AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ:ਭਗਵੰਤ ਮਾਨ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ।

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ:ਭਗਵੰਤ ਮਾਨ
ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ:ਭਗਵੰਤ ਮਾਨ
tv9-punjabi
| Updated On: 21 Jan 2023 16:03 PM IST
Share
ਫਾਜ਼ਿਲਕਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ। ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੁਣ ਆਪਸ ਵਿਚ ਸਾਂਝ-ਭਿਆਲੀ ਪਾ ਰਹੀਆਂ ਹਨ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ-ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਧੜਾ-ਧੜ ਵਿਦੇਸ਼ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ-ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਕੋਲੋਂ ਉਰਦੂ ਦੀ ਸ਼ੇਅਰੋ-ਸ਼ਾਇਰੀ ਤੋਂ ਬਿਨਾਂ ਸੂਬਾ ਦੀ ਭਲਾਈ ਅਤੇ ਇੱਥੋਂ ਤੱਕ ਕਿ ਭਾਜਪਾ ਲਈ ਵੀ ਕੱਖ ਨਹੀਂ ਹੋਣਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...