋ: BSF Recovers Drugs ਬੀਐਸਐਫ ਵੱਲੋਂ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬੇ ਫੇਲ

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories