ਰੋਪੜ ‘ਚ ਦਰਦਨਾਕ ਹਾਦਸਾ, ਗੱਡੀ ਖੱਡ ‘ਚ ਡਿੱਗਣ ਕਾਰਨ 4 ਦੀ ਮੌਤ

Updated On: 

28 Oct 2026 12:32 PM IST

ਡੀਜੇ ਸਾਊਂਡ ਵਾਲੀ ਗੱਡੀ 'ਚ ਸਵਾਰ ਲੋਕ ਕੁੱਲੂ 'ਚ ਪ੍ਰੋਗਰਾਮ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸ ਦੌਰਾਨ ਦੇਹਣੀ ਮਸੇਵਾਲ ਨੇੜੇ ਗੱਡੀ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਜਾਨ ਚਲੀ ਗਈ, ਜਦਕਿ ਸੱਤ ਲੋਕ ਜ਼ਖ਼ਮੀ ਹੋ ਗਏ।

ਰੋਪੜ ਚ ਦਰਦਨਾਕ ਹਾਦਸਾ, ਗੱਡੀ ਖੱਡ ਚ ਡਿੱਗਣ ਕਾਰਨ 4 ਦੀ ਮੌਤ

ਰੋਪੜ ‘ਚ ਕੀਰਤਪੁਰ ਸਾਹਿਬ-ਮਨਾਲੀ ਫੋਰਲੇਨ ਨੈਸ਼ਨਲ ਹਾਈਵੇਅ ਤੇ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦੇਹਣੀ-ਮਸੇਵਾਲ ਨੇੜੇ ਡੀਜੇ ਸਾਊਂਡ ਵਾਲੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕੁਝ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਸਾਰੇ ਮ੍ਰਿਤਕ ਰੋਪੜ ਦੇ ਰਹਿਣ ਵਾਲੇ ਦੱਸ ਜਾ ਰਹੇ ਹਨ।

ਕੁੱਲੂ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

ਮੁੱਢਲੀ ਜਾਣਕਾਰੀ ਮੁਤਾਬਕ, ਡੀਜੇ ਸਾਊਂਡ ਵਾਲੀ ਗੱਡੀ ‘ਚ ਸਵਾਰ ਲੋਕ ਕੁੱਲੂ ‘ਚ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸ ਦੌਰਾਨ ਦੇਹਣੀ ਮਸੇਵਾਲ ਨੇੜੇ ਗੱਡੀ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਡੂੰਘੀ ਖੱਡ ‘ਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਜਾਨ ਚਲੀ ਗਈ, ਜਦਕਿ ਕੁਝ ਲੋਕ ਜ਼ਖ਼ਮੀ ਹੋ ਗਏ।

ਪੁਲਿਸ ਤੇ ਬਚਾਅ ਟੀਮਾਂ ਨੇ ਸੰਭਾਲਿਆ ਮੋਰਚਾ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ਤੇ ਪਹੁੰਚ ਗਈਆਂ ਤੇ ਰਾਹਤ ਕਾਰਜ ਸ਼ੁਰੂ ਕੀਤੇ। ਬਚਾਅ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਖੱਡ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਲਾਸ਼ਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਗਿਆ।

ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ

ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ। ਫਿਲਹਾਲ ਗੱਡੀ ਦੇ ਬੇਕਾਬੂ ਹੋਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Loading...
Unable to load recommendations.
Follow Us